Monday, January 20, 2014

ਕਲੀਸਿਯਾ ਵਿੱਚ ਪਹਿਰਾਵਾ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਵਿੱਚ ਪਹਿਰਾਵਾ        
                                                    ਪੰਜਾਬੀ ਮਸੀਹ ਸੰਦੇਸ਼
ਬਿਵਸਥਾ ਸਾਰ 22:5
ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ

1 ਤਿਮੋਥਿਉਸ ਨੂੰ 2:9-10
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ। 10 ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ

ਯਾਕੂਬ 2:1-4
 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ। ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ। ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।ਜਾਂਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ। ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ

1 ਪਤਰਸ 3:1-5
 ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ। ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ। ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ
ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ
ਬਿਵਸਥਾ ਸਾਰ 22:5; 1 ਤਿਮੋਥਿਉਸ ਨੂੰ 2:9-10; ਯਾਕੂਬ 2:1-4; 1 ਪਤਰਸ 3:1-