Monday, January 20, 2014

ਪਰਮੇਸ਼ੁਰ ਦੇ ਵਿਰੁੱਧ ਬਗਾਵਤ

                                   ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਵਿਰੁੱਧ ਬਗਾਵਤ
                                                     ਪੰਜਾਬੀ ਮਸੀਹ ਸੰਦੇਸ਼ 
ਗਿਣਤੀ 20:24
24 ਹੁਣ ਹਾਰੂਨ ਦੇ ਦੇਹਾਂਤ ਦਾ ਸਮਾਂ ਗਿਆ ਹੈ ਅਤੇ ਉਸ ਦੇ ਪੁਰਖਿਆਂ ਕੋਲ ਪਹੁੰਚਣ ਦਾ ਵੇਲਾ ਗਿਆ ਹੈ। ਹਾਰੂਨ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਹੈ। ਮੂਸਾ, ਇਹ ਗੱਲ ਮੈਂ ਤੈਨੂੰ ਆਖਦਾ ਹਾਂ ਕਿਉਂਕਿ ਤੂੰ ਅਤੇ ਹਾਰੂਨ ਦੋਹਾਂ ਨੇ ਮੇਰੇ ਉਸ ਆਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ ਜਿਹੜਾ ਮੈਂ ਤੁਹਾਨੂੰ ਮਰੀਬਾਹ ਦੇ ਪਾਣੀਆਂ ਕੰਢੇ ਦਿੱਤਾ ਸੀ

ਜ਼ਬੂਰ 2:2
ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ
    ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ

ਗਿਣਤੀ 27:14
14 ਚੇਤੇ ਕਰ, ਜਦੋਂ ਲੋਕ ਸੀਨਈ ਦੇ ਮਾਰੂਥਲ ਵਿੱਚ ਪਾਣੀ ਲਈ ਗੁੱਸੇ ਹੋ ਰਹੇ ਸਨ, ਹਾਰੂਨ ਅਤੇ ਤੂੰ ਦੋਵਾਂ ਨੇ ਮੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਤੂੰ ਮੇਰਾ ਆਦਰ ਨਹੀਂ ਕੀਤਾ ਅਤੇ ਲੋਕਾਂ ਨੂੰ ਨਹੀਂ ਦੱਸਿਆ ਕਿ ਮੈਂ ਪਵਿੱਤਰ ਹਾਂ।” (ਇਹ ਸੀਨ ਮਾਰੂਥਲ ਵਿੱਚ, ਕਾਦੇਸ਼ ਦੇ ਨੇੜੇ ਮਰੀਬਾਹ ਦੇ ਪਾਣੀ ਵਿਖੇ ਸੀ)

1 ਸਮੂਏਲ 15:22-23
22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ। 23 ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।

ਜ਼ਬੂਰ 66:7
ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ;
    ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ।
    ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ

1 ਸਮੂਏਲ 12:14-15
14 ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਇਸਦਾ ਕਹਿਣਾ ਮੰਨੋ ਅਤੇ ਇਸਦਾ ਆਦਰ ਕਰੋ। ਤੁਹਾਨੂੰ ਉਸਦੀ ਟਹਿਲ ਸੇਵਾ ਕਰਨੀ ਚਾਹੀਦੀ ਹੈ ਅਤੇ ਹੁਕਮ ਦਾ ਪਾਲਣ ਕਰਨਾ ਚਾਹੀਦਾ ਹੈ। ਤੁਹਾਨੂੰ ਉਸ ਦੇ ਖਿਲਾਫ਼ ਨਹੀਂ ਹੋਣਾ ਚਾਹੀਦਾ। ਤੁਸੀਂ ਅਤੇ ਤੁਹਾਡੇ ਪਾਤਸ਼ਾਹ ਨੂੰ ਜੋ ਤੁਹਾਡੇ ਉੱਪਰ ਰਾਜ ਕਰੇ ਯਹੋਆਹ ਤੁਹਾਡੇ ਪਰਮੇਸ਼ੁਰ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ ਅਤੇ ਉਸਦਾ ਕਹਿਣਾ ਮੰਨਣਾ ਚਾਹੀਦਾ ਹੈ। 15 ਪਰ ਜੇ ਤੁਸੀਂ ਯਹੋਵਾਹ ਤੋਂ ਨਾ ਡਰੇ ਰਹੋ ਅਤੇ ਉਸਦਾ ਆਦਰ ਨਾ ਕੀਤਾ ਅਤੇ ਉਸ ਦੇ ਖਿਲਾਫ਼ ਹੋ ਗਏ ਤਾਂ ਉਹ ਤੁਹਾਡੇ ਵਿਰੁੱਧ ਹੋ ਜਾਵੇਗਾ ਤਾਂ ਫ਼ਿਰ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਵੀ ਨਾਸ਼ ਕਰ ਦੇਵੇਗਾ

