Monday, January 20, 2014

ਨੇਕ-ਨਾਮੀ

                                        ਬਾਈਬਲ ਦੇ ਕੁਝ ਵਚਨ ਵਿਸ਼ਾ : ਨੇਕ-ਨਾਮੀ
                                                     ਪੰਜਾਬੀ ਮਸੀਹ ਸੰਦੇਸ਼ 
ਕੂਚ 9:13-16
13 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ। 14 ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਮੈਂ ਆਪਣੀ ਸਾਰੀ ਸ਼ਕਤੀ ਤੇਰੇ, ਤੇਰੇ ਅਧਿਕਾਰੀਆਂ ਅਤੇ ਤੇਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਤੁਹਾਨੂੰ ਪਤਾ ਚੱਲੇਗਾ ਕਿ ਦੁਨੀਆਂ ਵਿੱਚ ਮੇਰੇ ਵਰਗਾ ਕੋਈ ਦੇਵਤਾ ਨਹੀਂ ਹੈ। 15 ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ। 16 ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ

ਹਿਜ਼ਕੀਏਲ 20:9-10
ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ। 10 ਮੈਂ ਇਸਰਾਏਲ ਦੇ ਪਰਿਵਾਰ ਨੂੰ ਮਿਸਰ ਤੋਂ ਬਾਹਰ ਲੈ ਆਇਆ। ਮੈਂ ਉਨ੍ਹਾਂ ਦੀ ਮਾਰੂਬਲ ਵਿੱਚ ਅਗਵਾਈ ਕੀਤੀ

ਮਲਾਕੀ 2:2
ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ

ਮਲਾਕੀ 1:6-11
ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।
ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”
ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ,
ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?”
ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ। ਤੁਸੀਂ ਬਲੀ ਲਈ ਅੰਨ੍ਹੇ ਜਾਨਵਰ ਚੜ੍ਹਾਉਂਦੇ ਹੋ। ਅਤੇ ਇਹ ਬੜੀ ਗ਼ਲਤ ਗੱਲ ਹੈ। ਤੁਸੀਂ ਮੇਰੀ ਜਗਵੇਦੀ ਲਈ ਬੀਮਾਰ ਅਤੇ ਲੰਗੜ੍ਹੇ ਜਾਨਵਰਾਂ ਦੀ ਬਲੀ ਲਿਆਉਂਦੇ ਹੋ ਜੋ ਕਿ ਬੜੀ ਗ਼ਲਤ ਗੱਲ ਹੈ। ਕਦੇ ਅਜਿਹੇ ਬੀਮਾਰ ਜਾਨਵਰ ਆਪਣੇ ਹਾਕਮ ਨੂੰ ਦੇਕੇ ਵੇਖੋ, ਕੀ ਉਹ ਬੀਮਾਰ ਜਾਨਵਰਾਂ ਦਾ ਤੋਹਫਾ ਸਵੀਕਾਰ ਕਰ ਲਵੇਗਾ? ਨਹੀਂ! ਉਹ ਅਜਿਹੇ ਤੋਹਫ਼ੇ ਕਦੇ ਵੀ ਸਵੀਕਾਰ ਨਹੀਂ ਕਰੇਗਾ।ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ
ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ
10 ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ
11 ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ

ਹਿਜ਼ਕੀਏਲ 36:22-23
22 ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਪਰਿਵਾਰ, ਤੂੰ ਜਿੱਥੇ ਵੀ ਗਿਆ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਮੈਂ ਇਸ ਨੂੰ ਰੋਕਣ ਲਈ ਕੁਝ ਕਰਨ ਜਾ ਰਿਹਾ ਹਾਂ। ਇਸਰਾਏਲ, ਮੈਂ ਤੇਰੀ ਖਾਤਰ ਅਜਿਹਾ ਨਹੀਂ ਕਰਾਂਗਾ! ਮੈਂ ਅਜਿਹਾ ਆਪਣੇ ਪਵਿੱਤਰ ਨਾਮ ਖਾਤਰ ਕਰਾਂਗਾ 23 ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ

ਯਸਾਯਾਹ 42:8
ਮੈਂ ਯਹੋਵਾਹ ਹਾਂ।
    ਮੇਰਾ ਨਾਮ ਯਾਹਵੇਹ ਹੈ।
ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ।
    ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ।

