Thursday, January 23, 2014

ਝੂਠਾ ਭਰੋਸਾ

                       
                                     ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠਾ ਭਰੋਸਾ
                                                   ਪੰਜਾਬੀ ਮਸੀਹ
ਸੰਦੇਸ਼
ਜ਼ਬੂਰ 146:3
ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ।
    ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ

ਜ਼ਬੂਰ 44:6
ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ
    ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ
ਕਹਾਉਤਾਂ 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ

ਯਸਾਯਾਹ 2:22
22 ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ

ਯਿਰਮਿਯਾਹ 17:5
ਯਹੋਵਾਹ ਇਹ ਗੱਲਾਂ ਆਖਦਾ ਹੈ,
ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ,
    ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ।
    ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ

ਕਹਾਉਤਾਂ 28:26
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ

ਜ਼ਬੂਰ 49:5
ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ
    ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ
ਕਹਾਉਤਾਂ 11:28
28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ
1 ਤਿਮੋਥਿਉਸ ਨੂੰ 6:17
17 ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ

ਲੂਕਾ 12:19-20
19 ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
20 ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
1 ਕੁਰਿੰਥੀਆਂ ਨੂੰ 3:21
21 ਇਸ ਲਈ ਤੁਹਾਨੂੰ ਮਨੁੱਖਾਂ ਬਾਰੇ ਘਮੰਡ ਨਹੀਂ ਕਰਨਾ ਚਾਹੀਦਾ। ਸਾਰੀਆਂ ਚੀਜ਼ਾਂ ਤੁਹਾਡੀਆਂ ਹਨ

ਜ਼ਬੂਰ 33:16-17
16 ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
    ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ।
    ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ
ਉਤਪਤ 11:4
ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰੱਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।

ਜ਼ਬੂਰ 40:4
ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ।
    ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ
ਜ਼ਬੂਰ 31:6
ਮੈਂ ਉਨ੍ਹਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਝੂਠੇ ਦੇਵਤਿਆਂ ਦੀ ਪੂਜਾ ਕਰਦੇ ਹਨ।
    ਮੈਂ ਸਿਰਫ਼ ਯਹੋਵਾਹ ਵਿੱਚ ਹੀ ਯਕੀਨ ਰੱਖਦਾ ਹਾਂ
ਯਿਰਮਿਯਾਹ 7:8
“‘ਪਰ ਤੁਸੀਂ ਝੂਠ ਵਿੱਚ ਵਿਸ਼ਵਾਸ ਕਰ ਰਹੇ ਹੋ ਜੋ ਤੁਹਾਡੀ ਮਦਦ ਨਹੀਂ ਕਰੇਗਾ
ਬਿਵਸਥਾ ਸਾਰ 29:19
19 ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ

1 ਰਾਜਿਆਂ 20:11
11 ਜਵਾਬ ਰਾਜੇ ਆਹਾਬ ਨੇ ਆਖਿਆ, “ਬਨ-ਹਦਦ ਨੂੰ ਆਖੋ ਕਿ ਸਿਪਾਹੀ ਜੰਗ ਤੋਂ ਬਾਅਦ ਸ਼ੇਖੀ ਮਾਰਦੇ ਹਨ ਪਹਿਲਾਂ ਨਹੀਂ।

ਕਹਾਉਤਾਂ 23:4
ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ

ਕਹਾਉਤਾਂ 26:12
12 ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ

ਯਸਾਯਾਹ 5:21
21 ਉਹ ਲੋਕ ਸਮਝਦੇ ਹਨ ਕਿ ਉਹ ਬਹੁਤ ਚਤੁਰ ਹਨ। ਉਹ ਸਮਝਦੇ ਹਨ ਕਿ ਉਹ ਬਹੁਤ ਬੁੱਧੀਮਾਨ ਹਨ

ਰੋਮੀਆਂ ਨੂੰ 12:16
16 ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ

2 ਕੁਰਿੰਥੀਆਂ ਨੂੰ 1:9
ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ

ਜ਼ਬੂਰ 20:7
ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ।
ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ।
    ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ
ਜ਼ਬੂਰ 33:17
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ।
    ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ


ਜ਼ਬੂਰ 146:3; ਜ਼ਬੂਰ 44:6; ਕਹਾਉਤਾਂ 3:5; ਯਸਾਯਾਹ 2:22; ਯਿਰਮਿਯਾਹ 17:5; ਕਹਾਉਤਾਂ 28:26; ਜ਼ਬੂਰ 49:5; ਕਹਾਉਤਾਂ 11:28; 1 ਤਿਮੋਥਿਉਸ ਨੂੰ 6:17; ਲੂਕਾ 12:19-20; 1 ਕੁਰਿੰਥੀਆਂ ਨੂੰ 3:21; ਜ਼ਬੂਰ 33:16-17; ਉਤਪਤ 11:4; ਜ਼ਬੂਰ 40:4; ਜ਼ਬੂਰ 31:6; ਯਿਰਮਿਯਾਹ 7:8; ਬਿਵਸਥਾ ਸਾਰ 29:19; 1 ਰਾਜਿਆਂ 20:11; ਕਹਾਉਤਾਂ 23:4; ਕਹਾਉਤਾਂ 26:12; ਯਸਾਯਾਹ 5:21; ਰੋਮੀਆਂ ਨੂੰ 12:16; 2 ਕੁਰਿੰਥੀਆਂ ਨੂੰ 1:9; ਜ਼ਬੂਰ 20:7; ਜ਼ਬੂਰ 33:17