ਗਿਣਤੀ 14:9
8-9 ਇਹ ਧਰਤੀ ਬਹੁਤ ਸਾਰੀਆਂ ਚੰਗਿਆਂ ਚੀਜ਼ਾਂ ਨਾਲ ਭਰੀ ਹੋਈ ਹੈ। ਜੇ ਯਹੋਵਾਹ ਸਾਡੇ ਉੱਤੇ ਪ੍ਰਸੰਨ ਹੈ, ਉਹ ਸਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਅਤੇ ਇਸ ਨੂੰ ਸਾਨੂੰ ਦੇ ਦੇਵੇਗਾ! ਯਹੋਵਾਹ ਦੇ ਖਿਲਾਫ਼ ਵਿਦਰੋਹ ਨਾ ਕਰੋ ਅਤੇ ਉਸ ਧਰਤੀ ਦੇ ਲੋਕਾਂ ਕੋਲੋਂ ਭੈਭੀਤ ਨਾ ਹੋਵੋ। ਅਸੀਂ ਉਨ੍ਹਾਂ ਨੂੰ ਹਰਾ ਸੱਕਦੇ ਹਾਂ। ਉਨ੍ਹਾਂ ਦੀ ਸੁਰੱਖਿਆ ਚਲੀ ਗਈ ਹੈ, ਕਿਉਂਕਿ ਯਹੋਵਾਹ ਸਾਡੇ ਨਾਲ ਹੈ। ਇਸ ਲਈ ਉਨ੍ਹਾਂ ਤੋਂ ਭੈਭੀਤ ਨਾ ਹੋਵੋ!”

ਗਿਣਤੀ 17:10
10 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੀ ਸੋਟੀ ਇਕਰਾਰਨਾਮੇ ਦੇ ਸਾਹਮਣੇ ਵਾਲੇ ਤੰਬੂ ਵਿੱਚ ਵਾਪਸ ਰੱਖ ਦੇ। ਇਹ ਇਨ੍ਹਾਂ ਸਮੂਹ ਲੋਕਾਂ ਲਈ ਚਿਤਾਵਨੀ ਹੋਵੇਗੀ ਜਿਹੜੇ ਹਮੇਸ਼ਾ ਮੇਰੇ ਵਿਰੁੱਧ ਹੁੰਦੇ ਰਹਿੰਦੇ ਹਨ। ਇਹ ਇਨ੍ਹਾਂ ਨੂੰ ਮੇਰੇ ਵਿਰੁੱਧ ਸ਼ਿਕਾਇਤਾਂ ਕਰਨ ਤੋਂ ਰੋਕ ਦੇਵੇਗੀ ਤਾਂ ਜੋ ਮੈਂ ਇਨ੍ਹਾਂ ਨੂੰ ਤਬਾਹ ਨਾ ਕਰਾ।

ਜ਼ਬੂਰ 2:10-12
10 ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ।
    ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।
11 ਯਹੋਵਾਹ ਨੂੰ ਸ਼ਰਧਾ ਨਾਲ ਮੰਨੋ।
12 ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ।
    ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ।
ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ।
    ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ।
    ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ

ਹਿਜ਼ਕੀਏਲ 2:8
ਆਦਮੀ ਦੇ ਪੁੱਤਰ ਤੂੰ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਜ਼ਰੂਰ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਉਨ੍ਹਾਂ ਵਿਦਰੋਹੀ ਬੰਦਿਆਂ ਵਾਂਗ ਮੇਰੇ ਵਿਰੁੱਧ ਨਾ ਹੋ ਜਾਵੀਂ। ਆਪਣਾ ਮੂੰਹ ਖੋਲ੍ਹ ਅਤੇ (ਉਨ੍ਹਾਂ ਸ਼ਬਦਾਂ ਨੂੰ ਪ੍ਰਵਾਨ ਕਰ ਜੋ ਮੈਂ ਤੈਨੂੰ ਦਿੰਦਾ ਹਾਂ ਅਤੇ ਫ਼ੇਰ ਉਹੀ ਸ਼ਬਦ ਉਨ੍ਹਾਂ ਲੋਕਾਂ ਨੂੰ ਸੁਣਾਈ) ਇਨ੍ਹਾਂ ਸ਼ਬਦਾਂ ਨੂੰ ਖਾ ਲੈ।

ਜ਼ਬੂਰ 5:10
10 ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ!
    ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ।
ਉਹ ਲੋਕ ਤੁਹਾਡੇ ਵਿਰੁੱਧ ਖੜ੍ਹੇ ਹੋ ਗਏ ਹਨ।
    ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ
ਯਸਾਯਾਹ 66:24
24 ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।

