Thursday, January 23, 2014

ਵਿਸ਼ਵਾਸ ਦੀ ਘਾਟ


                                    ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਦੀ ਘਾਟ
                                                     ਪੰਜਾਬੀ ਮਸੀਹ ਸੰਦੇਸ਼
ਮੱਤੀ 8:26
26 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ

ਲੂਕਾ 8:25
25 ਫ਼ੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿੱਥੇ ਹੈ ਤੁਹਾਡਾ ਵਿਸ਼ਵਾਸ?”
ਚੇਲੇ ਡਰ ਗਏ ਅਤੇ ਹੈਰਾਨ ਸਨ ਉਨ੍ਹਾਂ ਇੱਕ ਦੂਸਰੇ ਨੂੰ ਆਖਿਆ, “ਇਹ ਕੌਣ ਮਨੁੱਖ ਹੈ? ਜੋ ਹਵਾਵਾਂ ਅਤੇ ਪਾਣੀਆਂ ਨੂੰ ਵੀ ਹੁਕਮ ਦਿੰਦਾ ਹੈ ਤੇ ਉਹ ਉਸ ਨੂੰ ਮੰਨਦੇ ਹਨ?”

ਮੱਤੀ 13:58
58 ਉੱਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ

ਮਰਕੁਸ 6:6
ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ

ਮਰਕੁਸ 4:40
40 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?


ਮਰਕੁਸ 4:40,ਮਰਕੁਸ 6:6,ਮੱਤੀ 13:58,ਲੂਕਾ 8:25,ਮੱਤੀ 8:26