Friday, January 24, 2014

ਅਬਰਾਹਾਮ ਪਰਮੇਸ਼ੁਰ ਦੇ ਮਿੱਤਰ ਵਜੋਂ

                  
                        ਬਾਈਬਲ ਦੇ ਕੁਝ ਵਚਨ ਵਿਸ਼ਾ : ਅਬਰਾਹਾਮ ਪਰਮੇਸ਼ੁਰ ਦੇ ਮਿੱਤਰ ਵਜੋਂ 
                                                ਪੰਜਾਬੀ  ਮਸੀਹੀ ਸੰਦੇਸ਼
ਉਤਪਤ 14:18-19
18 ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ। 19 ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ,
ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ।
    ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ
ਉਤਪਤ 21:22
22 ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ

ਉਤਪਤ 24:1
 ਅਬਰਾਹਾਮ ਬੜੀ ਲੰਮੀ ਉਮਰ ਜੀਵਿਆ। ਯਹੋਵਾਹ ਨੇ ਅਬਰਾਹਾਮ ਨੂੰ ਅਤੇ ਉਸ ਦੇ ਕੀਤੇ ਹਰ ਕੰਮ ਨੂੰ ਅਸੀਸ ਦਿੱਤੀ

ਉਤਪਤ 21:33
33 ਅਬਰਾਹਾਮ ਨੇ ਬਏਰਸਬਾ ਵਿਖੇ ਇੱਕ ਖਾਸ ਰੁੱਖ ਲਾਇਆ। ਉਸ ਥਾਂ ਉੱਤੇ, ਅਬਰਾਹਾਮ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਉਸ ਪਰਮੇਸ਼ੁਰ ਅੱਗੇ ਜਿਹੜਾ ਸਦਾ ਜਿਉਂਦਾ ਹੈ

ਉਤਪਤ 12:8
ਫ਼ੇਰ ਅਬਰਾਮ ਉਹ ਥਾਂ ਛੱਡ ਕੇ ਬੈਤਏਲ ਦੇ ਪੂਰਬ ਵੱਲ ਪਹਾੜੀਆਂ ਨੂੰ ਚੱਲਾ ਗਿਆ। ਅਬਰਾਮ ਨੇ ਓੱਥੇ ਆਪਣਾ ਤੰਬੂ ਲਾ ਲਿਆ। ਬੈਤਏਲ ਪੱਛਮ ਵੱਲ ਅਤੇ ਆਈ ਪੂਰਬ ਵੱਲ ਸੀ ਉਸ ਥਾਵੇਂ, ਅਬਰਾਮ ਨੇ ਯਹੋਵਾਹ ਲਈ ਇੱਕ ਹੋਰ ਜਗਵੇਦੀ ਬਣਾਈ ਅਤੇ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਕੀਤੀ

ਉਤਪਤ 13:4
ਇਹ ਓਹੀ ਥਾਂ ਸੀ ਜਿੱਥੇ ਅਬਰਾਮ ਨੇ ਜਗਵੇਦੀ ਉਸਾਰੀ ਸੀ। ਇਸ ਲਈ ਅਬਰਾਮ ਨੇ ਇੱਥੇ ਯਹੋਵਾਹ ਦੀ ਉਪਾਸਨਾ ਕੀਤੀ

ਉਤਪਤ 15:6
ਅਬਰਾਮ ਨੇ ਯਹੋਵਾਹ ਵਿੱਚ ਯਕੀਨ ਕੀਤਾ ਅਤੇ ਉਸ ਨੇ ਉਸ ਨੂੰ ਭਰੋਸਾ ਕਰਨ ਦੇ ਯੋਗ ਮੰਨਿਆ

ਰੋਮੀਆਂ ਨੂੰ 4:18-22
18 ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ। [a] 19 ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ। 20 ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ। 21 ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ। 22 ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸ ਨੂੰ ਧਰਮੀ ਬਣਾਇਆ। [b]