ਬਿਵਸਥਾ ਸਾਰ 13:5
ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ

ਜ਼ਬੂਰ 68:6
ਪਰਮੇਸ਼ੁਰ ਇੱਕਲੇ ਬੰਦਿਆਂ ਨੂੰ ਘਰ ਦਿੰਦਾ ਹੈ,
    ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕੈਦ ਤੋਂ ਆਜ਼ਾਦ ਕਰਦਾ ਹੈ।
    ਉਹ ਬਹੁਤ ਖੁਸ਼ ਹਨ।
    ਪਰ ਉਹ ਲੋਕ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹੋ ਜਾਂਦੇ ਹਨ, ਗਰਮ ਜੇਲ੍ਹ ਵਿੱਚ ਡੱਕੇ ਰਹਿਣਗੇ
ਯਿਰਮਿਯਾਹ 28:16
16 ਇਸ ਲਈ ਯਹੋਵਾਹ ਇਹ ਆਖਦਾ ਹੈ, ‘ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿੱਖਿਆ ਦਿੱਤੀ।’”

ਯਿਰਮਿਯਾਹ 29:32
32 ਕਿਉਂ ਸ਼ਮਅਯਾਹ ਨੇ ਅਜਿਹਾ ਕੀਤਾ ਹੈ, ਇਸ ਲਈ ਯਹੋਵਾਹ ਇਹ ਆਖਦਾ ਹੈ: ਮੈਂ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਨੂੰ ਛੇਤੀ ਸਜ਼ਾ ਦੇਵਾਂਗਾ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿਆਂਗਾ। ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ। ਉਸ ਦਾ ਉਨ੍ਹਾਂ ਚੰਗੀਆਂ ਚੀਜ਼ਾਂ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ਜਿਹੜੀਆਂ ਮੈਂ ਆਪਣੇ ਬੰਦਿਆਂ ਲਈ ਕਰਾਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਮੈਂ ਸ਼ਮਅਯਾਹ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਸ ਨੇ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਭੜਕਾਇਆ ਹੈ।’”

ਵਿਰਲਾਪ 1:18
18 ਹੁਣ ਯਰੂਸ਼ਲਮ ਨਗਰੀ ਆਖਦੀ ਹੈ, “ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ।
    ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ।
ਇਸ ਲਈ ਤੁਸੀਂ ਸਮੂਹ ਲੋਕੋ ਸੁਣੋ,
    ਮੇਰੇ ਦਰਦ ਵੱਲ ਦੇਖੋ!
ਮੇਰੇ ਜਵਾਨ ਮਰਦ
    ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ

ਵਿਰਲਾਪ 3:42
42 ਆਓ ਅਸੀਂ ਉਸ ਨੂੰ ਆਖੀਏ, “ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ।
    ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ

ਹੋਸ਼ੇਆ 13:16
16 ਸਾਮਰਿਯਾ ਨੂੰ ਸਜ਼ਾ ਮਿਲੇਗੀ
    ਕਿਉਂ ਕਿ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਈ
ਇਸਰਾਏਲੀ ਤਲਵਾਰਾਂ ਨਾਲ ਵੱਢੇ ਜਾਣਗੇ
    ਉਨ੍ਹਾਂ ਦੇ ਬੱਚਿਆਂ ਦੇ ਟੁਕੜੇ-ਟੁਕੜੇ ਕੀਤੇ ਜਾਣਗੇ।
    ਉਨ੍ਹਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ।
ਯਿਰਮਿਯਾਹ 33:8
ਉਨ੍ਹਾਂ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ-ਪਰ ਮੈਂ ਉਸ ਪਾਪ ਨੂੰ ਧੋ ਸੁੱਟਾਂਗਾ। ਉਹ ਮੇਰੇ ਖਿਲਾਫ਼ ਲੜੇ ਸਨ-ਪਰ ਮੈਂ ਉਨ੍ਹਾਂ ਨੂੰ ਮਾਫ਼ ਕਰ ਦਿਆਂਗਾ

