Thursday, January 23, 2014

ਅਬਰਾਹਾਮ ਦਾ ਇਮਤਿਹਾਨ ਅਤੇ ਜਿੱਤ

                        ਬਾਈਬਲ ਦੇ ਕੁਝ ਵਚਨ ਵਿਸ਼ਾ : ਅਬਰਾਹਾਮ ਦਾ ਇਮਤਿਹਾਨ ਅਤੇ ਜਿੱਤ
                                                 ਪੰਜਾਬੀ ਮਸੀਹ ਸੰਦੇਸ਼
ਉਤਪਤ 13:8
 ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ

ਉਤਪਤ 13:8
ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ

ਉਤਪਤ 15:1
 ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।

ਉਤਪਤ 15:6
ਅਬਰਾਮ ਨੇ ਯਹੋਵਾਹ ਵਿੱਚ ਯਕੀਨ ਕੀਤਾ ਅਤੇ ਉਸ ਨੇ ਉਸ ਨੂੰ ਭਰੋਸਾ ਕਰਨ ਦੇ ਯੋਗ ਮੰਨਿਆ

ਉਤਪਤ 4:3
ਵਾਢੀ ਦੇ ਸਮੇਂ, ਕਇਨ ਯਹੋਵਾਹ ਲਈ ਸੁਗਾਤ ਵਜੋਂ ਕੁਝ ਫ਼ਲ ਅਤੇ ਸਬਜ਼ੀਆਂ ਲੈ ਕੇ ਆਇਆ। ਕਇਨ ਉਸ ਭੋਜਨ ਦਾ ਕੁਝ ਹਿੱਸਾ ਲੈ ਕੇ ਆਇਆ ਜਿਹੜਾ ਉਸ ਨੇ ਧਰਤੀ ਤੇ ਉਗਾਇਆ ਸੀ। ਪਰ ਹਾਬਲ ਆਪਣੇ ਇੱਜੜ ਵਿੱਚੋਂ ਕੁਝ ਜਾਨਵਰ ਲੈ ਕੇ ਆਇਆ

ਉਤਪਤ 16:1
 ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸਦਾ ਨਾਮ ਹਾਜਰਾ ਸੀ

ਉਤਪਤ 16:5
ਪਰ ਸਾਰਈ ਨੇ ਅਬਰਾਮ ਨੂੰ ਆਖਿਆ, “ਮੇਰੀ ਦਾਸੀ ਹੁਣ ਮੈਨੂੰ ਨਫ਼ਰਤ ਕਰਦੀ ਹੈ। ਅਤੇ ਇਸ ਲਈ ਮੈਂ ਤੈਨੂੰ ਕਸੂਰਵਾਰ ਸਮਝਦੀ ਹਾਂ। ਮੈਂ ਉਸ ਨੂੰ ਤੈਨੂੰ ਸੌਂਪਿਆ। ਉਹ ਗਰਭਵਤੀ ਹੋਈ ਅਤੇ ਫ਼ੇਰ ਉਹ ਇਹ ਮਹਿਸੂਸ ਕਰਨ ਲੱਗ ਪਈ ਕਿ ਉਹ ਮੇਰੇ ਨਾਲੋਂ ਬਿਹਤਰ ਹੈ। ਮੈਂ ਚਾਹੁੰਦੀ ਹਾਂ ਕਿ ਯਹੋਵਾਹ ਇਸਦਾ ਨਿਆਂ ਕਰੇ ਕਿ ਸਾਡੇ ਵਿੱਚੋਂ ਕੌਣ ਸਹੀ ਹੈ।

ਉਤਪਤ 17:1
ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ [a] ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ

ਉਤਪਤ 17:9
ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਹੁਣ ਤੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ। ਤੂੰ ਅਤੇ ਤੇਰੇ ਉੱਤਰਾਧਿਕਾਰੀ ਮੇਰੇ ਇਕਰਾਰਨਾਮੇ ਨੂੰ ਮੰਨਣਗੇ

ਉਤਪਤ 17:15
15 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਮੈਂ ਤੇਰੀ ਪਤਨੀ ਸਾਰਈ ਨੂੰ ਨਵਾਂ ਨਾਮ ਦਿਆਂਗਾ। ਉਸਦਾ ਨਾਮ ਸਾਰਾਹ ਹੋਵੇਗਾ

ਉਤਪਤ 17:20
20 ਤੂੰ ਇਸਮਾਏਲ ਦਾ ਜ਼ਿਕਰ ਕੀਤਾ ਸੀ। ਅਤੇ ਮੈਂ ਸੁਣ ਲਿਆ ਹੈ। ਮੈਂ ਉਸ ਨੂੰ ਅਸੀਸ ਦੇਵਾਂਗਾ। ਉਸ ਦੇ ਬਹੁਤ ਸਾਰੇ ਬੱਚੇ ਹੋਣਗੇ। ਉਹ ਬਾਰ੍ਹਾਂ ਮਹਾਨ ਆਗੂਆਂ ਦਾ ਪਿਤਾ ਹੋਵੇਗਾ। ਉਸਦਾ ਪਰਿਵਾਰ ਇੱਕ ਮਹਾਨ ਕੌਮ ਬਣ ਜਾਵੇਗਾ

ਗਲਾਤੀਆਂ ਨੂੰ 4:22
22 ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਆਜ਼ਾਦ ਔਰਤ ਸੀ

ਉਤਪਤ 18:1
 ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ

ਉਤਪਤ 18:16
16 ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ

ਉਤਪਤ 19:27
27 ਉਸ ਦਿਨ ਸਵੇਰੇ-ਸਵੇਰੇ ਅਬਰਾਹਾਮ ਉੱਠ ਪਿਆ ਅਤੇ ਉਸ ਥਾਂ ਤੇ ਗਿਆ ਜਿੱਥੇ ਉਹ ਯਹੋਵਾਹ ਦੇ ਸਨਮੁੱਖ ਖਲੋਤਾ ਸੀ

ਉਤਪਤ 19:29
29 ਪਰਮੇਸ਼ੁਰ ਨੇ ਵਾਦੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਪਰ ਜਦੋਂ ਪਰਮੇਸ਼ੁਰ ਨੇ ਅਜਿਹਾ ਕੀਤਾ, ਉਸ ਨੇ ਅਬਰਾਹਾਮ ਨੂੰ ਯਾਦ ਕੀਤਾ ਅਤੇ ਉਸ ਨੇ ਅਬਰਾਹਾਮ ਦੇ ਭਤੀਜੇ ਨੂੰ ਤਬਾਹ ਨਹੀਂ ਕੀਤਾ ਲੂਤ ਵਾਦੀ ਦੇ ਸ਼ਹਿਰਾਂ ਵਿੱਚ ਰਹਿ ਰਿਹਾ ਸੀ। ਪਰ ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਤਬਾਹ ਕਰਨ ਤੋਂ ਪਹਿਲਾਂ ਹੀ ਲੂਤ ਨੂੰ ਦੂਰ ਭੇਜ ਦਿੱਤਾ ਸੀ

ਉਤਪਤ 20:1
 ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚੱਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿੱਚਕਾਰ ਗਰਾਰ ਵਿੱਚ ਠਹਿਰ ਗਿਆ

ਉਤਪਤ 21:1
 ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ

ਉਤਪਤ 21:9
ਹਾਜਰਾ ਉਹ ਮਿਸਰੀ ਗੁਲਾਮ ਔਰਤ ਸੀ ਜਿਸਨੇ ਅਬਰਾਹਾਮ ਦੇ ਪਹਿਲੇ ਪੁੱਤਰ ਨੂੰ ਜਨਮ ਦਿੱਤਾ ਸੀ। ਸਾਰਾਹ ਨੇ ਹਾਜਰਾ ਦੇ ਪੁੱਤਰ ਨੂੰ ਖੇਡਦਿਆਂ ਦੇਖਿਆ ਸਾਰਾਹ ਅਸ਼ਾਂਤ ਹੋ ਗਈ

ਉਤਪਤ 21:22
22 ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ

ਉਤਪਤ 22:1
 ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!”
ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”

ਉਤਪਤ 22:20
20 ਇਹ ਸਭ ਗੱਲਾਂ ਵਾਪਰਨ ਤੋਂ ਬਾਦ, ਅਬਰਾਹਾਮ ਨੂੰ ਇੱਕ ਸੰਦੇਸ਼ ਭੇਜਿਆ ਗਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ, “ਤੇਰੇ ਭਰਾ ਨਾਹੋਰ ਅਤੇ ਉਸਦੀ ਪਤਨੀ ਮਿਲਕਾਹ ਦੇ ਹੁਣ ਬੱਚੇ ਹਨ

ਉਤਪਤ 23:1
 ਸਾਰਾਹ 127 ਵਰ੍ਹੇ ਜੀਵੀ

ਉਤਪਤ 24:1
 ਅਬਰਾਹਾਮ ਬੜੀ ਲੰਮੀ ਉਮਰ ਜੀਵਿਆ। ਯਹੋਵਾਹ ਨੇ ਅਬਰਾਹਾਮ ਨੂੰ ਅਤੇ ਉਸ ਦੇ ਕੀਤੇ ਹਰ ਕੰਮ ਨੂੰ ਅਸੀਸ ਦਿੱਤੀ

ਉਤਪਤ 25:1
 ਅਬਰਾਹਾਮ ਨੇ ਇੱਕ ਵਾਰੀ ਫ਼ੇਰ ਵਿਆਹ ਕੀਤਾ। ਉਸਦੀ ਨਵੀਂ ਪਤਨੀ ਦਾ ਨਾਮ ਕਟੂਰਾਹ ਸੀ


ਉਤਪਤ 13:8; ਉਤਪਤ 15:1; ਉਤਪਤ 15:6; ਉਤਪਤ 4:3; ਉਤਪਤ 16:1; ਉਤਪਤ 16:5; ਉਤਪਤ 17:1; ਉਤਪਤ 17:9; ਉਤਪਤ 17:15; ਉਤਪਤ 17:20; ਗਲਾਤੀਆਂ ਨੂੰ 4:22; ਉਤਪਤ 18:1; ਉਤਪਤ 18:16; ਉਤਪਤ 19:27; ਉਤਪਤ 19:29; ਉਤਪਤ 20:1; ਉਤਪਤ 21:1; ਉਤਪਤ 21:9; ਉਤਪਤ 21:22; ਉਤਪਤ 22:1; ਉਤਪਤ 22:20; ਉਤਪਤ 23:1; ਉਤਪਤ 24:1; ਉਤਪਤ 25:1