Monday, January 20, 2014

ਮੁੜ ਵਿਆਹ

                                      ਬਾਈਬਲ ਦੇ ਕੁਝ ਵਚਨ ਵਿਸ਼ਾ : ਮੁੜ ਵਿਆਹ
                                                  ਪੰਜਾਬੀ ਮਸੀਹ ਸੰਦੇਸ਼ 
ਬਿਵਸਥਾ ਸਾਰ 24:1-4
 ਹੋ ਸੱਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸ ਨੂੰ ਉਸ ਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸ ਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸ ਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ। ਜਦੋਂ ਉਹ ਉਸਦਾ ਘਰ ਛੱਡ ਜਾਵੇ, ਉਹ ਜਾਕੇ ਕਿਸੇ ਹੋਰ ਆਦਮੀ ਦੀ ਪਤਨੀ ਬਣ ਸੱਕਦੀ ਹੈ। ਪਰ ਫ਼ਰਜ਼ ਕਰੋ, ਅਗਲਾ ਪਤੀ ਵੀ ਉਸ ਨੂੰ ਪਸੰਦ ਨਹੀਂ ਕਰਦਾ, ਉਸ ਨੂੰ ਤਲਾਕ ਦੇ ਕਾਗਜ਼ਾਤ ਤਿਆਰ ਕਰਕੇ ਉਸ ਨੂੰ ਦੇ ਦੇਣੇ ਚਾਹੀਦੇ ਹਨ। ਫ਼ੇਰ ਬੰਦੇ ਨੂੰ ਉਸ ਨੂੰ ਆਪਣੇ ਘਰੋਂ ਬਾਹਰ ਭੇਜ ਦੇਣਾ ਚਾਹੀਦਾ ਹੈ। ਜੇ ਉਹ ਆਦਮੀ ਉਸ ਨੂੰ ਤਲਾਕ ਦੇ ਦਿੰਦਾ, ਤਾਂ ਹੋ ਸੱਕਦਾ ਹੈ ਕਿ ਉਸਦਾ ਪਹਿਲਾ ਪਤੀ ਉਸ ਨੂੰ ਫ਼ਿਰ ਤੋਂ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਜਾਂ ਜੇ ਨਵਾਂ ਪਤੀ ਮਰ ਜਾਵੇ, ਤਾਂ ਹੋ ਸੱਕਦਾ ਹੈ ਕਿ ਪਹਿਲਾ ਪਤੀ ਉਸ ਨੂੰ ਦੋਬਾਰਾ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਉਹ ਪਲੀਤ ਹੋ ਚੁੱਕੀ ਹੈ, ਅਤੇ ਜੇ ਉਸ ਨੇ ਉਸ ਨਾਲ ਫ਼ੇਰ ਵਿਆਹ ਕੀਤਾ, ਉਹ ਕੁਝ ਅਜਿਹਾ ਕਰ ਰਿਹਾ ਹੋਵੇਗਾ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਤੁਹਾਨੂੰ ਉਸ ਧਰਤੀ ਨੂੰ ਪਾਪ ਦੀ ਦੋਸ਼ੀ ਨਹੀਂ ਬਨਾਉਣਾ ਚਾਹੀਦਾ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ
ਰੋਮੀਆਂ ਨੂੰ 7:1-3
 ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵੱਸ ਰੱਖਦੀ ਹੈ। ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ। ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਆਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ

1 ਕੁਰਿੰਥੀਆਂ ਨੂੰ 7:8
ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇੱਕਲੇ ਰਹਿਣ

1 ਤਿਮੋਥਿਉਸ ਨੂੰ 5:11
11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ


ਬਿਵਸਥਾ ਸਾਰ 24:1-4; ਰੋਮੀਆਂ ਨੂੰ 7:1-3; 1 ਕੁਰਿੰਥੀਆਂ ਨੂੰ 7:8; 1 ਤਿਮੋਥਿਉਸ ਨੂੰ 5:11