Monday, January 20, 2014

ਕਲੀਸਿਯਾ ਨਿਰਮਾਣ

                                       ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਨਿਰਮਾਣ              
                                                        ਪੰਜਾਬੀ ਮਸੀਹ ਸੰਦੇਸ਼

ਅਫ਼ਸੀਆਂ ਨੂੰ 4:12
12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ

ਅਫ਼ਸੀਆਂ ਨੂੰ 4:16
16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ

2 ਕੁਰਿੰਥੀਆਂ ਨੂੰ 10:8
ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸ ਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁੱਖ ਪਹੁੰਚਾਉਣ ਲਈ। ਇਸ ਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ

2 ਕੁਰਿੰਥੀਆਂ ਨੂੰ 13:10
10 ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ

1 ਕੁਰਿੰਥੀਆਂ ਨੂੰ 3:10
10 ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ

ਰੋਮੀਆਂ ਨੂੰ 14:19
19 ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ

1 ਕੁਰਿੰਥੀਆਂ ਨੂੰ 14:12
12 ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ

1 ਥੱਸਲੁਨੀਕੀਆਂ ਨੂੰ 5:11
11 ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ

ਰੋਮੀਆਂ ਨੂੰ 15:2
ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ

2 ਕੁਰਿੰਥੀਆਂ ਨੂੰ 12:19
19 ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇ ਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ

ਅਫ਼ਸੀਆਂ ਨੂੰ 4:29
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ

1 ਕੁਰਿੰਥੀਆਂ ਨੂੰ 14:26
26 ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ

ਰਸੂਲਾਂ ਦੇ ਕਰਤੱਬ 20:32
32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ

1 ਕੁਰਿੰਥੀਆਂ ਨੂੰ 8:1
 ਹੁਣ ਮੈਂ ਕੁਰਬਾਨੀ ਦੇ ਉਸ ਮਾਸ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚੜ੍ਹਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿਸਾਨੂੰ ਸਾਰਿਆਂ ਨੂੰ ਗਿਆਨ ਹੈ।ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵੱਧੇਰੇ ਬਲਵਾਨ ਹੋਵੋ

1 ਕੁਰਿੰਥੀਆਂ ਨੂੰ 14:4
3-4 ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ

1 ਕੁਰਿੰਥੀਆਂ ਨੂੰ 14:3
3-4 ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ

1 ਕੁਰਿੰਥੀਆਂ ਨੂੰ 14:5
ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ

ਕੁਲੁੱਸੀਆਂ ਨੂੰ 2:7
ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ

1 ਕੁਰਿੰਥੀਆਂ ਨੂੰ 14:17
17 ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ

1 ਕੁਰਿੰਥੀਆਂ ਨੂੰ 10:23
23 ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ।ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ


ਅਫ਼ਸੀਆਂ ਨੂੰ 4:12; ਅਫ਼ਸੀਆਂ ਨੂੰ 4:16; 2 ਕੁਰਿੰਥੀਆਂ ਨੂੰ 10:8; 2 ਕੁਰਿੰਥੀਆਂ ਨੂੰ 13:10; 1 ਕੁਰਿੰਥੀਆਂ ਨੂੰ 3:10; ਰੋਮੀਆਂ ਨੂੰ 14:19; 1 ਕੁਰਿੰਥੀਆਂ ਨੂੰ 14:12; 1 ਥੱਸਲੁਨੀਕੀਆਂ ਨੂੰ 5:11; ਰੋਮੀਆਂ ਨੂੰ 15:2; 2 ਕੁਰਿੰਥੀਆਂ ਨੂੰ 12:19; ਅਫ਼ਸੀਆਂ ਨੂੰ 4:29; 1 ਕੁਰਿੰਥੀਆਂ ਨੂੰ 14:26; ਰਸੂਲਾਂ ਦੇ ਕਰਤੱਬ 20:32; 1 ਕੁਰਿੰਥੀਆਂ ਨੂੰ 8:1; 1 ਕੁਰਿੰਥੀਆਂ ਨੂੰ 14:4; 1 ਕੁਰਿੰਥੀਆਂ ਨੂੰ 14:3; 1 ਕੁਰਿੰਥੀਆਂ ਨੂੰ 14:5; ਕੁਲੁੱਸੀਆਂ ਨੂੰ 2:7; 1 ਕੁਰਿੰਥੀਆਂ ਨੂੰ 14:17; 1 ਕੁਰਿੰਥੀਆਂ ਨੂੰ 10:23