Thursday, January 23, 2014

ਪਰਮੇਸ਼ੁਰੀ ਡਰ ਦੇ ਉਧਾਰਨ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰੀ ਡਰ ਦੇ ਉਧਾਰਨ
                                                    ਪੰਜਾਬੀ ਮਸੀਹ ਸੰਦੇਸ਼

ਉਤਪਤ 22:12
12 ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।

ਉਤਪਤ 39:9
ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।

ਉਤਪਤ 42:18
18 ਤਿੰਨ ਦਿਨਾਂ ਮਗਰੋਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦਾ ਖੌਫ਼ ਰੱਖਣ ਵਾਲਾ ਆਦਮੀ ਹਾਂ! ਇਹ ਗੱਲ ਕਰੋ, ਅਤੇ ਮੈਂ ਤੁਹਾਨੂੰ ਜਿਉਣ ਦਿਆਂਗਾ

1 ਰਾਜਿਆਂ 18:12
12 ਜੇਕਰ ਮੈਂ ਜਾਕੇ ਅਹਾਬ ਪਾਤਸ਼ਾਹ ਨੂੰ ਇਹ ਆਖਾਂ ਕਿ ਤੂੰ ਇੱਥੇ ਹੈਂ ਤਾਂ ਹੋ ਸੱਕਦਾ ਹੈ ਯਹੋਵਾਹ ਤੈਨੂੰ ਚੁੱਕ ਕੇ ਕਿਸੇ ਦੂਜੇ ਥਾਂ ਲੈ ਜਾਵੇ ਤੇ ਜਦੋਂ ਅਹਾਬ ਪਾਤਸ਼ਾਹ ਤੈਨੂੰ ਇੱਥੇ ਵੇਖਣ ਲਈ ਆਵੇ ਤਾਂ ਤੂੰ ਇੱਥੋਂ ਗਾਇਬ ਹੋਵੇਂ।ਤਦ ਉਹ ਮੈਨੂੰ ਵੱਢ ਸੁੱਟੇਗਾ। ਮੈਂ ਜਦੋਂ ਬਾਲਕ ਹੀ ਸੀ ਤਦ ਤੋਂ ਯਹੋਵਾਹ ਨੂੰ ਮੰਨਦਾ ਆਇਆ ਹਾਂ

ਨਹਮਯਾਹ 5:15
15 ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ

ਅੱਯੂਬ 1:1
 ਉਜ਼ ਦੇਸ਼ ਵਿੱਚ ਅੱਯੂਬ ਨਾਮ ਦਾ ਇੱਕ ਆਦਮੀ ਰਹਿੰਦਾ ਸੀ। ਅੱਯੂਬ ਨਿਰਦੋਸ਼ ਅਤੇ ਇਮਾਨਦਾਰ ਸੀ। ਉਹ ਪਰਮੇਸ਼ੁਰ ਤੋਂ ਡਰਦਾ ਸੀ ਅਤੇ ਉਸ ਨੇ ਮੰਦੇ ਅਮਲ ਕਰਨ ਤੋਂ ਇਨਕਾਰ ਕੀਤਾ

ਰਸੂਲਾਂ ਦੇ ਕਰਤੱਬ 9:31
31 ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ

ਰਸੂਲਾਂ ਦੇ ਕਰਤੱਬ 10:2
ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ

ਇਬਰਾਨੀਆਂ ਨੂੰ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ



ਉਤਪਤ 22:12; ਉਤਪਤ 39:9; ਉਤਪਤ 42:18; 1 ਰਾਜਿਆਂ 18:12; ਨਹਮਯਾਹ 5:15; ਅੱਯੂਬ 1:1; ਰਸੂਲਾਂ ਦੇ ਕਰਤੱਬ 9:31; ਰਸੂਲਾਂ ਦੇ ਕਰਤੱਬ 10:2; ਇਬਰਾਨੀਆਂ ਨੂੰ 11:7