ਇਬਰਾਨੀਆਂ ਨੂੰ 6:15
15 ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ

ਇਬਰਾਨੀਆਂ ਨੂੰ 11:8-12
ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ। ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ। 10 ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ
11 ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ। 12 ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ
ਉਤਪਤ 22:1-19
 ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!”
ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।
ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ। ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ। ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਜਾਵਾਂਗੇ।
ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ
ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!”
ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।
ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”
ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।
ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ। ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ। 10 ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ
11 ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!”
ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।
12 ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।
13 ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ। 14 ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ। [a] ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।
15 ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ। 16 ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ 17 ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ। 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।
19 ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ
Footnotes:
  1. ਉਤਪਤ 22:14 ਯਾਹਵੇਹ ਯਿਰਹ ਜਾਂ, “ਯਹੋਵਾਹ ਯਿਰਹ।ਇਸਦਾ ਅਰਥ ਹੈ, “ਯਹੋਵਾਹ ਵੇਖਦਾ ਹੈਜਾਂਯਹੋਵਾਹ ਦਿੰਦਾ ਹੈ।
ਉਤਪਤ 12:4
ਇਸ ਲਈ ਅਬਰਾਮ ਨੇ ਹਾਰਾਨ ਛੱਡ ਦਿੱਤਾ ਜਿਵੇਂ ਕਿ ਯਹੋਵਾਹ ਨੇ ਆਖਿਆ ਸੀ। ਅਤੇ ਲੂਤ ਉਸ ਦੇ ਨਾਲ ਚੱਲਾ ਗਿਆ। ਅਬਰਾਮ 75 ਵਰ੍ਹਿਆਂ ਦਾ ਸੀ, ਜਦੋਂ ਉਸ ਨੇ ਹਾਰਾਨ ਛੱਡਿਆ

ਉਤਪਤ 26:5
ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਤੇਰੇ ਪਿਤਾ ਅਬਰਾਹਾਮ ਨੇ ਮੇਰਾ ਹੁਕਮ ਮੰਨਿਆ ਸੀ ਅਤੇ ਉਵੇਂ ਕੀਤਾ ਜਿਵੇਂ ਮੈਂ ਆਖਿਆ ਸੀ। ਅਬਰਾਹਾਮ ਨੇ ਮੇਰੇ ਹੁਕਮ, ਮੇਰੇ ਨਿਆਵਾਂ ਅਤੇ ਮੇਰੀਆਂ ਬਿਧੀਆਂ ਮੰਨੀਆਂ।

ਯਾਕੂਬ 2:20-22
20  ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ? 21 ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ। 22 ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ


ਉਤਪਤ 20:7
ਇਸ ਲਈ ਅਬਰਾਹਾਮ ਨੂੰ ਉਸਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।

ਉਤਪਤ 18:16-33
16 ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ
ਅਬਰਾਹਾਮ ਦਾ ਪਰਮੇਸ਼ੁਰ ਨਾਲ ਸੌਦਾ
17 ਯਹੋਵਾਹ ਨੇ ਮਨ ਵਿੱਚ ਆਖਿਆ, “ਕੀ ਮੈਨੂੰ ਅਬਰਾਹਾਮ ਨੂੰ ਉਹ ਗੱਲ ਦੱਸ ਦੇਣੀ ਚਾਹੀਦੀ ਹੈ ਜਿਹੜੀ ਮੈਂ ਹੁਣ ਕਰਾਂਗਾ? 18 ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ। 19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।
20 ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ। 21 ਇਸ ਲਈ ਮੈਂ ਜਾਕੇ ਦੇਖਾਂਗਾ ਕਿ ਕੀ ਹਾਲਾਤ ਇੰਨੇ ਹੀ ਮਾੜੇ ਹਨ ਜਿੰਨੇ ਮੈਂ ਸੁਣੇ ਹਨ। ਫੇਰ ਮੈਨੂੰ ਯਕੀਨ ਹੋ ਜਾਵੇਗਾ।
22 ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ। 23 ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ? 24 ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ। 25 ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।
26 ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।
27 ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ: 28 ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
29 ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
30 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
31 ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?”
ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
32 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।
33   ਯਹੋਵਾਹ ਨੇ ਅਬਰਾਹਾਮ ਨਾਲ ਗੱਲ ਮੁਕਾਈ, ਇਸ ਲਈ ਯਹੋਵਾਹ ਚੱਲਾ ਗਿਆ। ਅਤੇ ਅਬਰਾਹਾਮ ਆਪਣੇ ਘਰ ਵਾਪਸ ਚੱਲਾ ਗਿਆ