ਰਸੂਲਾਂ ਦੇ ਕਰਤੱਬ 24:16
16 ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ

2 ਕੁਰਿੰਥੀਆਂ ਨੂੰ 5:9-10
ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿੱਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇੱਥੇ ਸਰੀਰ ਵਿੱਚ ਰਹੀਏ ਜਾਂ ਉੱਥੇ ਪ੍ਰਭੂ ਨਾਲ, ਸਾਡੀ ਇੱਛਾ ਉਸ ਨੂੰ ਪ੍ਰਸੰਨ ਕਰਨ ਦੀ ਹੈ। 10 ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ
1 ਥੱਸਲੁਨੀਕੀਆਂ ਨੂੰ 4:1
ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ

ਰਸੂਲਾਂ ਦੇ ਕਰਤੱਬ 5:13-16
13 ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ। 14 ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ। 15 ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ। 16 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ

ਰਸੂਲਾਂ ਦੇ ਕਰਤੱਬ 2:46-47
46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ। 47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ

1 ਤਿਮੋਥਿਉਸ ਨੂੰ 3:7
ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ

2 ਕੁਰਿੰਥੀਆਂ ਨੂੰ 10:17-18
17 ਪਰ, “ਜਿਹੜਾ ਵਿਅਕਤੀ ਗੁਮਾਨ ਕਰਦਾ ਹੈ ਉਸ ਨੂੰ ਪ੍ਰਭੂ ਵਿੱਚ ਹੀ ਗੁਮਾਨ ਕਰਨਾ ਚਾਹੀਦਾ ਹੈ। [a] 18 ਜਿਹੜਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ

1 ਕੁਰਿੰਥੀਆਂ ਨੂੰ 3:5-7
ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ। ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ। ਇਸ ਲਈ ਨਾ ਹੀ ਜਿਹੜਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹੜਾ ਇਸ ਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ

ਫ਼ਿਲਿੱਪੀਆਂ ਨੂੰ 3:4-9
ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ। ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ। ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ
ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ। ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ

ਮੱਤੀ 6:16-18
16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ। 17 ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ। 18 ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ

ਮੱਤੀ 6:1-8
 ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ
ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ। ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ।ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ। ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ। ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ
ਮੱਤੀ 23:2-12
ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ। ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ।ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ
ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰੱਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ। ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਿੱਲਣ ਦੇ ਬੜੇ ਭੁੱਖੇ ਹਨ। ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬੜੇ ਭੁੱਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ
ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੋ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ। ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ। 10 ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹਾ ਹੈ। 11 ਜਿਹੜਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ। 12 ਜਿਹੜਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸ ਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ
ਰਸੂਲਾਂ ਦੇ ਕਰਤੱਬ 17:5-8
ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸੱਕਣ। ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉੱਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿੱਚ ਕੇ ਸ਼ਹਿਰ ਦੇ ਆਗੂਆਂ ਸਾਹਮਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁੱਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇੱਥੇ ਵੀ ਪਹੁੰਚੇ ਹਨ। ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।
ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ
1 ਰਾਜਿਆਂ 19:1-5
 ਅਹਾਬ ਪਾਤਸ਼ਾਹ ਨੇ ਉਹ ਸਭ ਕੁਝ ਜੋ ਏਲੀਯਾਹ ਨੇ ਕੀਤਾ ਜਾ ਕੇ ਈਜ਼ਬਲ ਨੂੰ ਦੱਸਿਆ। ਅਹਾਬ ਨੇ ਇਹ ਵੀ ਦੱਸਿਆ ਕਿ ਏਲੀਯਾਹ ਨੇ ਕਿਵੇਂ ਤਲਵਾਰ ਨਾਲ ਸਾਰੇ ਨਬੀਆਂ ਨੂੰ ਵੱਢਿਆ। ਤਾਂ ਈਜ਼ਬਲ ਨੇ ਸ਼ੰਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, “ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ,ਤਾਂ ਦੇਵਤੇ ਮੈਨੂੰ ਵੀ ਮਾਰ ਦੇਣ।
ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ। ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।
ਤਦ ਏਲੀਯਾਹ ਬਿਰਛ ਹੇਠਾਂ ਲੰਮਾਂ ਪੈ ਗਿਆ ਅਤੇ ਸੌਂ ਗਿਆ। ਇੱਕ ਦੂਤ ਏਲੀਯਾਹ ਕੋਲ ਆਇਆ ਅਤੇ ਆਕੇ ਉਸ ਨੇ ਏਲੀਯਾਹ ਨੂੰ ਛੋਹਿਆ ਅਤੇ ਆਖਿਆ, “ਉੱਠ! ਅਤੇ ਖਾ-ਪੀ!”
ਲੂਕਾ 23:1-2
ਤਦ ਉਹ ਸਾਰੀ ਟੋਲੀ ਖੜ੍ਹੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ। ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹਪਾਤਸ਼ਾਹਹੋਣ ਦਾ ਦਾਵਾ ਕਰਦਾ ਹੈ।
ਲੂਕਾ 7:3-5
ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ। ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ। ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸ ਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।

