Friday, January 24, 2014

ਪੁਰਾਣਾ ਨੇਮ ਵਿੱਚ ਦੂਤਾਂ ਦਾ ਦਿੱਖਣਾ


                         ਬਾਈਬਲ ਦੇ ਕੁਝ ਵਚਨ ਵਿਸ਼ਾ : ਪੁਰਾਣਾ ਨੇਮ ਵਿੱਚ ਦੂਤਾਂ ਦਾ ਦਿੱਖਣਾ
                                                  ਪੰਜਾਬੀ  
ਮਸੀਹੀ ਸੰਦੇਸ਼
ਉਤਪਤ 18:2-15
ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ। ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ। ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ। ਮੈਂ ਤੁਹਾਡੇ ਲਈ ਕੁਝ ਭੋਜਨ ਲਿਆਉਂਦਾ ਹਾਂ ਅਤੇ ਤੁਸੀਂ ਰੱਜ ਕੇ ਛਕੋ। ਫ਼ੇਰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।
ਤਿੰਨਾਂ ਆਦਮੀਆਂ ਨੇ ਆਖਿਆ, “ਚੰਗੀ ਗੱਲ ਹੈ। ਅਸੀਂ ਓਵੇਂ ਹੀ ਕਰਾਂਗੇ ਜਿਵੇਂ ਤੂੰ ਆਖਦਾ ਹੈਂ।
ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ। ਫ਼ੇਰ ਅਬਰਾਹਾਮ ਆਪਣੇ ਪਸ਼ੂਆਂ ਵੱਲ ਦੌੜਿਆ। ਅਬਰਾਹਾਮ ਨੇ ਆਪਣਾ ਸਭ ਤੋਂ ਚੰਗਾ ਵੱਛਾ ਲਿਆ। ਅਬਰਾਹਾਮ ਨੇ ਵੱਛਾ ਨੌਕਰ ਨੂੰ ਦੇ ਦਿੱਤਾ। ਅਬਰਾਹਾਮ ਨੇ ਨੌਕਰ ਨੂੰ ਆਖਿਆ ਕਿ ਛੇਤੀ ਨਾਲ ਵਛਾ ਜਿਬਾਹ ਕਰੇ ਅਤੇ ਇਸਦਾ ਭੋਜਨ ਤਿਆਰ ਕਰੇ। ਅਬਰਾਹਾਮ ਨੇ ਮਾਸ, ਦੁੱਧ ਅਤੇ ਮੱਖਣ ਲਿਆਂਦਾ ਅਤੇ ਇਨ੍ਹਾਂ ਨੂੰ ਤਿੰਨਾ ਆਦਮੀਆਂ ਅੱਗੇ ਧਰ ਦਿੱਤਾ। ਫ਼ੇਰ ਉਹ ਉਨ੍ਹਾਂ ਦੇ ਨੇੜੇ ਖਲੋ ਗਿਆ ਜਦੋਂ ਉਹ ਰੁੱਖ ਹੇਠਾਂ ਬੈਠੇ ਹੋਏ ਭੋਜਨ ਛਕ ਰਹੇ ਸਨ
ਫ਼ੇਰ ਆਦਮੀਆਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਪਤਨੀ ਸਾਰਾਹ ਕਿੱਥੇ ਹੈ?”