ਯਾਕੂਬ 2:23
23 ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ। [a]ਅਬਰਾਹਾਮ ਨੂੰਪਰਮੇਸ਼ੁਰ ਦਾ ਮਿੱਤਰ [b] ਆਖਿਆ ਜਾਂਦਾ ਸੀ
2 ਇਤਹਾਸ 20:7
ਤੂੰ ਸਾਡਾ ਪਰਮੇਸ਼ੁਰ ਹੈਂ! ਤੂੰ ਇੱਥੋਂ ਦੇ ਰਾਜ ਦੇ ਲੋਕਾਂ ਨੂੰ ਇੱਥੋਂ ਦੇ ਵਸਨੀਕਾਂ ਨੂੰ ਇਥੋਂ ਕੱਢਿਆ ਅਤੇ ਇਹ ਸਭ ਕੁਝ ਤੂੰ ਆਪਣੀ ਪਰਜਾ ਇਸਰਾਏਲੀਆਂ ਦੇ ਸਾਹਮਣੇ ਕੀਤਾ ਅਤੇ ਇਹ ਧਰਤੀ ਨੂੰ ਆਪਣੇ ਮਿੱਤਰ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਸਦਾ-ਸਦਾ ਲਈ ਦੇ ਦਿੱਤੀ


ਯਸਾਯਾਹ 41:8
ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ।
    ਯਾਕੂਬ ਤੈਨੂੰ ਮੈਂ ਚੁਣਿਆ ਸੀ।
ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ।
    ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ

