Friday, January 24, 2014

ਪਰਮੇਸ਼ੁਰ ਦੇ ਦੂਤ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਦੂਤ
                                                    ਪੰਜਾਬੀ ਮਸੀਹ
ਸੰਦੇਸ਼
ਕੂਚ 3:2-6
ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ
ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ। ਇਸ ਲਈ ਮੂਸਾ ਨੇ ਝਾੜੀ ਦੇ ਨੇੜੇ ਜਾਣ ਤੇ ਇਹ ਦੇਖਣ ਦਾ ਨਿਆਂ ਕੀਤਾ ਕਿ ਕੋਈ ਝਾੜੀ ਭਸਮ ਹੋਣ ਤੋਂ ਬਿਨਾ ਬਲਦੀ ਕਿਵੇਂ ਰਹਿ ਸੱਕਦੀ ਹੈ
ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।
ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।
ਤਾਂ ਯਹੋਵਾਹ ਨੇ ਆਖਿਆ, “ਹੋਰ ਨੇੜੇ ਨਾ ਆਵੀਂ। ਆਪਣੀਆਂ ਜੁੱਤੀਆਂ ਲਾਹ ਲੈ। ਜਿਸ ਥਾਂ ਉੱਤੇ ਤੂੰ ਖਲੋਤਾ ਹੈਂ, ਉਹ ਮੇਰੇ ਇਸ ਥਾਂ ਤੇ ਹੋਣ ਕਾਰਣ ਪਵਿੱਤਰ ਹੈ। ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।
ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ
ਉਤਪਤ 16:7
ਹਾਜਰਾ ਦਾ ਪੁੱਤਰ ਇਸਮਾਏਲ
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ
ਨਿਆਂਈਆਂ ਦੀ ਪੋਥੀ 2:1-2
ਬੋਕੀਮ ਵਿਖੇ ਯਹੋਵਾਹ ਦਾ ਦੂਤ
ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ।ਪਰ ਇਸਦੇ ਬਦਲੇ, ਤੁਹਾਨੂੰ ਇਸ ਧਰਤੀ ਉੱਤੇ ਰਹਿੰਦੇ ਲੋਕਾਂ ਨਾਲ ਕੋਈ ਇਕਰਾਰਨਾਮਾ ਨਹੀਂ ਬਨਾਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਮੈਂ ਤੁਹਾਨੂੰ ਇਹ ਕਰਨ ਲਈ ਆਖਿਆ ਸੀ, ਪਰ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ!
ਜ਼ਕਰਯਾਹ 3:1-2
ਪਰਧਾਨ ਜਾਜਕ
ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ। ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।
ਜ਼ਕਰਯਾਹ 1:12-13
12 ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।
13 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸ ਨੂੰ ਸੁੱਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ
ਲੂਕਾ 1:19
19 ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ

ਇਬਰਾਨੀਆਂ ਨੂੰ 1:4
ਪਰਮੇਸ਼ੁਰ ਨੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵੱਧੇਰੇ ਮਹਾਨ ਬਣ ਗਿਆ

ਉਤਪਤ 16:7-8
ਹਾਜਰਾ ਦਾ ਪੁੱਤਰ ਇਸਮਾਏਲ
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ। ਦੂਤ ਨੇ ਆਖਿਆ, “ਹਾਜਰਾ, ਤੂੰ ਸਾਰਈ ਦੀ ਦਾਸੀਂ ਹੈਂ। ਤੂੰ ਇੱਥੇ ਕੀ ਕਰ ਰਹੀ ਹੈਂ? ਤੂੰ ਕਿਧਰ ਜਾ ਰਹੀ ਹੈਂ?”
ਹਾਜਰਾ ਨੇ ਆਖਿਆ, “ਮੈਂ ਸਾਰਈ ਤੋਂ ਦੂਰ ਭੱਜ ਰਹੀ ਹਾਂ।
ਰਸੂਲਾਂ ਦੇ ਕਰਤੱਬ 12:7
ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ

