Thursday, January 23, 2014

ਝੂਠੇ ਦੋਸ਼


                             ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠੇ ਦੋਸ਼  
                                          ਪੰਜਾਬੀ ਮਸੀਹ ਸੰਦੇਸ਼

ਕੂਚ 23:1

 ਹੋਰਨਾਂ ਲੋਕਾਂ ਦੇ ਵਿਰੁੱਧ ਝੂਠ ਨਾ ਬੋਲੋ। ਜੇ ਤੁਸੀਂ ਕਚਿਹਰੀ ਵਿੱਚ ਗਵਾਹ ਹੋ, ਤਾਂ ਕਿਸੇ ਬੁਰੇ ਆਦਮੀ ਦੀ ਝੂਠ ਬੋਲਕੇ ਸਹਾਇਤਾ ਨਾ ਕਰੋ

 

ਲੇਵੀਆਂ ਦੀ ਪੋਥੀ 19:16

16 ਤੁਹਾਨੂੰ ਹੋਰਨਾਂ ਲੋਕਾਂ ਬਾਰੇ ਝੂਠੀਆਂ ਅਫ਼ਵਾਹਾਂ ਨਹੀਂ ਫ਼ੈਲਾਉਣੀਆਂ ਚਾਹੀਦੀਆਂ। ਜਦੋਂ ਤੁਹਾਡੇ ਗੁਆਂਢੀ ਦੀ ਜਾਨ ਖਤਰੇ ਵਿੱਚ ਹੋਵੇ ਬਿਨਾ ਸਹਾਇਤਾ ਕਰਨ ਦੇ ਐਵੇਂ ਉੱਥੇ ਨਾ ਖਲੋਵੋ। ਮੈਂ ਯਹੋਵਾਹ ਹਾਂ

 

ਜ਼ਬੂਰ 41:5-9

ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ
    ਉਹ ਆਖ ਰਹੇ ਹਨ, “ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।
ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ
    ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ।
ਫ਼ੇਰ ਉਹ ਚੱਲੇ ਜਾਂਦੇ ਹਨ
    ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ
    ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।
ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ
    ਇਸੇ ਕਾਰਣ ਉਹ ਬਿਮਾਰ ਹੈ।
    ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।
ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ
    ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ

 

ਲੂਕਾ 3:14

14 ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?

ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।

2 ਤਿਮੋਥਿਉਸ ਨੂੰ 3:3

ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ

1 ਪਤਰਸ 4:14

14 ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ

 

1 ਸਮੂਏਲ 13:14

14 ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।

 

ਨਹਮਯਾਹ 6:7

ਅਤੇ ਇਹ ਵੀ ਅਫਵਾਹ ਫੈਲੀ ਹੋਈ ਹੈ ਕਿ ਤੂੰ ਨਬੀਆਂ ਨੂੰ ਵੀ ਚੁਣਿਆ ਹੈ ਜਿਹੜੇ ਕਿ ਤੇਰੇ ਲਈ ਇਹ ਪ੍ਰਚਾਰ ਕਰਨ, ‘ਯਹੂਦਾਹ ਵਿੱਚ ਪਾਤਸ਼ਾਹ ਹੈ।

ਸੋ ਹੁਣ ਨਹਮਯਾਹ ਮੈਂ ਤੈਨੂੰ ਖਬਰਦਾਰ ਕਰਦਾ ਹਾਂ ਕਿ ਇਸ ਸਭ ਕਾਸੇ ਬਾਰੇ ਪਾਤਸ਼ਾਹ ਅਤਰਹਸ਼ਸ਼ਤਾ ਨੂੰ ਦੱਸਿਆ ਜਾਵੇਗਾ। ਇਸ ਲਈ ਤੂੰ ਹੁਣ ਅਤੇ ਆਪਾਂ ਇਸ ਮਸਲੇ ਬਾਰੇ ਇਕੱਠਿਆਂ ਬੈਠ ਕੇ ਵਿੱਚਾਰ ਕਰੀਏ

 

ਅੱਯੂਬ 2:5

ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।

 

ਅੱਯੂਬ 22:6

ਹੋ ਸੱਕਦਾ ਹੈ ਤੂੰ ਕਿਸੇ ਭਰਾ ਨੂੰ ਕੁਝ ਪੈਸੇ ਦਿੱਤੇ ਹੋਣ, ਤੇ ਕੁਝ ਦੇਣ ਲਈ ਮਜਬੂਰ ਕੀਤਾ ਹੋਵੇ, ਇਹ ਸਿੱਧ ਕਰਨ ਲਈ ਕਿ ਉਹ ਇਸ ਨੂੰ ਵਾਪਸ ਮੋੜ ਦੇਵੇਗਾ
    ਹੋ ਸੱਕਦਾ ਹੈ ਕਿ ਤੂੰ ਕਿਸੇ ਗਰੀਬ ਬੰਦੇ ਦੇ ਕੱਪੜੇ ਗਿਰਵੀ ਰੱਖੇ ਹੋਣ ਹੋ ਸੱਕਦਾ ਹੈ ਕਿ ਤੂੰ ਅਕਾਰਣ ਹੀ ਅਜਿਹਾ ਕੀਤਾ ਹੋਵੇ

 

ਯਿਰਮਿਯਾਹ 37:13

13 ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, “ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।

 

ਲੂਕਾ 6:7

ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ

 

1 ਪਤਰਸ 3:16

16 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ

 

ਮੱਤੀ 5:11

11 ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ




ਕੂਚ 23:1; ਲੇਵੀਆਂ ਦੀ ਪੋਥੀ 19:16; ਜ਼ਬੂਰ 41:5-9; ਲੂਕਾ 3:14; 2 ਤਿਮੋਥਿਉਸ ਨੂੰ 3:3; 1 ਪਤਰਸ 4:14; 1 ਸਮੂਏਲ 13:14; ਨਹਮਯਾਹ 6:7; ਅੱਯੂਬ 2:5; ਅੱਯੂਬ 22:6; ਯਿਰਮਿਯਾਹ 37:13; ਲੂਕਾ 6:7; 1 ਪਤਰਸ 3:16; ਮੱਤੀ 5:11