ਉਤਪਤ 18:19
19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।

ਉਤਪਤ 12:10-20
10 ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ। 11 ਅਬਰਾਮ ਨੇ ਦੇਖਿਆ ਕਿ ਉਸਦੀ ਪਤਨੀ ਸਾਰਈ ਕਿੰਨੀ ਖੂਬਸੂਰਤ ਸੀ। ਇਸ ਲਈ ਮਿਸਰ ਪਹੁੰਚਣ ਤੋਂ ਰਤਾ ਕੁ ਪਹਿਲਾਂ ਅਬਰਾਮ ਨੇ ਸਾਰਈ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਬਹੁਤ ਖੂਬਸੂਰਤ ਔਰਤ ਹੈਂ।12 ਮਿਸਰ ਦੇ ਆਦਮੀ ਤੈਨੂੰ ਦੇਖਣਗੇ। ਉਹ ਆਖਣਗੇ, ‘ਇਹ ਔਰਤ ਇਸਦੀ ਪਤਨੀ ਹੈ।ਫ਼ੇਰ ਉਹ ਮੈਨੂੰ ਮਾਰ ਦੇਣਗੇ ਅਤੇ ਤੈਨੂੰ ਜਿਉਂਦੀ ਰਹਿਣ ਦੇਣਗੇ। 13 ਇਸ ਲਈ ਲੋਕਾਂ ਨੂੰ ਇਹ ਆਖੀਂ ਕਿ ਤੂੰ ਮੇਰੀ ਭੈਣ ਹੈਂ। ਫ਼ੇਰ ਉਹ ਮੈਂਨੂੰ ਨਹੀਂ ਮਾਰਨਗੇ। ਉਹ ਇਹ ਸੋਚਣਗੇ ਕਿ ਮੈਂ ਤੇਰਾ ਭਰਾ ਹਾਂ, ਅਤੇ ਉਹ ਮੇਰੇ ਨਾਲ ਚੰਗਾ ਸਲੂਕ ਕਰਨਗੇ। ਇਸ ਤਰ੍ਹਾਂ ਕਰਨ ਨਾਲ ਤੂੰ ਮੇਰੀ ਜ਼ਿੰਦਗੀ ਬਚਾ ਸੱਕੇਂਗੀ।
14 ਇਸ ਲਈ ਅਬਰਾਮ ਮਿਸਰ ਵਿੱਚ ਚੱਲਾ ਗਿਆ। ਮਿਸਰ ਦੇ ਲੋਕਾਂ ਨੇ ਦੇਖਿਆ ਕਿ ਸਾਰਈ ਬਹੁਤ ਖੂਬਸੂਰਤ ਔਰਤ ਸੀ। 15 ਕੁਝ ਮਿਸਰੀ ਆਗੂਆਂ ਨੇ ਵੀ ਉਸ ਨੂੰ ਦੇਖ ਲਿਆ। ਉਨ੍ਹਾਂ ਨੇ ਫਿਰਊਨ ਨੂੰ ਆਖਿਆ ਕਿ ਉਹ ਬਹੁਤ ਖੂਬਸੂਰਤ ਔਰਤ ਸੀ। ਉਹ ਆਗੂ ਸਾਰਈ ਨੂੰ ਫਿਰਊਨ ਦੇ ਘਰ ਲੈ ਗਏ। 16 ਫਿਰਊਨ ਅਬਰਾਮ ਤੇ ਦਯਾਲੂ ਸੀ ਕਿਉਂ ਕਿ ਉਸਦਾ ਖਿਆਲ ਸੀ ਕਿ ਅਬਰਾਮ ਸਾਰਈ ਦਾ ਭਰਾ ਸੀ ਫਿਰਊਨ ਨੇ ਅਬਰਾਮ ਨੂੰ ਭੇਡਾਂ, ਡੰਗਰ ਅਤੇ ਖੋਤੇ ਦਿੱਤੇ। ਅਬਰਾਮ ਨੂੰ ਦਾਸ, ਦਾਸੀਆਂ ਅਤੇ ਊਠ ਵੀ ਮਿਲੇ
17 ਫਿਰਊਨ ਨੇ ਅਬਰਾਮ ਦੀ ਪਤਨੀ ਨੂੰ ਹਾਸਿਲ ਕਰ ਲਿਆ। ਇਸ ਲਈ ਯਹੋਵਾਹ ਨੇ ਫਿਰਊਨ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਵੱਲ ਬਹੁਤ ਬੁਰੀਆਂ ਬਿਮਾਰੀਆਂ ਭੇਜੀਆਂ। 18 ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ! ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ? 19 ਤੂੰ ਤਾਂ ਆਖਿਆ ਸੀ, ‘ਇਹ ਮੇਰੀ ਭੈਣ ਹੈ।