ਉਤਪਤ 18:2
ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ

ਨਿਆਂਈਆਂ ਦੀ ਪੋਥੀ 6:11-12
ਯਹੋਵਾਹ ਦੇ ਦੂਤ ਦਾ ਗਿਦਾਊਨ ਕੋਲ ਫ਼ੇਰਾ
11 ਉਸ ਸਮੇਂ, ਗਿਦਾਊਨ ਨਾਮ ਦੇ ਇੱਕ ਬੰਦੇ ਕੋਲ ਯਹੋਵਾਹ ਦਾ ਦੂਤ ਆਇਆ। ਯਹੋਵਾਹ ਦਾ ਦੂਤ ਆਕੇ ਆਫ਼ਰਾਹ ਵਿੱਚ ਬੋਹੜ ਦੇ ਰੁੱਖ ਹੇਠਾਂ ਬੈਠ ਗਿਆ। ਇਹ ਰੁੱਖ ਅਬੀਅਜਰੀ ਘਰਾਣੇ ਤੋਂ ਯੋਆਸ਼ ਨਾਮ ਦੇ ਇੱਕ ਆਦਮੀ ਦਾ ਸੀ। ਯੋਆਸ਼ ਗਿਦਾਊਨ ਦਾ ਪਿਤਾ ਸੀ। ਗਿਦਾਊਨ ਮਿਦਯਾਨੀਆਂ ਤੋਂ ਲਕੋਣ ਲਈ ਵਾਈਨ ਪ੍ਰੈਸ ਵਿੱਚ ਕਣਕ ਪੀਹ ਰਿਹਾ ਸੀ। 12 ਯਹੋਵਾਹ ਦਾ ਦੂਤ ਗਿਦਾਊਨ ਦੇ ਸਾਹਮਣੇ ਪ੍ਰਗਟ ਹੋ ਗਿਆ ਅਤੇ ਉਸ ਨੂੰ ਆਖਿਆ, “ਮਹਾਨ ਸਿਪਾਹੀ, ਯਹੋਵਾਹ ਤੇਰੇ ਅੰਗ-ਸੰਗ ਹੋਵੇ!”
ਰਸੂਲਾਂ ਦੇ ਕਰਤੱਬ 27:23
23 ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ

ਕੂਚ 3:2
ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ
ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ
ਗਿਣਤੀ 22:22-24
22 ਬਿਲਆਮ ਆਪਣੇ ਖੋਤੇ ਦੀ ਸਵਾਰੀ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਸੇਵਾਦਾਰ ਵੀ ਸਨ। ਜਦੋਂ ਬਿਲਆਮ ਸਫ਼ਰ ਕਰ ਰਿਹਾ ਸੀ ਤਾਂ ਪਰਮੇਸ਼ੁਰ ਗੁੱਸੇ ਵਿੱਚ ਗਿਆ। ਇਸ ਲਈ ਯਹੋਵਾਹ ਦਾ ਦੂਤ ਬਿਲਆਮ ਦੇ ਸਾਹਮਣੇ ਸੜਕ ਉੱਤੇ ਖਲੋ ਗਿਆ। ਦੂਤ ਬਿਲਆਮ ਨੂੰ ਰੋਕਣਾ ਚਾਹੁੰਦਾ ਸੀ
23 ਬਿਲਆਮ ਦੇ ਖੋਤੇ ਨੇ ਯਹੋਵਾਹ ਦੇ ਦੂਤ ਨੂੰ ਸੜਕ ਉੱਤੇ ਖਲੋਤਿਆ ਦੇਖਿਆ, ਦੂਤ ਦੇ ਹੱਥ ਵਿੱਚ ਤਲਵਾਰ ਸੀ। ਇਸ ਲਈ ਖੋਤਾ ਸੜਕ ਤੋਂ ਮੁੜ ਪਿਆ ਅਤੇ ਖੇਤ ਵਿੱਚ ਚੱਲਾ ਗਿਆ। ਬਿਲਆਨ ਨੂੰ ਦੂਤ ਦਿਖਾਈ ਨਹੀਂ ਦਿੱਤਾ ਇਸ ਲਈ ਉਹ ਖੋਤੇ ਉੱਤੇ ਬਹੁਤ ਕਰੋਧਵਾਨ ਹੋਇਆ ਉਸ ਨੇ ਖੋਤੇ ਨੂੰ ਕੁੱਟਿਆ ਅਤੇ ਇਸ ਨੂੰ ਸੜਕ ਉੱਤੇ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ
24 ਬਾਦ ਵਿੱਚ, ਯਹੋਵਾਹ ਦਾ ਦੂਤ ਉਸ ਥਾਂ ਖਲੋ ਗਿਆ ਜਿੱਥੇ ਸੜਕ ਤੰਗ ਹੋ ਗਈ ਸੀ। ਇਹ ਦੋ ਅੰਗੂਰਾਂ ਦੇ ਬਾਗਾਂ ਦੇ ਵਿੱਚਕਾਰ ਸੀ। ਸੜਕ ਦੇ ਦੋਹੀ ਪਾਸੀਂ ਕੰਧਾ ਸਨ
ਲੂਕਾ 1:11-12
11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ। 12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ

ਉਤਪਤ 31:11
11 ਪਰਮੇਸ਼ੁਰ ਦੇ ਦੂਤ ਨੇ ਉਸ ਸੁਪਨੇ ਵਿੱਚ ਮੇਰੇ ਨਾਲ ਗੱਲ ਕੀਤੀ। ਦੂਤ ਨੇ ਆਖਿਆ, ‘ਯਾਕੂਬ!’
ਮੈਂ ਜਵਾਬ ਦਿੱਤਾ, ‘ਹਾਂ ਜੀ!’
ਜ਼ਕਰਯਾਹ 1:8
ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ

ਮੱਤੀ 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ
13 ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।
ਰਸੂਲਾਂ ਦੇ ਕਰਤੱਬ 10:3
ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।

ਨਿਆਂਈਆਂ ਦੀ ਪੋਥੀ 13:3
ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ

ਮੱਤੀ 1:20
20 ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ

ਲੂਕਾ 1:11
11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ
ਰਸੂਲਾਂ ਦੇ ਕਰਤੱਬ 8:26
ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼
26 ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।

ਉਤਪਤ 16:9
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਆਖਿਆ, “ਸਾਰਈ ਤੇਰੀ ਮਾਲਕਣ ਹੈ। ਉਸ ਕੋਲ ਘਰ ਚਲੀ ਜਾਹ ਅਤੇ ਉਸਦਾ ਹੁਕਮ ਮੰਨ।

ਕੂਚ 23:23
23 ਪਰਮੇਸ਼ੁਰ ਨੇ ਆਖਿਆ, “ਮੇਰਾ ਦੂਤ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ। ਉਹ ਤੁਹਾਡੀ ਬਹੁਤ ਸਾਰੇ ਵਖਰੇ ਲੋਕਾਂ ਦੇ ਖਿਲਾਫ਼ ਅਗਵਾਈ ਕਰੇਗਾ-ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ। ਪਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਹਰਾ ਦਿਆਂਗਾ


ਕੂਚ 3:2-6; ਉਤਪਤ 16:7; ਨਿਆਂਈਆਂ ਦੀ ਪੋਥੀ 2:1-2; ਜ਼ਕਰਯਾਹ 3:1-2; ਜ਼ਕਰਯਾਹ 1:12-13; ਲੂਕਾ 1:19; ਇਬਰਾਨੀਆਂ ਨੂੰ 1:4; ਉਤਪਤ 16:7-8; ਰਸੂਲਾਂ ਦੇ ਕਰਤੱਬ 12:7; ਉਤਪਤ 18:2; ਨਿਆਂਈਆਂ ਦੀ ਪੋਥੀ 6:11-12; ਰਸੂਲਾਂ ਦੇ ਕਰਤੱਬ 27:23; ਕੂਚ 3:2; ਗਿਣਤੀ 22:22-24; ਲੂਕਾ 1:11-12; ਉਤਪਤ 31:11; ਜ਼ਕਰਯਾਹ 1:8; ਮੱਤੀ 2:13; ਰਸੂਲਾਂ ਦੇ ਕਰਤੱਬ 10:3; ਨਿਆਂਈਆਂ ਦੀ ਪੋਥੀ 13:3; ਮੱਤੀ 1:20; ਲੂਕਾ 1:11; ਰਸੂਲਾਂ ਦੇ ਕਰਤੱਬ 8:26; ਉਤਪਤ 16:9; ਕੂਚ 23:23