Thursday, January 23, 2014

ਪਰਮੇਸ਼ੁਰ ਵਿੱਚ ਭਰੋਸਾ, ਦਲੇਰੀ ਪੈਦਾ ਕਰਦਾ ਹੈ

                    ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਵਿੱਚ ਭਰੋਸਾ, ਦਲੇਰੀ ਪੈਦਾ ਕਰਦਾ ਹੈ
                                              ਪੰਜਾਬੀ ਮਸੀਹ
ਸੰਦੇਸ਼
ਯਸਾਯਾਹ 41:10
10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ।
    ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ।
ਮੈਂ ਤੈਨੂੰ ਮਜ਼ਬੂਤ ਬਣਾਵਾਂਗਾ।
    ਮੈਂ ਤੇਰੀ ਸਹਾਇਤਾ ਕਰਾਂਗਾ।
ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ
ਯਸਾਯਾਹ 23:4
ਸੀਦੋਨ, ਤੈਨੂੰ ਬਹੁਤ ਉਦਾਸ ਹੋ ਜਾਣਾ ਚਾਹੀਦਾ ਹੈ।
    ਕਿਉਂ ਕਿ ਹੁਣ ਸਮੁੰਦਰ, ਅਤੇ ਸਮੁੰਦਰ ਦਾ ਕਿਲਾ ਆਖਦੇ ਹਨ:
ਮੇਰੇ ਕੋਈ ਬੱਚੇ ਨਹੀਂ।
    ਮੈਂ ਜਨਮ ਪੀੜਾਂ ਅਨੁਭਵ ਨਹੀਂ ਕੀਤੀਆਂ।
ਮੈਂ ਬੱਚਿਆਂ ਨੂੰ ਜਨਮ ਨਹੀਂ ਦਿੱਤਾ।
    ਮੈਂ ਜਵਾਨ ਮਰਦਾਂ ਅਤੇ ਔਰਤਾਂ ਦੀ ਪਰਵਰਿਸ਼ ਨਹੀਂ ਕੀਤੀ
ਯਿਰਮਿਯਾਹ 1:8
ਕਿਸੇ ਕੋਲੋਂ ਭੈਭੀਤ ਨਾ ਹੋ।
    ਮੈਂ ਤੇਰੇ ਨਾਲ ਹਾਂ, ਮੈਂ ਤੇਰੀ ਅਤੇ ਰਾਖੀ ਕਰਾਂਗਾ।
ਇਹ ਸੰਦੇਸ਼ ਯਹੋਵਾਹ ਵੱਲੋਂ ਹੈ
ਰਸੂਲਾਂ ਦੇ ਕਰਤੱਬ 4:13
13 ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ

ਰਸੂਲਾਂ ਦੇ ਕਰਤੱਬ 9:27
27 ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ

ਰਸੂਲਾਂ ਦੇ ਕਰਤੱਬ 18:9-11
ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ। 10 ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ। 11 ਪੌਲੁਸ ਉੱਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪਰਮੇਸ਼ੁਰ ਦੇ ਉਪਦੇਸ਼ ਸੁਨਾਉਂਦਾ ਰਿਹਾ

ਅਫ਼ਸੀਆਂ ਨੂੰ 6:10-11
10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ


ਯਸਾਯਾਹ 41:10; ਯਸਾਯਾਹ 23:4; ਯਿਰਮਿਯਾਹ 1:8; ਰਸੂਲਾਂ ਦੇ ਕਰਤੱਬ 4:13; ਰਸੂਲਾਂ ਦੇ ਕਰਤੱਬ 9:27; ਰਸੂਲਾਂ ਦੇ ਕਰਤੱਬ 18:9-11; ਅਫ਼ਸੀਆਂ ਨੂੰ 6:10-11