ਤੂੰ ਇਹ ਗੱਲ ਕਿਉਂ ਆਖੀ? ਮੈਂ ਉਸ ਨੂੰ ਇਸ ਲਈ ਹਾਸਿਲ ਕੀਤਾ ਤਾਂ ਜੋ ਮੇਰੀ ਪਤਨੀ ਬਣ ਸੱਕੇ। ਪਰ ਹੁਣ ਮੈਂ ਤੈਨੂੰ ਤੇਰੀ ਪਤਨੀ ਵਾਪਸ ਦਿੰਦਾ ਹਾਂ। ਇਸ ਨੂੰ ਲੈ ਕੇ ਚੱਲਾ ਜਾਹ!” 20 ਫ਼ੇਰ ਫਿਰਊਨ ਨੇ ਆਪਣੇ ਆਦਮੀਆਂਂ ਨੂੰ ਹੁਕਮ ਦਿੱਤਾ ਕਿ ਅਬਰਾਮ ਨੂੰ ਮਿਸਰ ਵਿੱਚੋਂ ਬਾਹਰ ਕੱਢ ਦੇਣ ਇਸ ਲਈ ਅਬਰਾਮ ਅਤੇ ਉਸਦੀ ਪਤਨੀ ਉਸ ਥਾਂ ਤੋਂ ਚੱਲੇ ਗਏ। ਅਤੇ ਉਹ ਆਪਣੇ ਨਾਲ ਆਪਣੀਆਂ ਚੀਜ਼ਾਂ ਵੀ ਲੈ ਗਏ
ਉਤਪਤ 20:1-18
 ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚੱਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿੱਚਕਾਰ ਗਰਾਰ ਵਿੱਚ ਠਹਿਰ ਗਿਆ। ਅਬਰਾਹਾਮ ਨੇ ਲੋਕਾਂ ਨੂੰ ਆਖਿਆ ਕਿ ਸਾਰਾਹ ਉਸਦੀ ਭੈਣ ਸੀ। ਇਸ ਲਈ ਅਬੀਮਲਕ ਗਰਾਰ ਦੇ ਰਾਜੇ ਨੇ ਸਾਰਾਹ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਲਿਆ। ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈਨੂੰ ਮਰ ਜਾਣਾ ਚਾਹੀਦਾ। ਜਿਸ ਔਰਤ ਨੂੰ ਤੂੰ ਵਿਆਹਿਆ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।
ਪਰ ਅਬੀਮਲਕ ਹਾਲੇ ਸਾਰਾਹ ਨਾਲ ਸੁੱਤਾ ਨਹੀਂ ਸੀ। ਇਸ ਲਈ ਅਬੀਮਲਕ ਨੇ ਆਖਿਆ, “ਯਹੋਵਾਹ, ਮੈਂ ਦੋਸ਼ੀ ਨਹੀਂ ਹਾਂ। ਕੀ ਤੂੰ ਇੱਕ ਨਿਰਦੋਸ਼ ਕੌਮ ਨੂੰ ਤਬਾਹ ਕਰ ਦੇਵੇਂਗਾ? ਅਬਰਾਹਾਮ ਨੇ ਖੁਦ ਮੈਨੂੰ ਆਖਿਆ ਸੀ, ‘ਇਹ ਔਰਤ ਮੇਰੀ ਭੈਣ ਹੈ।ਅਤੇ ਔਰਤ ਨੇ ਵੀ ਆਖਿਆ ਸੀ, ‘ਇਹ ਆਦਮੀ ਮੇਰਾ ਭਰਾ ਹੈ।ਮੈਂ ਨਿਰਦੋਸ਼ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕੀ ਕਰ ਰਿਹਾ ਸਾਂ।
ਤਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਸੁਪਨੇ ਵਿੱਚ ਆਖਿਆ, “ਹਾਂ, ਮੈਂ ਜਾਣਦਾ ਹਾਂ ਕਿ ਤੂੰ ਨਿਰਦੋਸ਼ ਹੈਂ। ਅਤੇ ਮੈਂ ਇਹ ਵੀ ਜਾਣਦਾ ਹਾਂ ਤੈਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਤੂੰ ਕੀ ਕਰ ਰਿਹਾ ਸੀ। ਮੈਂ ਤੈਨੂੰ ਬਚਾ ਲਿਆ। ਮੈਂ ਤੈਨੂੰ ਪਾਪ ਨਹੀਂ ਕਰਨ ਦਿੱਤਾ। ਇਹ ਮੈਂ ਹੀ ਸੀ ਜਿਸਨੇ ਤੈਨੂੰ ਉਸ ਦੇ ਨਾਲ ਸੌਣ ਨਹੀਂ ਦਿੱਤਾ। ਇਸ ਲਈ ਅਬਰਾਹਾਮ ਨੂੰ ਉਸਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।