ਅਬਰਾਹਾਮ ਨੇ ਆਖਿਆ, “ਉਹ ਤੰਬੂ ਵਿੱਚ ਹੈ।
10 ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।
ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ। 11 ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ। 12 ਇਸ ਲਈ ਸਾਰਾਹ ਨੇ ਜੋ ਸੁਣਿਆ ਸੀ ਉਸਤੇ ਵਿਸ਼ਵਾਸ ਨਹੀਂ ਕੀਤਾ। ਉਹ ਦਿਲ ਵਿੱਚ ਹੱਸੀ ਅਤੇ ਆਖਿਆ, “ਮੈਂ ਬੁੱਢੀ ਹਾਂ ਤੇ ਮੇਰਾ ਪਤੀ ਬੁੱਢਾ ਹੈ। ਮੈਂ ਇੰਨੀ ਬੁੱਢੀ ਹਾਂ ਕਿ ਬੱਚਾ ਨਹੀਂ ਜਣ ਸੱਕਦੀ।
13 ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, “ਸਾਰਾਹ ਹਸੀ ਸੀ ਅਤੇ ਉਸ ਨੇ ਆਖਿਆ ਸੀ ਕਿ ਉਹ ਇੰਨੀ ਬੁੱਢੀ ਉਮਰੇ ਬੱਚਾ ਨਹੀਂ ਜਣ ਸੱਕਦੀ। 14 ਕੀ ਯਹੋਵਾਹ ਲਈ ਕੋਈ ਗੱਲ ਇੰਨੀ ਔਖੀ ਹੈ? ਨਹੀਂ! ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ, ਜਦੋਂ ਮੈਂ ਆਖਿਆ ਹੈ ਤਾਂ ਆਵਾਂਗਾ। ਅਤੇ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
15 ਪਰ ਸਾਰਾਹ ਨੇ ਆਖਿਆ, “ਮੈਂ ਨਹੀਂ ਹਸੀ!” (ਉਸ ਨੇ ਇਹ ਗੱਲ ਇਸ ਵਾਸਤੇ ਆਖੀ ਕਿਉਂਕਿ ਉਹ ਡਰ ਗਈ ਸੀ।)
ਪਰ ਯਹੋਵਾਹ ਨੇ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਇਹ ਸੱਚ ਨਹੀਂ ਹੈ। ਤੂੰ ਜ਼ਰੂਰ ਹਸੀ ਸੀ।
ਉਤਪਤ 16:7-14
ਹਾਜਰਾ ਦਾ ਪੁੱਤਰ ਇਸਮਾਏਲ
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ। ਦੂਤ ਨੇ ਆਖਿਆ, “ਹਾਜਰਾ, ਤੂੰ ਸਾਰਈ ਦੀ ਦਾਸੀਂ ਹੈਂ। ਤੂੰ ਇੱਥੇ ਕੀ ਕਰ ਰਹੀ ਹੈਂ? ਤੂੰ ਕਿਧਰ ਜਾ ਰਹੀ ਹੈਂ?”
ਹਾਜਰਾ ਨੇ ਆਖਿਆ, “ਮੈਂ ਸਾਰਈ ਤੋਂ ਦੂਰ ਭੱਜ ਰਹੀ ਹਾਂ।
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਆਖਿਆ, “ਸਾਰਈ ਤੇਰੀ ਮਾਲਕਣ ਹੈ। ਉਸ ਕੋਲ ਘਰ ਚਲੀ ਜਾਹ ਅਤੇ ਉਸਦਾ ਹੁਕਮ ਮੰਨ। 10 ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਇਹ ਵੀ ਆਖਿਆ, “ਤੇਰੇ ਤੋਂ ਬਹੁਤ ਲੋਕ ਪੈਦਾ ਹੋਣਗੇ। ਉਹ ਇੰਨੇ ਹੋਣਗੇ ਕਿ ਉਨ੍ਹਾਂ ਦੀ ਗਿਣਤੀ ਨਹੀਂ ਹੋ ਸੱਕੇਗੀ।
