Thursday, January 23, 2014

ਪਰਮੇਸ਼ੁਰ ਨੂੰ ਪਰੱਖਣਾ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨੂੰ ਪਰੱਖਣਾ
                                                    ਪੰਜਾਬੀ  ਮਸੀਹੀ ਸੰਦੇਸ਼
ਮਲਾਕੀ 3:10
10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ

ਬਿਵਸਥਾ ਸਾਰ 6:16
16 ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੋ ਜਿਵੇਂ ਤੁਸੀਂ ਮੱਸਾਹ ਵਿਖੇ ਕੀਤਾ ਸੀ

ਮੱਤੀ 4:7
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’” [a]

ਲੂਕਾ 4:12
12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’” 

ਜ਼ਬੂਰ 95:9
ਤੁਹਾਡੇ ਪੁਰਖਿਆਂ ਨੇ ਮੇਰੀ ਪਰੱਖ ਕੀਤੀ ਸੀ, ਉਨ੍ਹਾਂ ਨੇ ਮੈਨੂੰ ਪਰੱਖਿਆ,
    ਉਨ੍ਹਾਂ ਨੇ ਦੇਖ ਲਿਆ, ਕਿ ਮੈਂ ਕੀ ਕਰ ਸੱਕਦਾ ਸਾਂ

ਇਬਰਾਨੀਆਂ ਨੂੰ 3:9
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ।
    ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ

ਕੂਚ 17:2
ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”
ਰਸੂਲਾਂ ਦੇ ਕਰਤੱਬ 15:10
10 ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸੱਕਦੇ

ਕੂਚ 17:7
ਮੂਸਾ ਨੇ ਉਸ ਥਾਂ ਦਾ ਨਾਮ ਮਰੀਬਾਹ ਅਤੇ ਮੱਸਾਹ ਰੱਖਿਆ, ਕਿਉਂਕਿ ਇਹੀ ਥਾਂ ਸੀ ਜਿੱਥੇ ਇਸਰਾਏਲ ਦੇ ਲੋਕ ਉਸ ਦੇ ਵਿਰੁੱਧ ਹੋ ਗਏ ਸਨ ਅਤੇ ਯਹੋਵਾਹ ਦੀ ਪਰੱਖ ਕੀਤੀ ਸੀ। ਲੋਕ ਜਾਨਣਾ ਚਾਹੁੰਦੇ ਸਨ ਕਿ ਯਹੋਵਾਹ ਉਨ੍ਹਾਂ ਦੇ ਨਾਲ ਸੀ ਜਾਂ ਨਹੀਂ

ਗਿਣਤੀ 14:22
22 ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ

ਜ਼ਬੂਰ 78:18
18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ।
    ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ
ਜ਼ਬੂਰ 78:41
41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ।
    ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ
ਜ਼ਬੂਰ 78:56
56 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ।
    ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ
ਜ਼ਬੂਰ 106:14
14 ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ
    ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ
ਇਬਰਾਨੀਆਂ ਨੂੰ 3:8
    ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ।
    ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ
ਰਸੂਲਾਂ ਦੇ ਕਰਤੱਬ 5:9
ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।

1 ਕੁਰਿੰਥੀਆਂ ਨੂੰ 10:9
ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ

ਯਸਾਯਾਹ 7:12
12 ਪਰ ਆਹਾਜ਼ ਨੇ ਆਖਿਆ, “ਮੈਂ ਸਬੂਤ ਲਈ ਕਿਸੇ ਵੀ ਸੰਕੇਤ ਦੀ ਮੰਗ ਨਹੀਂ ਕਰਾਂਗਾ। ਮੈਂ ਯਹੋਵਾਹ ਦੀ ਪਰੱਖ ਨਹੀਂ ਕਰਾਂਗਾ।

ਮਲਾਕੀ 3:15
15 ਹੁਣ ਅਸੀਂ ਸੋਚਦੇ ਹਾਂ ਕਿ ਘਮਂਡੀ ਲੋਕ ਖੁਸ਼ ਹਨ ਅਤੇ ਬਦ ਲੋਕ ਕਾਮਯਾਬ ਹੁੰਦੇ ਹਨ। ਉਹ ਪਰਮੇਸ਼ੁਰ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਦੀ ਕਰਦੇ ਹਨ ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦਿੰਦਾ।


ਮਲਾਕੀ 3:10; ਬਿਵਸਥਾ ਸਾਰ 6:16; ਮੱਤੀ 4:7; ਲੂਕਾ 4:12; ਜ਼ਬੂਰ 95:9; ਇਬਰਾਨੀਆਂ ਨੂੰ 3:9; ਕੂਚ 17:2; ਰਸੂਲਾਂ ਦੇ ਕਰਤੱਬ 15:10; ਕੂਚ 17:7; ਗਿਣਤੀ 14:22; ਜ਼ਬੂਰ 78:18; ਜ਼ਬੂਰ 78:41; ਜ਼ਬੂਰ 78:56; ਜ਼ਬੂਰ 106:14; ਇਬਰਾਨੀਆਂ ਨੂੰ 3:8; ਰਸੂਲਾਂ ਦੇ ਕਰਤੱਬ 5:9; 1 ਕੁਰਿੰਥੀਆਂ ਨੂੰ 10:9; ਯਸਾਯਾਹ 7:12; ਮਲਾਕੀ 3:15