Tuesday, January 21, 2014

ਪਰਮੇਸ਼ੁਰ ਹਮੇਸ਼ਾ ਕੰਮ ਕਰਦਾ

                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਹਮੇਸ਼ਾ ਕੰਮ ਕਰਦਾ
                                                      ਪੰਜਾਬੀ ਮਸੀਹ
ਸੰਦੇਸ਼
ਬਿਵਸਥਾ ਸਾਰ 11:12
12 ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ

ਵਿਰਲਾਪ 3:22
22 ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ।
    ਉਸ ਦੀ ਦਇਆ ਕਦੇ ਨਹੀਂ ਮੁੱਕਦੀ
ਜ਼ਬੂਰ 68:19
19 ਯਹੋਵਾਹ ਦੀ ਉਸਤਤਿ ਕਰੋ।
    ਹਰ ਰੋਜ਼ ਉਹ ਉਨ੍ਹਾਂ ਭਾਰਾਂ ਨੂੰ ਚੁੱਕਣ ਵਿੱਚ ਸਾਡੀ ਸਹਾਇਤਾ ਕਰਦਾ ਹੈ,
    ਜਿਹੜੇ ਸਾਨੂੰ ਚੁੱਕਣੇ ਪੈਂਦੇ ਹਨ। ਪਰਮੇਸ਼ੁਰ ਸਾਨੂੰ ਬਚਾਉਂਦਾ ਹੈ
ਯਿਰਮਿਯਾਹ 26:5
ਤੁਹਾਨੂੰ ਉਹ ਗੱਲਾਂ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਜੋ ਮੇਰੇ ਸੇਵਕ ਤੁਹਾਨੂੰ ਆਖਦੇ ਹਨ। (ਨਬੀ ਮੇਰੇ ਸੇਵਕ ਹਨ।) ਮੈਂ ਤੁਹਾਡੇ ਵੱਲ ਬਾਰ-ਬਾਰ ਨਬੀ ਭੇਜੇ, ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ

1 ਕੁਰਿੰਥੀਆਂ ਨੂੰ 1:8
ਯਿਸੂ ਤੁਹਾਨੂੰ ਅੰਤ ਤੀਕ ਦ੍ਰਿੜਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ

ਫ਼ਿਲਿੱਪੀਆਂ ਨੂੰ 1:6
ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ

ਯੂਹੰਨਾ 5:17
17 ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।

ਸਫ਼ਨਯਾਹ 3:5
ਪਰ ਪਰਮੇਸ਼ੁਰ ਅਜੇ ਵੀ ਉਸੇ ਸ਼ਹਿਰ ਵਿੱਚ ਹੈ। ਉਹ ਸਿਰਫ ਚੰਗਿਆਈ ਹੀ ਕਰਦਾ ਹੈ। ਉਹ ਕਦੇ ਵੀ ਕੁਝ ਬੁਰਾ ਨਹੀਂ ਕਰਦਾ ਤੇ ਹਮੇਸ਼ਾ ਆਪਣੇ ਲੋਕਾਂ ਦੀ ਮਦਦ ਕਰਦਾ ਹੈ। ਹਰ ਸਵੇਰ ਉਹ ਆਪਣਾ ਨਿਆਉਂ ਪ੍ਰਗਟ ਕਰਦਾ। ਪਰ ਉਹ ਦੁਸ਼ਟ ਲੋਕ ਆਪਣੀਆਂ ਬਦ-ਕਰਨੀਆਂ ਤੋਂ ਸ਼ਰਨਸਾਰ ਨਹੀਂ ਹਨ


ਬਿਵਸਥਾ ਸਾਰ 11:12; ਵਿਰਲਾਪ 3:22; ਜ਼ਬੂਰ 68:19; ਯਿਰਮਿਯਾਹ 26:5; 1 ਕੁਰਿੰਥੀਆਂ ਨੂੰ 1:8; ਫ਼ਿਲਿੱਪੀਆਂ ਨੂੰ 1:6; ਯੂਹੰਨਾ 5:17; ਸਫ਼ਨਯਾਹ 3:5