11 ਯਹੋਵਾਹ ਦੇ ਦੂਤ ਨੇ ਇਹ ਵੀ ਆਖਿਆ,
ਹਾਜਰਾ, ਤੂੰ ਹੁਣ ਗਰਭਵਤੀ ਹੈਂ ਤੇ
    ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
ਤੂੰ ਉਸਦਾ ਨਾਮ ਇਸਮਾਏਲ ਰੱਖੀਂ।
    ਕਿਉਂਕਿ ਯਹੋਵਾਹ ਨੇ ਸੁਣ ਲਿਆ ਹੈ ਕਿ ਤੇਰੇ ਨਾਲ ਬੁਰਾ ਸਲੂਕ ਹੋਇਆ ਅਤੇ ਉਹ ਤੇਰੀ ਸਹਾਇਤਾ ਕਰੇਗਾ।
12 ਇਸਮਾਏਲ ਜੰਗਲੀ ਖੋਤੇ ਵਾਂਗ ਆਵਾਰਾ
    ਅਤੇ ਆਜ਼ਾਦ ਹੋਵੇਗਾ।
ਉਹ ਹਰੇਕ ਦੇ ਵਿਰੁੱਧ ਹੋਵੇਗਾ।
    ਅਤੇ ਹਰ ਕੋਈ ਉਸ ਦੇ ਵਿਰੁੱਧ ਹੋਵੇਗਾ।
ਉਹ ਥਾਂ-ਥਾਂ ਘੁੰਮੇਗਾ ਅਤੇ ਆਪਣੇ ਭਰਾਵਾਂ ਲਾਗੇ ਡੇਰਾ ਲਾਵੇਗਾ;
    ਪਰ ਉਹ ਉਨ੍ਹਾਂ ਦੇ ਵਿਰੁੱਧ ਹੋਵੇਗਾ।
13 ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!” 14 ਇਸ ਲਈ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਰੱਖਿਆ ਗਿਆ। ਉਹ ਖੂਹ ਕਾਦੇਸ ਅਤੇ ਬਰਦ ਦੇ ਵਿੱਚਕਾਰ ਹੈ
ਉਤਪਤ 19:1-22
ਲੂਤ ਦੇ ਮਹਿਮਾਨ
19 ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ। ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।
ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।
ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ
ਉਸ ਸ਼ਾਮ, ਸੌਣ ਵੇਲੇ ਤੋਂ ਰਤਾ ਕੁ ਪਹਿਲਾਂ ਦੋਵੇਂ ਜਵਾਨ ਅਤੇ ਬੁੱਢੇ ਆਦਮੀ ਨਗਰ ਦੇ ਹਰ ਭਾਗ ਵਿੱਚੋਂ ਲੂਤ ਦੇ ਘਰ ਗਏ। ਉਹ ਘਰ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਲੂਤ ਨੂੰ ਆਵਾਜ਼ ਮਾਰੀ। ਉਨ੍ਹਾਂ ਨੇ ਆਖਿਆ, “ਕਿੱਥੇ ਨੇ ਉਹ ਦੋ ਬੰਦੇ ਜਿਹੜੇ ਅੱਜ ਰਾਤੀਂ ਤੇਰੇ ਘਰ ਆਏ ਸਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ। ਅਸੀਂ ਉਨ੍ਹਾਂ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।
