Monday, January 27, 2014

ਬਾਗ਼ੀ ਬੱਚੇ ਨਾਲ ਨਜਿੱਠਣਾ

                                ਬਾਈਬਲ ਦੇ ਕੁਝ ਵਚਨ ਵਿਸ਼ਾ : ਬਾਗ਼ੀ ਬੱਚੇ ਨਾਲ ਨਜਿੱਠਣਾ                                                                                   

                                                   ਪੰਜਾਬੀ ਮਸੀਹੀ ਸੰਦੇਸ਼    

ਮੱਤੀ 15:4
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, [a] ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ। [b]

ਮਰਕੁਸ 7:10
10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ। [a] ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ। [b]

ਅਫ਼ਸੀਆਂ ਨੂੰ 6:4
ਪਿਤਾਓਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ

ਬਿਵਸਥਾ ਸਾਰ 27:16
16 ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।
ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

ਮੱਤੀ 15:4; ਮਰਕੁਸ 7:10; ਅਫ਼ਸੀਆਂ ਨੂੰ 6:4; ਬਿਵਸਥਾ ਸਾਰ 21:18-21; ਬਿਵਸਥਾ ਸਾਰ 27:16;



ਪਾਪ ਪ੍ਰਤੀ ਮਰਨਾ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪ ਪ੍ਰਤੀ ਮਰਨਾ
                                                 ਪੰਜਾਬੀ ਮਸੀਹੀ ਸੰਦੇਸ਼    

 ਰੋਮੀਆਂ ਨੂੰ 6:2
ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ?
ਰੋਮੀਆਂ ਨੂੰ 6:7
ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ

ਰੋਮੀਆਂ ਨੂੰ 6:11
11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ

ਗਲਾਤੀਆਂ ਨੂੰ 2:20
20 ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ

ਗਲਾਤੀਆਂ ਨੂੰ 5:24
24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ

ਕੁਲੁੱਸੀਆਂ ਨੂੰ 2:20
20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ

ਕੁਲੁੱਸੀਆਂ ਨੂੰ 3:3
ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ

2 ਤਿਮੋਥਿਉਸ ਨੂੰ 2:11
11 ਇਹ ਉਪਦੇਸ਼ ਸੱਚ ਹੈ:
ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ
1 ਪਤਰਸ 2:24
24 ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ
ਰੋਮੀਆਂ ਨੂੰ 7:4
ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ

ਗਲਾਤੀਆਂ ਨੂੰ 2:19
19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ

ਰੋਮੀਆਂ ਨੂੰ 6:6
ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ

ਰੋਮੀਆਂ ਨੂੰ 6:5
ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ

ਰੋਮੀਆਂ ਨੂੰ 6:8
ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸ ਦੇ ਨਾਲ ਜੀਵਾਂਗੇ

ਰੋਮੀਆਂ ਨੂੰ 6:3
ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ
ਰੋਮੀਆਂ ਨੂੰ 7:6
ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ
2 ਕੁਰਿੰਥੀਆਂ ਨੂੰ 5:14
14 ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ

ਕੁਲੁੱਸੀਆਂ ਨੂੰ 3:5
ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ



ਰੋਮੀਆਂ ਨੂੰ 6:2; ਰੋਮੀਆਂ ਨੂੰ 6:7; ਰੋਮੀਆਂ ਨੂੰ 6:11; ਗਲਾਤੀਆਂ ਨੂੰ 2:20; ਗਲਾਤੀਆਂ ਨੂੰ 5:24; ਕੁਲੁੱਸੀਆਂ ਨੂੰ 2:20; ਕੁਲੁੱਸੀਆਂ ਨੂੰ 3:3; 2 ਤਿਮੋਥਿਉਸ ਨੂੰ 2:11; 1 ਪਤਰਸ 2:24; ਰੋਮੀਆਂ ਨੂੰ 7:4; ਗਲਾਤੀਆਂ ਨੂੰ 2:19; ਰੋਮੀਆਂ ਨੂੰ 6:6; ਰੋਮੀਆਂ ਨੂੰ 6:5; ਰੋਮੀਆਂ ਨੂੰ 6:8; ਰੋਮੀਆਂ ਨੂੰ 6:3; ਰੋਮੀਆਂ ਨੂੰ 7:6; 2 ਕੁਰਿੰਥੀਆਂ ਨੂੰ 5:14; ਕੁਲੁੱਸੀਆਂ ਨੂੰ 3:5