ਦਾਨੀਏਲ 9:5-9
ਪਰ ਯਹੋਵਾਹ, ਅਸੀਂ ਪਾਪ ਕੀਤਾ ਹੈ! ਅਸੀਂ ਗਲਤ ਕੰਮ ਕੀਤੇ ਹਨ। ਅਤੇ ਮੰਦੀਆਂ ਗੱਲਾਂ ਕੀਤੀਆਂ ਹਨ। ਅਸੀਂ ਤੇਰੇ ਵਿਰੁੱਧ ਹੋ ਗਏ ਹਾਂ। ਅਸੀਂ ਤੇਰੇ ਆਦੇਸ਼ਾਂ ਅਤੇ ਨਿਆਵਾਂ ਤੋਂ ਦੂਰ ਭਟਕ ਗਏ ਹਾਂ।ਅਸੀਂ ਨਬੀਆਂ ਦੀ ਗੱਲ ਨਹੀਂ ਸੁਣੀ। ਉਹ ਤੇਰੇੇ ਸੇਵਕ ਸਨ। ਨਬੀਆਂ ਨੇ ਤੇਰੇੇ ਲਈ ਗੱਲ ਕੀਤੀ। ਉਨ੍ਹਾਂ ਨੇ ਸਾਡੇ ਰਾਜਿਆਂ, ਆਗੂਆਂ ਅਤੇ ਸਾਡੇ ਪੁਰਖਿਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਪਰ ਅਸੀਂ ਉਨ੍ਹਾਂ ਨਬੀਆਂ ਦੀ ਗੱਲ ਨਹੀਂ ਸੁਣੀ!
ਯਹੋਵਾਹ, ਤੂੰ ਨੇਕ ਹੈਂ ਅਤੇ ਨੇਕੀ ਤੇਰੀ ਹੈ! ਪਰ ਅੱਜ ਅਸੀਂ ਸ਼ਰਮਸਾਰ ਹਾਂ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਸ਼ਰਮਸਾਰ ਹਨ। ਸ਼ਰਮਸਾਰ ਹਨ ਇਸਰਾਏਲ ਦੇ ਸਾਰੇ ਹੀ ਲੋਕ-ਉਹ ਲੋਕ ਜਿਹੜੇ ਨੇੜੇ ਹਨ ਅਤੇ ਉਹ ਲੋਕ ਵੀ ਜਿਹੜੇ ਦੂਰ ਹਨ। ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚਲੇ ਇਸਰਾਏਲ ਦੇ ਲੋਕਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਉੱਤੇ ਸ਼ਰਮਸਾਰ ਹੋਣਾ ਚਾਹੀਦਾ ਹੈ, ਯਹੋਵਾਹ, ਜਿਹੜੀਆਂ ਉਨ੍ਹਾਂ ਨੇ ਤੁਹਾਡੇ ਖਿਲਾਫ਼ ਕੀਤੀਆਂ ਹਨ
ਯਹੋਵਾਹ, ਸਾਨੂੰ ਸਾਰਿਆਂ ਨੂੰ ਹੀ ਸ਼ਰਮਸਾਰ ਹੋਣਾ ਚਾਹੀਦਾ ਹੈ। ਸਾਡੇ ਸਾਰੇ ਰਾਜਿਆਂ ਅਤੇ ਆਗੂਆਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਹੈ, ਯਹੋਵਾਹ
ਪਰ ਯਹੋਵਾਹ, ਤੁਸੀਂ ਮਿਹਰਬਾਨ ਹੋ। ਤੁਸੀਂ ਲੋਕਾਂ ਦੇ ਕੀਤੇ ਮੰਦੇ ਕੰਮਾਂ ਲਈ ਉਨ੍ਹਾਂ ਨੂੰ ਮਾਫ਼ ਕਰ ਦਿੰਦੇ ਹੋ। ਅਤੇ ਅਸੀਂ ਸੱਚਮੁੱਚ ਹੀ ਤੁਹਾਡੇ ਖਿਲਾਫ਼ ਹੋ ਗਏ ਸਾਂ

2 ਥੱਸਲੁਨੀਕੀਆਂ ਨੂੰ 2:3
ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ

1 ਯੂਹੰਨਾ 2:18
18 ਮੇਰੇ ਪਿਆਰੇ ਬੱਚਿਓ, ਅੰਤ ਨੇੜੇ ਚੁੱਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇੱਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇੜੇ ਹੈ


ਗਿਣਤੀ 20:24; ਜ਼ਬੂਰ 2:2; ਗਿਣਤੀ 27:14; 1 ਸਮੂਏਲ 15:22-23; ਜ਼ਬੂਰ 66:7; 1 ਸਮੂਏਲ 12:14-15; ਗਿਣਤੀ 14:9; ਗਿਣਤੀ 17:10; ਜ਼ਬੂਰ 2:10-12; ਹਿਜ਼ਕੀਏਲ 2:8; ਜ਼ਬੂਰ 5:10; ਯਸਾਯਾਹ 66:24; ਬਿਵਸਥਾ ਸਾਰ 13:5; ਜ਼ਬੂਰ 68:6; ਯਿਰਮਿਯਾਹ 28:16; ਯਿਰਮਿਯਾਹ 29:32; ਵਿਰਲਾਪ 1:18; ਵਿਰਲਾਪ 3:42; ਹੋਸ਼ੇਆ 13:16; ਯਿਰਮਿਯਾਹ 33:8; ਦਾਨੀਏਲ 9:5-9; 2 ਥੱਸਲੁਨੀਕੀਆਂ ਨੂੰ 2:3; 1 ਯੂਹੰਨਾ 2:18