ਲੂਤ ਬਾਹਰ ਗਿਆ, ਅਤੇ ਆਪਣੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ। ਲੂਤ ਨੇ ਆਦਮੀਆਂ ਨੂੰ ਆਖਿਆ, “ਨਹੀਂ! ਦੋਸਤੋਂ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮਿਹਰਬਾਨੀਂ ਕਰਕੇ ਇਹ ਬਦੀ ਨਾ ਕਰਿਓ!ਦੇਖੋ, ਮੇਰੀਆਂ ਦੋ ਧੀਆਂ ਹਨ ਜਿਹੜੀਆਂ ਕਦੇ ਵੀ ਕਿਸੇ ਮਰਦ ਨਾਲ ਨਹੀਂ ਸੁੱਤੀਆਂ। ਮੈਂ ਆਪਣੀਆਂ ਧੀਆਂ ਤੁਹਾਨੂੰ ਦੇ ਦਿਆਂਗਾ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਮਿਹਰਬਾਨੀ ਕਰਕੇ ਇਨ੍ਹਾਂ ਆਦਮੀਆਂ ਨਾਲ ਕੁਝ ਨਾ ਕਰਨਾ। ਇਹ ਆਦਮੀ ਮੇਰੇ ਘਰ ਆਏ ਹਨ ਅਤੇ ਮੈਂ ਇਨ੍ਹਾਂ ਦੀ ਰੱਖਿਆ ਜ਼ਰੂਰ ਕਰਾਂਗਾ।
ਘਰ ਦੇ ਆਲੇ-ਦੁਆਲੇ ਖੜ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਤੂੰ ਇੱਥੇ !” ਫ਼ੇਰ ਆਦਮੀਆਂ ਨੇ ਆਪਸ ਆਖਿਆ, “ਇਹ ਆਦਮੀ, ਲੂਤ, ਸਾਡੇ ਸ਼ਹਿਰ ਇੱਕ ਮਹਿਮਾਨ ਵਜੋਂ ਆਇਆ ਹੈ। ਹੁਣ ਇਹ ਸਾਨੂੰ ਦੱਸਣਾ ਚਾਹੁੰਦਾ ਹੈ ਕਿ ਸਾਨੂੰ ਕਿਵੇਂ ਜਿਉਣਾ ਚਾਹੀਦਾ ਹੈ!” ਆਦਮੀਆਂ ਨੇ ਲੂਤ ਨੂੰ ਆਖਿਆ, “ਅਸੀਂ ਤੇਰੇ ਨਾਲ ਇਨ੍ਹਾਂ ਨਾਲੋਂ ਵੀ ਬੁਰਾ ਸਲੂਕ ਕਰਾਂਗੇ।ਇਸ ਤਰ੍ਹਾਂ ਆਦਮੀ ਲੂਤ ਦੇ ਨੇੜੇ-ਨੇੜੇ ਆਉਂਦੇ ਗਏ। ਉਹ ਦਰਵਾਜ਼ਾ ਤੋੜਨ ਹੀ ਵਾਲੇ ਸਨ
10 ਪਰ ਦੋ ਆਦਮੀਆਂ ਨੇ ਜਿਹੜੇ ਘਰ ਦੇ ਅੰਦਰ ਸਨ ਦਰਵਾਜ਼ਾ ਖੋਲ੍ਹਕੇ, ਆਪਣੇ ਹੱਥ ਬਾਹਰ ਕੱਢੇ ਅਤੇ ਲੂਤ ਨੂੰ ਘਰ ਅੰਦਰ ਖਿੱਚ ਲਿਆ ਅਤੇ ਦਰਵਾਜ਼ਾ ਬੰਦ ਕਰ ਦਿੱਤਾ। 11 ਫ਼ੇਰ ਉਨ੍ਹਾਂ ਨੇ ਦਰਵਾਜ਼ੇ ਤੋਂ ਬਾਹਰ ਖੜ੍ਹੇ ਲੋਕਾਂ ਨਾਲ ਕੁਝ ਕੀਤਾ-ਉਨ੍ਹਾਂ ਨੇ ਉਨ੍ਹਾਂ ਸਾਰੇ ਬਦ ਆਦਮੀਆਂ ਨੂੰ, ਜਵਾਨ ਤੇ ਬੁੱਢਿਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਘਰ ਵਿੱਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਦਰਵਾਜ਼ਾ ਨਹੀਂ ਮਿਲਿਆ
ਸਦੂਮ ਤੋਂ ਬਚ ਨਿਕਲਣਾ
12 ਉਨ੍ਹਾਂ ਦੋਹਾਂ ਆਦਮੀਆਂ ਨੇ ਲੂਤ ਨੂੰ ਆਖਿਆ, “ਕੀ ਤੇਰੇ ਪਰਿਵਾਰ ਦੇ ਹੋਰ ਲੋਕ ਵੀ ਇਸ ਨਗਰ ਵਿੱਚ ਰਹਿੰਦੇ ਨੇ? ਕੀ ਤੇਰੇ ਜੁਆਈ, ਪੁੱਤਰ, ਧੀਆਂ ਜਾਂ ਤੇਰੇ ਪਰਿਵਾਰ ਦੇ ਹੋਰ ਲੋਕ ਇੱਥੇ ਹਨ? ਜੇ ਇਵੇਂ ਹੈ ਤਾਂ ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਹੁਣੇ ਚੱਲੇ ਜਾਣ ਲਈ ਆਖ ਦੇਵੇਂ। 13 ਅਸੀਂ ਇਸ ਨਗਰ ਨੂੰ ਤਬਾਹ ਕਰਨ ਵਾਲੇ ਹਾਂ। ਯਹੋਵਾਹ ਨੇ ਇਹ ਸੁਣ ਲਿਆ ਸੀ ਕਿ ਇਹ ਸ਼ਹਿਰ ਕਿੰਨਾ ਬੁਰਾ ਹੈ, ਇਸੇ ਲਈ ਉਸ ਨੇ ਸਾਨੂੰ ਇਸ ਨੂੰ ਤਬਾਹ ਕਰਨ ਲਈ ਭੇਜਿਆ ਹੈ।
