Thursday, January 23, 2014

ਪਰਮੇਸ਼ੁਰ ਲਈ ਵਫ਼ਾਦਾਰੀ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਲਈ ਵਫ਼ਾਦਾਰੀ
                                                ਪੰਜਾਬੀ ਮਸੀਹ ਸੰਦੇਸ਼

 

2 ਰਾਜਿਆਂ 22:4-7

ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸ ਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸ ਨੂੰ ਗਿਣੇ ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿਆ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।


ਹਿਜ਼ਕੀਏਲ 44:15

15 ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!

 

ਹਿਜ਼ਕੀਏਲ 48:11

11 ਇਹ ਜ਼ਮੀਨ ਸਦੋਕ ਦੇ ਉਤਰਾਧਿਕਾਰੀਆਂ ਦੀ ਹੈ। ਇਨ੍ਹਾਂ ਆਦਮੀਆਂ ਨੂੰ ਮੇਰੇ ਪਵਿੱਤਰ ਜਾਜਕਾਂ ਵਜੋਂ ਚੁਣਿਆ ਗਿਆ ਸੀ। ਕਿਉਂ ਕਿ ਉਨ੍ਹਾਂ ਨੇ ਮੇਰੀ ਸੇਵਾ ਜਾਰੀ ਰੱਖੀ ਸੀ ਜਦੋਂ ਕਿ ਇਸਰਾਏਲ ਦੇ ਹੋਰ ਲੋਕੀ ਛੱਡ ਗਏ ਸਨ। ਸਦੋੋਕ ਦੇ ਪਰਿਵਾਰ ਦੇ ਲੋਕਾਂ ਨੇ ਮੈਨੂੰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਵਾਂਗ ਛੱਡਿਆ ਨਹੀਂ ਸੀ

 

1 ਤਿਮੋਥਿਉਸ ਨੂੰ 1:12

12 ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ

 

 ਇਤਹਾਸ 31:12

12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚੜ੍ਹਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ

 

2 ਕੁਰਿੰਥੀਆਂ ਨੂੰ 8:1-5

ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ। ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

 

ਰੋਮੀਆਂ ਨੂੰ 12:12

12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ

 

1 ਥੱਸਲੁਨੀਕੀਆਂ ਨੂੰ 5:17

17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ

 

2 ਤਿਮੋਥਿਉਸ ਨੂੰ 2:11-13

11 ਇਹ ਉਪਦੇਸ਼ ਸੱਚ ਹੈ:

ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ।
12 ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ
ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ
    ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ

 

ਇਬਰਾਨੀਆਂ ਨੂੰ 10:36

36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ

 

ਪਰਕਾਸ਼ ਦੀ ਪੋਥੀ 13:10

10 ਜੇ ਕਿਸੇ ਨੇ ਕੈਦ ਹੋਣਾ ਹੈ,
    ਤਾਂ ਉਹ ਕੈਦ ਹੋਵੇਗਾ।
ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ,
    ਉਹ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ
ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ

ਪਰਕਾਸ਼ ਦੀ ਪੋਥੀ 14:12

12 ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਵਿਸ਼ਵਾਸੀਆਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ

 

ਗਿਣਤੀ 30:2

ਜੇ ਕੋਈ ਬੰਦਾ ਪਰਮੇਸ਼ੁਰ ਨਾਲ ਖਾਸ ਇਕਰਾਰ ਕਰਨਾ ਚਾਹੁੰਦਾ ਹੈ ਜਾਂ ਜੇ ਕੋਈ ਬੰਦਾ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਦੇਣ ਦਾ ਇਕਰਾਰ ਕਰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਉ ਪਰ ਉਸ ਬੰਦੇ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ!

 

ਬਿਵਸਥਾ ਸਾਰ 23:21-23

21 ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿੱਲ ਨਾ ਲਾਉ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸ ਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ 22 ਜੇ ਤੁਸੀਂ ਕੋਈ ਇਕਰਾਰ ਨਹੀਂ ਕੀਤਾ ਤਾਂ ਤੁਸੀਂ ਪਾਪ ਨਹੀਂ ਕਰ ਰਹੇ23 ਪਰ ਤੁਹਾਨੂੰ ਉਹ ਜ਼ਰੂਰ ਕਰਨਾ ਚਾਹੀਦਾ ਜੋ ਤੁਸੀਂ ਆਖਿਆ ਸੀ ਕਿ ਕਰੋਂਗੇ। ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਕੋਈ ਖਾਸ ਕਸਮ ਖਾਧੀ ਹੈ, ਇਹ ਤੁਸੀਂ ਹੀ ਸੀ ਜਿਨ੍ਹਾਂ ਨੇ ਖੁਦ ਆਪਣੀ ਇੱਛਾ ਕਸਮ ਖਾਧੀ ਸੀ। ਪਰਮੇਸ਼ੁਰ ਨੇ ਤੁਹਾਨੂੰ ਉਹ ਕਸਮ ਖਾਣ ਲਈ ਮਜ਼ਬੂਰ ਨਹੀਂ ਕੀਤਾ ਸੀ, ਇਸ ਲਈ ਤੁਹਾਨੂੰ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ

 

ਜ਼ਬੂਰ 22:25

25 ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ
    ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ

 

ਜ਼ਬੂਰ 61:8

ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ
    ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ

 

ਯੂਨਾਹ 2:9

ਮੁਕਤੀ ਸਿਰਫ਼ ਯਹੋਵਾਹ ਕੋਲੋਂ ਹੀ ਆਉਂਦੀ ਹੈ
    ਹੇ ਯਹੋਵਾਹ, ਮੈਂ ਉਸਤਤ ਦੇ ਸ਼ੁਕਰਾਨਿਆਂ ਨਾਲ ਤੈਨੂੰ ਬਲੀਆਂ ਚੜ੍ਹਾਵਾਂਗਾ।
ਮੈਂ ਖਾਸ ਇਕਰਾਰ ਕਰਾਂਗਾ
    ਅਤੇ ਉਨ੍ਹਾਂ ਨੂੰ ਪੂਰਿਆਂ ਕਰਾਂਗਾ।

 

1 ਕੁਰਿੰਥੀਆਂ ਨੂੰ 4:1-2

 ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ। ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ

 

ਕੂਚ 18:21

21 ਪਰ ਤੈਨੂੰ ਕੁਝ ਚੰਗੇ ਲੋਕਾਂ ਨੂੰ ਨਿਆਂਕਾਰ ਤੇ ਆਗੂ ਵੀ ਚੁਣਨਾ ਚਾਹੀਦਾ ਹੈ

ਉਨ੍ਹਾਂ ਨੇਕ ਆਦਮੀਆਂ ਨੂੰ ਚੁਣ ਜਿਨ੍ਹਾਂ ਉੱਤੇ ਤੂੰ ਭਰੋਸਾ ਕਰ ਸੱਕਦਾ ਹੈਂ-ਉਹ ਆਦਮੀ ਜਿਹੜੇ ਪਰਮੇਸ਼ੁਰ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੁਣ ਜਿਹੜੇ ਪੈਸੇ ਖਾਤਰ ਆਪਣੇ ਫ਼ੈਸਲੇ ਨਾ ਬਦਲਣ। ਅਤੇ ਇਨ੍ਹਾਂ ਆਦਮੀਆਂ ਨੂੰ ਲੋਕਾਂ ਦੇ ਹਾਕਮ ਬਣਾ। ਇੱਕ ਹਜ਼ਾਰ ਆਦਮੀਆਂ, ਸੌ ਆਦਮੀਆਂ, ਪੰਜਾਹ ਆਦਮੀਆਂ ਅਤੇ ਦਸ ਆਦਮੀਆਂ ਉੱਪਰ ਵੀ ਹਾਕਮ ਹੋਣੇ ਚਾਹੀਦੇ ਹਨ

 

1 ਤਿਮੋਥਿਉਸ ਨੂੰ 4:13-16

13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ 14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ 15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ 16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ

 

1 ਤਿਮੋਥਿਉਸ ਨੂੰ 6:20

20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹਗਿਆਨਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ

 

2 ਤਿਮੋਥਿਉਸ ਨੂੰ 1:13-14

13 ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹੜੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹੜੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ 14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ

 

2 ਤਿਮੋਥਿਉਸ ਨੂੰ 2:2

ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ

 

2 ਤਿਮੋਥਿਉਸ ਨੂੰ 4:1-2

 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ, ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ



2 ਰਾਜਿਆਂ 22:4-7; ਹਿਜ਼ਕੀਏਲ 44:15; ਹਿਜ਼ਕੀਏਲ 48:11; 1 ਤਿਮੋਥਿਉਸ ਨੂੰ 1:12; 2 ਇਤਹਾਸ 31:12; 2 ਕੁਰਿੰਥੀਆਂ ਨੂੰ 8:1-5; ਰੋਮੀਆਂ ਨੂੰ 12:12; 1 ਥੱਸਲੁਨੀਕੀਆਂ ਨੂੰ 5:17; 2 ਤਿਮੋਥਿਉਸ ਨੂੰ 2:11-13; ਇਬਰਾਨੀਆਂ ਨੂੰ 10:36; ਪਰਕਾਸ਼ ਦੀ ਪੋਥੀ 13:10; ਪਰਕਾਸ਼ ਦੀ ਪੋਥੀ 14:12; ਗਿਣਤੀ 30:2; ਬਿਵਸਥਾ ਸਾਰ 23:21-23; ਜ਼ਬੂਰ 22:25; ਜ਼ਬੂਰ 61:8; ਯੂਨਾਹ 2:9; 1 ਕੁਰਿੰਥੀਆਂ ਨੂੰ 4:1-2; ਕੂਚ 18:21; 1 ਤਿਮੋਥਿਉਸ ਨੂੰ 4:13-16; 1 ਤਿਮੋਥਿਉਸ ਨੂੰ 6:20; 2 ਤਿਮੋਥਿਉਸ ਨੂੰ 1:13-14; 2 ਤਿਮੋਥਿਉਸ ਨੂੰ 2:2; 2 ਤਿਮੋਥਿਉਸ ਨੂੰ 4:1-2