Thursday, January 23, 2014

ਵਿਸ਼ਵਾਸ ਕਿੰਵੇਂ ਆਉਂਦਾ ਹੈ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਕਿੰਵੇਂ ਆਉਂਦਾ ਹੈ
                                                  ਪੰਜਾਬੀ ਮਸੀਹ ਸੰਦੇਸ਼
ਰੋਮੀਆਂ ਨੂੰ 10:17
17 ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ

1 ਤਿਮੋਥਿਉਸ ਨੂੰ 1:4
ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ

ਇਬਰਾਨੀਆਂ ਨੂੰ 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ

1 ਕੁਰਿੰਥੀਆਂ ਨੂੰ 12:9
ਉਹੀ ਆਤਮਾ ਇੱਕ ਵਿਅਕਤੀ ਨੂੰ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ

ਅਫ਼ਸੀਆਂ ਨੂੰ 6:23
23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ

1 ਤਿਮੋਥਿਉਸ ਨੂੰ 1:14
14 ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ

ਅੱਯੂਬ 11:18
18 ਫੇਰ ਤੂੰ ਸੁਰੱਖਿਅਤ ਮਹਿਸੂਸ ਕਰਦਾ ਕਿਉਂ ਹੁੰਦੀ ਆਸ ਇੱਥੇ।
    ਪਰਮੇਸ਼ੁਰ ਤੇਰਾ ਖਿਆਲ ਰੱਖਦਾ ਤੇ ਤੈਨੂੰ ਆਰਾਮ ਦਿੰਦਾ

ਰੋਮੀਆਂ ਨੂੰ 10:17,1 ਤਿਮੋਥਿਉਸ ਨੂੰ 1:4,ਇਬਰਾਨੀਆਂ ਨੂੰ 12:2,1 ਕੁਰਿੰਥੀਆਂ ਨੂੰ 12:9,ਅਫ਼ਸੀਆਂ ਨੂੰ 6:23,1 ਤਿਮੋਥਿਉਸ ਨੂੰ 1:14,ਅੱਯੂਬ 11:18