14 ਇਸ ਲਈ ਲੂਤ ਚੱਲਾ ਗਿਆ ਅਤੇ ਆਪਣੇ ਜੁਆਈਆਂ, ਉਨ੍ਹਾਂ ਆਦਮੀਆਂ ਨੂੰ ਜਿਨ੍ਹਾਂ ਨੇ ਇਸ ਦੀਆਂ ਹੋਰਨਾਂ ਧੀਆਂ ਨਾਲ ਸ਼ਾਦੀ ਕੀਤੀ ਸੀ, ਨਾਲ ਗੱਲ ਕੀਤੀ। ਲੂਤ ਨੇ ਆਖਿਆ, “ਛੇਤੀ ਕਰੋ, ਇਹ ਨਗਰ ਛੱਡ ਦਿਓ! ਯਹੋਵਾਹ ਛੇਤੀ ਹੀ ਇਸ ਨੂੰ ਤਬਾਹ ਕਰ ਦੇਵੇਗਾ!” ਪਰ ਉਨ੍ਹਾਂ ਆਦਮੀਆਂ ਨੇ ਸੋਚਿਆ ਕਿ ਲੂਤ ਮਜ਼ਾਕ ਕਰ ਰਿਹਾ ਹੈ
15 ਦੂਸਰੇ ਦਿਨ ਪ੍ਰਭਾਤ ਵੇਲੇ, ਦੂਤ ਲੂਤ ਨੂੰ ਛੇਤੀ ਕਰਨ ਲਈ ਆਖ ਰਹੇ ਸਨ। ਉਨ੍ਹਾਂ ਆਖਿਆ, “ਇਸ ਨਗਰ ਨੂੰ ਸਜ਼ਾ ਮਿਲੇਗੀ। ਇਸ ਲਈ ਆਪਣੀ ਪਤਨੀ ਅਤੇ ਆਪਣੀਆਂ ਉਨ੍ਹਾਂ ਧੀਆਂ ਨੂੰ ਨਾਲ ਲੈ ਕੇ ਜਿਹੜੀਆਂ ਹਾਲੇ ਤੱਕ ਤੇਰੇ ਨਾਲ ਰਹਿੰਦੀਆਂ ਹਨ, ਅਤੇ ਇਸ ਥਾਂ ਨੂੰ ਛੱਡ ਦੇ। ਫ਼ੇਰ ਤੂੰ ਨਗਰ ਦੇ ਨਾਲ ਤਬਾਹ ਨਹੀਂ ਹੋਵੇਂਗਾ।
16 ਪਰ ਲੂਤ ਝਿਝਕਿਆ, ਇਸ ਲਈ ਉਨ੍ਹਾਂ ਆਦਮੀਆਂ ਨੇ ਲੂਤ ਦੀ ਪਤਨੀ ਅਤੇ ਉਸ ਦੀਆਂ ਦੋਹਾਂ ਧੀਆਂ ਦੇ ਹੱਥ ਫ਼ੜ ਲਏ। ਕਿਉਂਕਿ ਯਹੋਵਾਹ ਲੂਤ ਉੱਤੇ ਮਿਹਰਬਾਨ ਸੀ, ਉਹ ਲੂਤ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਨਾਲ ਸ਼ਹਿਰ ਤੋਂ ਬਾਹਰ ਲੈ ਗਏ। 17 ਜਦੋਂ ਉਹ ਬਾਹਰ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”
18 ਪਰ ਲੂਤ ਨੇ ਦੋਹਾਂ ਆਦਮੀਆਂ ਨੂੰ ਆਖਿਆ, “ਸ਼੍ਰੀ ਮਾਨ, ਕਿਰਪਾ ਕਰਕੇ ਮੈਨੂੰ ਇੰਨੀ ਤੇਜ਼ੀ ਨਾਲ ਭੱਜਣ ਲਈ ਮਜਬੂਰ ਨਾ ਕਰੋ! 19 ਤੁਸੀਂ ਮੇਰੇ ਉੱਤੇ, ਆਪਣੇ ਖਾਦਮ ਉੱਤੇ, ਮਿਹਰਬਾਨ ਰਹੇ ਹੋਂ। ਤੁਸੀਂ ਮਿਹਰ ਕਰਕੇ ਮੈਨੂੰ ਬਚਾਇਆ ਹੈ। ਪਰ ਮੈਂ ਪਹਾੜਾਂ ਤੱਕ ਸਾਰੇ ਰਾਹ ਭੱਜ ਕੇ ਨਹੀਂ ਜਾ ਸੱਕਦਾ। ਕੀ ਹੋਵੇਗਾ ਜੇ ਮੈਂ ਬਹੁਤ ਧੀਮੀ ਰਫ਼ਤਾਰ ਨਾਲ ਜਾਵਾਂ ਅਤੇ ਕੁਝ ਵਾਪਰ ਜਾਵੇ? ਮੈਂ ਤਾਂ ਮਾਰਿਆ ਜਾਵਾਂਗਾ!20 ਦੇਖੋ, ਇੱਥੇ ਇੱਕ ਬਹੁਤ ਛੋਟਾ ਨਗਰ ਨੇੜੇ ਹੀ ਹੈ। ਜਿਉਂਦੇ ