Thursday, January 23, 2014

ਪਰਮੇਸ਼ੁਰ ਦਾ ਚਿਹਰਾ

                        
                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਚਿਹਰਾ
                                                  ਪੰਜਾਬੀ ਮਸੀਹ
ਸੰਦੇਸ਼

ਗਿਣਤੀ 6:25-26

25 ਯਹੋਵਾਹ ਤੁਹਾਡੇ ਉੱਪਰ ਮਿਹਰਬਾਨ ਹੋਵੇ
    ਅਤੇ ਆਪਣੀ ਮਿਹਰ ਦਰਸਾਵੇ।
26 ਯਹੋਵਾਹ ਤੁਹਾਡੇ ਉੱਤੇ ਕਿਰਪਾ ਦ੍ਰਿਸ਼ਟੀ ਨਾਲ ਵੇਖੇ
    ਅਤੇ ਤੁਹਾਨੂੰ ਸ਼ਾਂਤੀ ਦੇਵੇ।’”

 

2 ਸਮੂਏਲ 21:1

 ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।

 

1 ਇਤਹਾਸ 16:11

11 ਬਲਸ਼ਾਲੀ ਯਹੋਵਾਹ ਵੱਲ ਵੇਖੋ,
    ਸਦਾ ਮਦਦ ਲਈ ਉਸਦਾ ਦਾਮਨ ਪਕੜੋ

ਜ਼ਬੂਰ 4:6

ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ?
    ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।

 

ਜ਼ਬੂਰ 31:16

16 ਕਿਰਪਾ ਕਰਕੇ ਜੀ ਆਇਆਂ ਨੂੰ ਆਖੋ ਅਤੇ ਆਪਣੇ ਸੇਵਕ ਨੂੰ ਪ੍ਰਵਾਨ ਕਰੋ
    ਮੇਰੇ ਉੱਤੇ ਮਿਹਰਬਾਨ ਹੋਵੋ ਅਤੇ ਮੈਨੂੰ ਬਚਾਉ

 

ਜ਼ਬੂਰ 67:1

 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ।
    ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ

 

ਜ਼ਬੂਰ 80:19

19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ
    ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ

 

ਜ਼ਬੂਰ 105:4

ਯਹੋਵਾਹ ਪਾਸੋਂ ਸ਼ਕਤੀ ਮੰਗੋ,
    ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ

 

ਜ਼ਬੂਰ 119:135

135 ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ
    ਅਤੇ ਮੈਨੂੰ ਆਪਣੇ ਨੇਮ ਸਿੱਖਾਉ

 

ਹਿਜ਼ਕੀਏਲ 39:29

29 ਮੈਂ ਆਪਣਾ ਆਤਮਾ ਇਸਰਾਏਲ ਦੇ ਪਰਿਵਾਰ ਵਿੱਚ ਪਾ ਦਿਆਂਗਾ। ਅਤੇ ਉਸ ਸਮੇਂ ਤੋਂ ਮਗਰੋਂ, ਮੈਂ ਫ਼ੇਰ ਕਦੇ ਵੀ ਆਪਣੇ ਬੰਦਿਆਂ ਤੋਂ ਮੂੰਹ ਨਹੀਂ ਮੋੜਾਂਗਾ।ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ

 

2 ਸਮੂਏਲ 22:7

ਉਨ੍ਹਾਂ ਘਿਰਿਆ, ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਿਆ,
    ਹਾਂ, ਮੈਂ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ।
ਪਰਮੇਸ਼ੁਰ, ਆਪਣੇ ਮੰਦਰ ਵਿਰਾਜਮਾਨ, ਨੇ ਮੇਰੀ ਪੁਕਾਰ ਸੁਣੀ
    ਉਸ ਨੇ ਮੇਰੇ ਕੁਰਲਾਉਂਦੇ ਦੀ ਚੀਖ ਸੁਣੀ

 

2 ਰਾਜਿਆਂ 19:28

28 ਹਾਂ, ਤੂੰ ਮੇਰੇ ਉੱਪਰ ਗੁੱਸੇ ਸੀ
    ਤੇਰੀਆਂ ਹੰਕਾਰੀ ਬੇਇੱਜ਼ਤੀਆਂ ਮੇਰੇ ਕੋਲ ਪਹੁੰਚੀਆਂ,
ਇਸ ਲਈ ਮੈਂ ਆਪਣੀ ਨੱਥ ਤੇਰੇ ਨੱਕ ਵਿੱਚ
    ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ।
ਮੈਂ ਤੁਹਾਨੂੰ ਉਸੇ ਰਾਹ ਤੇ ਵਾਪਸ ਭੇਜਾਂਗਾ ਜਿਸ ਤੋਂ ਤੁਸੀਂ ਆਏ ਸੀ।’”

 

ਜ਼ਬੂਰ 34:15

15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ
    ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ

 

ਜ਼ਬੂਰ 102:2

ਯਹੋਵਾਹ, ਮੇਰੇ ਕੋਲੋਂ ਮੁੱਖ ਨਾ ਮੋੜੋ ਜਦੋਂ ਕਿ ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ
    ਜਦੋਂ ਵੀ ਮੈਂ ਸਹਾਇਤਾ ਲਈ ਪੁਕਾਰ ਕਰਾ ਸੁਣੋ ਅਤੇ ਛੇਤੀ ਹੀ ਇਸਦਾ ਉੱਤਰ ਦਿਉ

 