ਇਸ ਲਈ ਅਗਲੀ ਸਵੇਰ ਨੂੰ ਤੜਕੇ-ਤੜਕੇ ਅਬੀਮਲਕ ਨੇ ਆਪਣੇ ਸਾਰੇ ਨੌਕਰਾਂ ਨੂੰ ਬੁਲਾਇਆ ਅਤੇ ਸੁਪਨੇ ਬਾਰੇ ਦੱਸਿਆ। ਨੌਕਰ ਡਰ ਗਏ। ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸੱਦਿਆ ਅਤੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ। 10 ਤੂੰ ਡਰਦਾ ਕਿਹੜੀ ਗੱਲੋਂ ਸੀ? ਤੂੰ ਮੇਰੇ ਨਾਲ ਇਹ ਸਲੂਕ ਕਿਉਂ ਕੀਤਾ?”
11 ਤਾਂ ਅਬਰਾਹਾਮ ਨੇ ਆਖਿਆ, “ਮੈਂ ਡਰਦਾ ਸਾਂ। ਮੈਂ ਸੋਚਿਆ ਸੀ ਕਿ ਇਸ ਥਾਂ ਕੋਈ ਬੰਦਾ ਵੀ ਪਰਮੇਸ਼ੁਰ ਦਾ ਆਦਰ ਨਹੀਂ ਕਰਦਾ। ਮੈਂ ਸੋਚਿਆ ਕਿ ਕੋਈ ਬੰਦਾ ਸਾਰਾਹ ਦੀ ਖਾਤਰ ਮੈਨੂੰ ਮਾਰ ਦੇਵੇਗਾ।12 ਉਹ ਮੇਰੀ ਪਤਨੀ ਹੈ, ਪਰ ਉਹ ਮੇਰੀ ਭੈਣ ਵੀ ਹੈ। ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਂ ਦੀ ਧੀ ਨਹੀਂ। 13 ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਘਰੋਂ ਦੂਰ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਥਾਂ-ਥਾਂ ਭਟਕਾਇਆ। ਜਦੋਂ ਅਜਿਹਾ ਵਾਪਰਿਆ, ਮੈਂ ਸਾਰਾਹ ਨੂੰ ਆਖਿਆ, ‘ਮੇਰੇ ਲਈ ਕੁਝ ਕਰ; ਜਿੱਥੇ ਵੀ ਅਸੀਂ ਜਾਈਏ, ਲੋਕਾਂ ਨੂੰ ਇਹੀ ਆਖੀਂ ਕਿ ਤੂੰ ਮੇਰੀ ਭੈਣ ਹੈਂ।’”
14 ਇਸ ਲਈ ਅਬੀਮਲਕ ਨੇ ਅਬਰਾਹਾਮ ਨੂੰ ਕੁਝ ਭੇਡਾਂ, ਬੱਕਰੀਆਂ ਅਤੇ ਦਾਸ ਦਾਸੀਆਂ ਦਿੱਤੇ। ਉਸ ਨੇ ਸਾਰਾਹ ਵੀ ਅਬਰਾਹਾਮ ਨੂੰ ਵਾਪਸ ਦੇ ਦਿੱਤੀ। 15 ਅਤੇ ਅਬੀਮਲਕ ਨੇ ਆਖਿਆ, “ਆਪਣੇ ਆਲੇ-ਦੁਆਲੇ ਦੇਖ। ਇਹ ਮੇਰੀ ਧਰਤੀ ਹੈ। ਤੂੰ ਜਿੱਥੇ ਚਾਹੇਂ ਰਹਿ ਸੱਕਦਾ ਹੈਂ।
16 ਅਬੀਮਲਕ ਨੇ ਸਾਰਾਹ ਨੂੰ ਆਖਿਆ, “ਮੈਂ ਤੇਰੇ ਭਰਾ ਅਬਰਾਹਾਮ ਨੂੰ ਚਾਂਦੀ ਦੇ 1,000 ਸਿੱਕੇ ਦਿੱਤੇ ਹਨ। ਮੈਂ ਅਜਿਹਾ ਇਹ ਦਰਸਾਉਣ ਲਈ ਕੀਤਾ ਹੈ ਕਿ ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਅਫ਼ਸੋਸ ਹੈ। ਮੈਂ ਚਾਹੁੰਦਾ ਹਾਂ ਕਿ ਹਰ ਕੋਈ ਦੇਖ ਲਵੇ ਕਿ ਮੈਂ ਠੀਕ ਗੱਲ ਕੀਤੀ ਹੈ।
17-18 ਯਹੋਵਾਹ ਨੇ ਅਬੀਮਲਕ ਦੇ ਪਰਿਵਾਰ ਦੀਆਂ ਸਾਰੀਆਂ ਔਰਤਾਂ ਨੂੰ ਬਾਂਝ ਬਣਾ ਦਿੱਤਾ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਅਬੀਮਲਕ ਨੇ ਅਬਰਾਹਾਮ ਦੀ ਪਤਨੀ ਸਾਰਾਹ ਨੂੰ ਚੁੱਕ ਲਿਆ ਸੀ। ਪਰ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ, ਉਸਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਰਾਜ਼ੀ ਕਰ ਦਿੱਤਾ
