Friday, January 24, 2014

ਫਰਿਸ਼ਤੇ ਪਰਮੇਸ਼ੁਰ ਦੇ ਦੂਤ ਵਜੋਂ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਫਰਿਸ਼ਤੇ ਪਰਮੇਸ਼ੁਰ ਦੇ ਦੂਤ ਵਜੋਂ 
                                                ਪੰਜਾਬੀ  ਮਸੀਹੀ ਸੰਦੇਸ਼
ਯਸਾਯਾਹ 40:3-5
ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ!
ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ!
    ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!
ਹਰ ਵਾਦੀ ਨੂੰ ਭਰ ਦਿਓ।
    ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ।
ਟੇਢਿਆਂ ਰਾਹਾਂ ਨੂੰ ਸਿੱਧਾ ਕਰੋ।
    ਖੁਦਦਰੀ ਥਾਂ ਨੂੰ ਪੱਧਰਾ ਕਰੋ।
ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ।
    ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ।
ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਯਸਾਯਾਹ 40:1-2
ਇਸਰਾਏਲ ਦੀ ਸਜ਼ਾ ਮੁੱਕ ਜਾਵੇਗੀ
40 ਤੁਹਾਡਾ ਪਰਮੇਸ਼ੁਰ ਆਖਦਾ ਹੈ,
    ਹੌਸਲਾ ਦੇਵੋ, ਮੇਰੇ ਲੋਕਾਂ ਨੂੰ!
ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ,
    ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ।
    ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।
ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ
    ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।
ਦਾਨੀਏਲ 8:15-16
ਦਾਨੀਏਲ ਨੂੰ ਦਰਸ਼ਨ ਦਾ ਵਰਣਨ
15 ਮੈਂ, ਦਾਨੀਏਲ ਨੇ, ਇਹ ਦਰਸ਼ਨ ਦੇਖਿਆ। ਅਤੇ ਮੈਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਇਸਦਾ ਕੀ ਅਰਬ ਹੈ। ਜਦੋਂ ਮੈਂ ਦਰਸ਼ਨ ਬਾਰੇ ਸੋਚ ਰਿਹਾ ਸੀ ਤਾਂ ਆਦਮੀ ਵਾਂਗ ਨਜ਼ਰ ਆਉਂਦੀ ਕੋਈ ਚੀਜ਼ ਅਚਾਨਕ ਮੇਰੇ ਸਾਹਮਣੇ ਖਲੋਤੀ। 16 ਫ਼ੇਰ ਮੈਂ ਇੱਕ ਆਦਮੀ ਦੀ ਆਵਾਜ਼ ਸੁਣੀ। ਇਹ ਆਵਾਜ਼ ਊਲਾਈ ਨਦੀ ਦੇ ਉੱਤੋਂ ਰਹੀ ਸੀ। ਆਵਾਜ਼ ਨੇ ਆਖਿਆ, “ਜਬਰਾੇਲ ਇਸ ਆਦਮੀ ਨੂੰ ਦਰਸ਼ਨ ਦਾ ਅਰਬ ਸਮਝਾ।
ਜ਼ਕਰਯਾਹ 1:12-21
12 ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।
13 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸ ਨੂੰ ਸੁੱਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ। 14 ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।
15     ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ
ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ
    ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ।
    ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।
16 ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।
    ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ,
    ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।
17 ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ,
    ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ।
ਮੈਂ ਸੀਯੋਨ ਨੂੰ ਸੁੱਖ ਦੇਵਾਂਗਾ।
    ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”
ਚਾਰ ਸਿੰਗ ਅਤੇ ਚਾਰ ਕਾਮੇ
18 ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ। 19 ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?”
ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।
20 ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ। 21 ਮੈਂ ਉਸ ਨੂੰ ਪੁੱਛਿਆ, “ਇਹ ਚਾਰ ਮਜ਼ਦੂਰ ਕੀ ਕਰਨ ਰਹੇ ਹਨ?”
ਉਸ ਨੇ ਕਿਹਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁੱਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।
ਲੂਕਾ 1:11-13
11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ। 12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।13 ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ
ਲੂਕਾ 1:14-19
14 ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ। 15 ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ
16 ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ। 17 ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।
18 ਜ਼ਕਰਯਾਹ ਨੇ ਦੂਤ ਨੂੰ ਪੁੱਛਿਆ, “ਮੈਨੂੰ ਕਿਵੇਂ ਪਤਾ ਲੱਗੇ ਕਿ ਜੋ ਤੂੰ ਆਖਿਆ ਹੈ ਉਹ ਸੱਚ ਹੈ ਕਿਉਂਕਿ ਮੇਰੀ ਪਤਨੀ ਅਤੇ ਮੈਂ ਖੁਦ ਕਾਫ਼ੀ ਬੁੱਢੇ ਹੋ ਗਏ ਹਾਂ।
19 ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ
ਮੱਤੀ 1:20-21
20 ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ। 21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।