ਯਸਾਯਾਹ 59:1

 ਦੇਖੋ, ਯਹੋਵਾਹ ਵਿੱਚ ਤੁਹਾਨੂੰ ਬਚਾਉਣ ਲਈ ਕਾਫ਼ੀ ਤਾਕਤ ਹੈ। ਜਦੋਂ ਤੁਸੀਂ ਉਸਤੋਂ ਸਹਾਇਤਾ ਮੰਗਦੇ ਹੋ ਉਹ ਤੁਹਾਡੀ ਗੱਲ ਸੁਣ ਸੱਕਦਾ ਹੈ

 

ਬਿਵਸਥਾ ਸਾਰ 11:12

12 ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ

 

2 ਇਤਹਾਸ 16:9

ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਵੇਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਮਦਦ ਕਰੇ ਜਿਨ੍ਹਾਂ ਦਾ ਦਿਲ ਉਸ ਉੱਪਰ ਪੂਰਾ ਨਿਹਚਾ ਰੱਖਦਾ ਹੈ। ਆਸਾ, ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਅੱਗੇਰੇ ਜੀਵਨ ਲੜਾਈ ਹੀ ਲੜਾਈ ਹੈ।

 

ਕਹਾਉਤਾਂ 15:3

ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ

 

ਦਾਨੀਏਲ 7:9

ਦੇਖ ਰਿਹਾ ਸਾਂ ਜਦੋਂ ਮੈਂ ਰੱਖੇ ਜਾ ਰਹੇ ਸਨ ਤਖਤ ਆਪਣੀਆਂ ਥਾਵਾਂ ਉੱਤੇ।
    ਅਤੇ ਪ੍ਰਾਚੀਨ ਪਤਸ਼ਾਹ ਬੈਠਾ ਸੀ ਆਪਣੇ ਤਖਤ ਉੱਤੇ ਉਸ ਦੇ ਬਸਤਰ ਬਰਫ਼ ਜਿੰਨੇ ਸਫ਼ੇਦ ਸਨ।
ਸਿਰ ਦੇ ਵਾਲ ਓਸਦੇ ਸਨ ਸਫ਼ੇਦ ਸਨ ਇਹ ਚਿੱਟੀ ਉਨ ਜਿਹੇ।
    ਤਖਤ ਸੀ ਉਸਦਾ ਬਣਿਆ ਅਗਨ ਦਾ ਅਤੇ ਪਹੀਏ ਤਖਤ ਦੇ ਸਨ ਬਣੇ ਲਾਟਾਂ ਦੇ

 

ਜ਼ਬੂਰ 89:34

34 ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ
    ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ

 

ਯਸਾਯਾਹ 11:4

4-5 ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ

 

ਯਸਾਯਾਹ 30:27

27 ਦੇਖੋ, ਯਹੋਵਾਹ ਦਾ ਨਾਮ ਦੂਰੋ ਰਿਹਾ ਹੈ। ਉਸਦਾ ਕਹਿਰ ਧੂਏਂ ਦੇ ਮੋਟੇ ਬੱਦਲਾਂ ਵਾਲੀ ਅੱਗ ਵਰਗਾ ਹੈ। ਯਹੋਵਾਹ ਦਾ ਮੁੱਖ ਕਰੋਧ ਨਾਲ ਭਰਿਆ ਹੋਇਆ ਹੈ ਅਤੇ ਉਸਦੀ ਜੀਭ ਬਲਦੀ ਅੱਗ ਵਰਗੀ ਹੈ

 

2 ਸਮੂਏਲ 22:9

ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ
    ਉਸਦੀ ਦੇਹ ਚੋ ਅੱਗ ਦੇ ਚਿੰਗਾੜੇ ਉੱਡੇ

 

ਅੱਯੂਬ 15:30

30 ਬੁਰਾ ਆਦਮੀ ਹਨੇਰੇ ਕੋਲੋਂ ਨਹੀਂ ਬਚ ਸੱਕੇਗਾ
    ਉਹ ਉਸ ਰੁੱਖ ਵਾਂਗਰ ਹੋਵੇਗਾ ਜਿਸ ਦੀਆਂ ਕਰੁਂਬਲਾਂ ਇੱਕ ਲਾਟ ਕਾਰਣ ਮਰ ਗਈਆਂ ਹੋਣ
    ਅਤੇ ਹਵਾ ਉਨ੍ਹਾਂ ਨੂੰ ਦੂਰ ਉਡਾ ਕੇ ਲੈ ਜਾਂਦੀ ਹੈ


ਗਿਣਤੀ 6:25-26; 2 ਸਮੂਏਲ 21:1; 1 ਇਤਹਾਸ 16:11; ਜ਼ਬੂਰ 4:6; ਜ਼ਬੂਰ 31:16; ਜ਼ਬੂਰ 67:1; ਜ਼ਬੂਰ 80:19; ਜ਼ਬੂਰ 105:4; ਜ਼ਬੂਰ 119:135; ਹਿਜ਼ਕੀਏਲ 39:29; 2 ਸਮੂਏਲ 22:7; 2 ਰਾਜਿਆਂ 19:28; ਜ਼ਬੂਰ 34:15; ਜ਼ਬੂਰ 102:2; ਯਸਾਯਾਹ 59:1; ਬਿਵਸਥਾ ਸਾਰ 11:12; 2 ਇਤਹਾਸ 16:9; ਕਹਾਉਤਾਂ 15:3; ਦਾਨੀਏਲ 7:9; ਜ਼ਬੂਰ 89:34; ਯਸਾਯਾਹ 11:4; ਯਸਾਯਾਹ 30:27; 2 ਸਮੂਏਲ 22:9; ਅੱਯੂਬ 15:30