Monday, January 20, 2014

ਪਾਪਾਂ ਤੋਂ ਮੁਆਫ਼ੀ

                                      ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪਾਂ ਤੋਂ ਮੁਆਫ਼ੀ
                                                      ਪੰਜਾਬੀ ਮਸੀਹ ਸੰਦੇਸ਼ 
ਲੂਕਾ 24:47
47-48 ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ

ਮੱਤੀ 26:28
28 ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ

ਇਬਰਾਨੀਆਂ ਨੂੰ 9:22
22 ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ

ਰਸੂਲਾਂ ਦੇ ਕਰਤੱਬ 2:38
38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ

ਲੂਕਾ 3:3
ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ

ਰੋਮੀਆਂ ਨੂੰ 3:25
25 ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ

ਲੂਕਾ 1:77
77 ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ
    ਦੀ ਮਾਫ਼ੀ ਰਾਹੀਂ ਬਚਾਏ ਜਾਣਗੇ
ਰਸੂਲਾਂ ਦੇ ਕਰਤੱਬ 10:43
43 ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।

ਰਸੂਲਾਂ ਦੇ ਕਰਤੱਬ 5:31
31 ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ

ਰਸੂਲਾਂ ਦੇ ਕਰਤੱਬ 13:38
38-39 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ

ਇਬਰਾਨੀਆਂ ਨੂੰ 10:18
18 ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵੱਧੇਰੇ ਬਲੀ ਚੜ੍ਹਾਉਣ ਦੀ ਕੋਈ ਲੋੜ ਨਹੀਂ ਹੈ


ਲੂਕਾ 24:47; ਮੱਤੀ 26:28; ਇਬਰਾਨੀਆਂ ਨੂੰ 9:22; ਰਸੂਲਾਂ ਦੇ ਕਰਤੱਬ 2:38; ਲੂਕਾ 3:3; ਰੋਮੀਆਂ ਨੂੰ 3:25; ਲੂਕਾ 1:77; ਰਸੂਲਾਂ ਦੇ ਕਰਤੱਬ 10:43; ਰਸੂਲਾਂ ਦੇ ਕਰਤੱਬ 5:31; ਰਸੂਲਾਂ ਦੇ ਕਰਤੱਬ 13:38; ਇਬਰਾਨੀਆਂ ਨੂੰ 10:18