ਉਤਪਤ 16:1-4
 ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸਦਾ ਨਾਮ ਹਾਜਰਾ ਸੀ। ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ
ਇਹ ਗੱਲ ਅਬਰਾਮ ਦੇ ਕਨਾਨ ਦੀ ਧਰਤੀ ਉੱਤੇ ਦਸ ਸਾਲ ਰਹਿ ਚੁੱਕਣ ਤੋਂ ਬਾਦ ਵਾਪਰੀ। ਸਾਰਈ ਨੇ ਹਾਜਰਾ ਨੂੰ ਆਪਣੇ ਪਤੀ ਦੀ ਪਤਨੀ ਹੋਣ ਲਈ ਸੌਂਪ ਦਿੱਤਾ। (ਹਾਜਰਾ ਉਸਦੀ ਮਿਸਰ ਦੀ ਦਾਸੀ ਸੀ।) ਹਾਜਰਾ ਅਬਰਾਮ ਤੋਂ ਗਰਭਵਤੀ ਹੋ ਗਈ। ਜਦੋਂ ਹਾਜਰਾ ਨੂੰ ਇਹ ਪਤਾ ਲੱਗਾ ਤਾਂ ਉਸਦੀ ਮਾਲਕਣ ਨੂੰ ਹਾਜਰਾ ਦੀ ਨਿਗਾਹ ਵਿੱਚ ਇੰਨੀ ਇੱਜ਼ਤ ਨਹੀਂ ਮਿਲੀ
ਉਤਪਤ 16:4-6
ਹਾਜਰਾ ਅਬਰਾਮ ਤੋਂ ਗਰਭਵਤੀ ਹੋ ਗਈ। ਜਦੋਂ ਹਾਜਰਾ ਨੂੰ ਇਹ ਪਤਾ ਲੱਗਾ ਤਾਂ ਉਸਦੀ ਮਾਲਕਣ ਨੂੰ ਹਾਜਰਾ ਦੀ ਨਿਗਾਹ ਵਿੱਚ ਇੰਨੀ ਇੱਜ਼ਤ ਨਹੀਂ ਮਿਲੀ। ਪਰ ਸਾਰਈ ਨੇ ਅਬਰਾਮ ਨੂੰ ਆਖਿਆ, “ਮੇਰੀ ਦਾਸੀ ਹੁਣ ਮੈਨੂੰ ਨਫ਼ਰਤ ਕਰਦੀ ਹੈ। ਅਤੇ ਇਸ ਲਈ ਮੈਂ ਤੈਨੂੰ ਕਸੂਰਵਾਰ ਸਮਝਦੀ ਹਾਂ। ਮੈਂ ਉਸ ਨੂੰ ਤੈਨੂੰ ਸੌਂਪਿਆ। ਉਹ ਗਰਭਵਤੀ ਹੋਈ ਅਤੇ ਫ਼ੇਰ ਉਹ ਇਹ ਮਹਿਸੂਸ ਕਰਨ ਲੱਗ ਪਈ ਕਿ ਉਹ ਮੇਰੇ ਨਾਲੋਂ ਬਿਹਤਰ ਹੈ। ਮੈਂ ਚਾਹੁੰਦੀ ਹਾਂ ਕਿ ਯਹੋਵਾਹ ਇਸਦਾ ਨਿਆਂ ਕਰੇ ਕਿ ਸਾਡੇ ਵਿੱਚੋਂ ਕੌਣ ਸਹੀ ਹੈ।
ਪਰ ਅਬਰਾਮ ਨੇ ਸਾਰਈ ਨੂੰ ਆਖਿਆ, “ਹਾਜਰਾ ਤੇਰੀ ਦਾਸੀ ਹੈ। ਤੂੰ ਉਸ ਦੇ ਨਾਲ ਜੋ ਚਾਹੇਂ ਸਲੂਕ ਕਰ ਸੱਕਦੀ ਹੈਂ।ਇਸ ਤਰ੍ਹਾਂ ਸਾਰਈ ਆਪਣੀ ਦਾਸੀ ਨਾਲ ਬੁਰਾ ਸਲੂਕ ਕਰਨ ਲੱਗੀ ਅਤੇ ਹਾਜਰਾ ਘਰੋਂ ਭੱਜ ਗਈ


ਉਤਪਤ 14:18-19; ਉਤਪਤ 21:22; ਉਤਪਤ 24:1; ਉਤਪਤ 21:33; ਉਤਪਤ 12:8; ਉਤਪਤ 13:4; ਉਤਪਤ 15:6; ਰੋਮੀਆਂ ਨੂੰ 4:18-22; ਇਬਰਾਨੀਆਂ ਨੂੰ 6:15; ਇਬਰਾਨੀਆਂ ਨੂੰ 11:8-12; ਉਤਪਤ 22:1-19; ਉਤਪਤ 12:4; ਉਤਪਤ 26:5; ਯਾਕੂਬ 2:20-22; ਉਤਪਤ 20:7; ਉਤਪਤ 18:16-33; ਯਾਕੂਬ 2:23; 2 ਇਤਹਾਸ 20:7; ਯਸਾਯਾਹ 41:8; ਉਤਪਤ 18:19; ਉਤਪਤ 12:10-20; ਉਤਪਤ 20:1-18; ਉਤਪਤ 16:1-4; ਉਤਪਤ 16:4-6