Thursday, January 23, 2014

ਪਰਮੇਸ਼ੁਰ ਵਿੱਚ ਭਰੋਸਾ, ਡਰ ਦੂਰ ਕਰਦਾ ਹੈ

        
         ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਵਿੱਚ ਭਰੋਸਾ, ਡਰ ਦੂਰ ਕਰਦਾ ਹੈ
                                      ਪੰਜਾਬੀ ਮਸੀਹ ਸੰਦੇਸ਼

 

ਜ਼ਬੂਰ 46:1-2

 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
    ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ,
    ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ

 

ਕੂਚ 14:13-14

13 ਪਰ ਮੂਸਾ ਨੇ ਜਵਾਬ ਦਿੱਤਾ, “ਡਰੋ ਨਾ। ਜਿੱਥੇ ਤੁਸੀਂ ਹੋ ਦ੍ਰਿੜਤਾ ਨਾਲ ਖਲੋਵੋ ਅਤੇ ਯਹੋਵਾਹ ਨੂੰ ਤੁਹਾਡੀ ਰੱਖਿਆ ਕਰਦਿਆਂ ਦੇਖੋ। ਅੱਜ ਵੇਖ ਲਵੋ ਤੁਸੀਂ ਫ਼ੇਰ ਇਨ੍ਹਾਂ ਮਿਸਰੀਆਂ ਨੂੰ ਕਦੇ ਨਹੀਂ ਵੇਖੋਂਗੇ14 ਅਤੇ ਤੁਹਾਨੂੰ ਹੋਰ ਕੁਝ ਨਹੀਂ ਕਰਨਾ ਪਵੇਗਾ ਸਗੋਂ ਸ਼ਾਂਤ ਰਹੋ। ਯਹੋਵਾਹ ਤੁਹਾਡੇ ਲਈ ਯੁੱਧ ਕਰੇਗਾ।

 

ਜ਼ਬੂਰ 56:3-4

 

ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ
ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ
    ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ

 

ਰਸੂਲਾਂ ਦੇ ਕਰਤੱਬ 27:22-25

22 ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ 23 ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ 24 ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ। 25 ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ



ਜ਼ਬੂਰ 46:1-2; ਕੂਚ 14:13-14; ਜ਼ਬੂਰ 56:3-4; ਰਸੂਲਾਂ ਦੇ ਕਰਤੱਬ 27:22-25