ਲੂਕਾ 1:26-38
ਕੁਆਰੀ ਮਰਿਯਮ
26-27 ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ। 28 ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।
29 ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।
30 ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ। 31 ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ। 32 ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ। 33 ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।
34 ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!”
35 ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। 36 ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬੜੀ ਬੁੱਢੀ ਹੈ ਪਰ ਉਸ ਨੂੰ ਬੱਚਾ ਹੋਣ ਵਾਲਾ ਹੈ। ਉਹ ਔਰਤ, ਜਿਸ ਨੂੰ ਲੋਕ ਬਾਂਝ ਆਖਦੇ ਸਨ, ਇਸ ਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ! 37 ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।
38 ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ
ਲੂਕਾ 2:8-11
ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ
ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ। ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ। 10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ। 11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ
ਲੂਕਾ 2:12-20
12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।
13 ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
14 ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ,
    ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।
15 ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।
16 ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ। 17 ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ। 18 ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ। 19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ। 20 ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ

ਮੱਤੀ 28:5-7
ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ। ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ। ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।

ਮਰਕੁਸ 16:5-7
ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ
ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ। ਹੁਣ ਜਾਵੋ ਅਤੇ ਉਸ ਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸ ਨੂੰ ਉੱਥੇ ਵੇਖੋਂਗੇ ਜਿਵੇਂ ਕਿ ਉਸ ਨੇ ਖੁਦ ਤੁਹਾਨੂੰ ਦੱਸਿਆ ਸੀ।’”
ਲੂਕਾ 24:4-7
ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪੜੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ। ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲੱਭ ਰਹੀਆਂ ਹੋ? ਉਹ ਇੱਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ? ਉਸ ਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਜੀਅ ਉੱਠੇਗਾ।

ਯੂਹੰਨਾ 20:10-14
ਯਿਸੂ ਦਾ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਣਾ
10 ਫ਼ੇਰ ਚੇਲੇ ਘਰ ਨੂੰ ਵਾਪਸ ਮੁੜੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ। 11 ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ। 12 ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ
13 ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?”
ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ। 14 ਜਦੋਂ ਉਸ ਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜ੍ਹਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ
ਰਸੂਲਾਂ ਦੇ ਕਰਤੱਬ 1:10-11
10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ। 11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।

ਰਸੂਲਾਂ ਦੇ ਕਰਤੱਬ 11:13
13 ਉਸ ਨੇ ਸਾਨੂੰ ਕਿਹਾ, ਉਸ ਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸ ਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ

ਰਸੂਲਾਂ ਦੇ ਕਰਤੱਬ 10:1-5
ਪਤਰਸ ਅਤੇ ਕੁਰਨੇਲਿਯੁਸ
10 ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹਇਤਾਲਿਯਾਨਵਿੱਚ ਇੱਕ ਅਧਿਕਾਰੀ ਸੀ। ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ।ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?”
ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ। ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉੱਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹੜਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ
ਪਰਕਾਸ਼ ਦੀ ਪੋਥੀ 14:6-7
ਤਿੰਨ ਦੂਤ
ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।
ਪਰਕਾਸ਼ ਦੀ ਪੋਥੀ 1:1
ਯੂਹੰਨਾ ਇਸ ਪੁਸਤਕ ਬਾਰੇ ਦੱਸਦਾ
ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸੱਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਦਾਸ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘੱਲਿਆ
ਪਰਕਾਸ਼ ਦੀ ਪੋਥੀ 19:9
ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਲਿਖੋ; ਉਹ ਲੋਕ ਜਿਹੜੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।ਫ਼ੇਰ ਦੂਤ ਨੇ ਆਖਿਆ, “ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।


ਯਸਾਯਾਹ 40:3-5; ਯਸਾਯਾਹ 40:1-2; ਦਾਨੀਏਲ 8:15-16; ਜ਼ਕਰਯਾਹ 1:12-21; ਲੂਕਾ 1:11-13; ਲੂਕਾ 1:14-19; ਮੱਤੀ 1:20-21; ਲੂਕਾ 1:26-38; ਲੂਕਾ 2:8-11; ਲੂਕਾ 2:12-20; ਮੱਤੀ 28:5-7; ਮਰਕੁਸ 16:5-7; ਲੂਕਾ 24:4-7; ਯੂਹੰਨਾ 20:10-14; ਰਸੂਲਾਂ ਦੇ ਕਰਤੱਬ 1:10-11; ਰਸੂਲਾਂ ਦੇ ਕਰਤੱਬ 11:13; ਰਸੂਲਾਂ ਦੇ ਕਰਤੱਬ 10:1-5; ਪਰਕਾਸ਼ ਦੀ ਪੋਥੀ 14:6-7; ਪਰਕਾਸ਼ ਦੀ ਪੋਥੀ 1:1; ਪਰਕਾਸ਼ ਦੀ ਪੋਥੀ 19:9