ਰਸੂਲਾਂ ਦੇ ਕਰਤੱਬ 10:1-4
 ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹਇਤਾਲਿਯਾਨਵਿੱਚ ਇੱਕ ਅਧਿਕਾਰੀ ਸੀ। ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ।ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?”
ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ
ਦਾਨੀਏਲ 6:3-5
ਦਾਨੀਏਲ ਨੇ ਆਪਣੇ ਆਪ ਨੂੰ ਹੋਰਨਾਂ ਨਿਗਰਾਨਾਂ ਨਾਲੋਂ ਬਿਹਤਰ ਦਰਸਾਇਆ। ਦਾਨੀਏਲ ਨੇ ਅਜਿਹਾ ਇਸ ਲਈ ਕੀਤਾ ਉਸ ਅੰਦਰ ਵਿਸ਼ਿਸ਼ਟ ਪ੍ਰਕਾਰ ਦਾ ਆਤਮਾ ਸੀ। ਰਾਜਾ ਦਾਨੀਏਲ ਤੋਂ ਇਤਨਾ ਪ੍ਰਭਾਵਿਤ ਸੀ ਕਿ ਉਸ ਨੇ ਦਾਨੀਏਲ ਨੂੰ ਆਪਣੇ ਸਾਰੇ ਰਾਜ ਦਾ ਹਾਕਮ ਬਨਾਉਣ ਦੀ ਵਿਉਂਤ ਬਣਾਈ। ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ
ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।
ਰਸੂਲਾਂ ਦੇ ਕਰਤੱਬ 9:36-39
36 ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈਹਿਰਨੀ ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ। 37 ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।38 ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸੱਕੇ ਆਓ।
39 ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ

ਕੂਚ 9:13-16; ਹਿਜ਼ਕੀਏਲ 20:9-10; ਮਲਾਕੀ 2:2; ਮਲਾਕੀ 1:6-11; ਹਿਜ਼ਕੀਏਲ 36:22-23; ਯਸਾਯਾਹ 42:8; ਰਸੂਲਾਂ ਦੇ ਕਰਤੱਬ 24:16; 2 ਕੁਰਿੰਥੀਆਂ ਨੂੰ 5:9-10; 1 ਥੱਸਲੁਨੀਕੀਆਂ ਨੂੰ 4:1; ਰਸੂਲਾਂ ਦੇ ਕਰਤੱਬ 5:13-16; ਰਸੂਲਾਂ ਦੇ ਕਰਤੱਬ 2:46-47; 1 ਤਿਮੋਥਿਉਸ ਨੂੰ 3:7; 2 ਕੁਰਿੰਥੀਆਂ ਨੂੰ 10:17-18; 1 ਕੁਰਿੰਥੀਆਂ ਨੂੰ 3:5-7; ਫ਼ਿਲਿੱਪੀਆਂ ਨੂੰ 3:4-9; ਮੱਤੀ 6:16-18; ਮੱਤੀ 6:1-8; ਮੱਤੀ 23:2-12; ਰਸੂਲਾਂ ਦੇ ਕਰਤੱਬ 17:5-8; 1 ਰਾਜਿਆਂ 19:1-5; ਲੂਕਾ 23:1-2; ਲੂਕਾ 7:3-5; ਰਸੂਲਾਂ ਦੇ ਕਰਤੱਬ 10:1-4; ਦਾਨੀਏਲ 6:3-5; ਰਸੂਲਾਂ ਦੇ ਕਰਤੱਬ 9:36-39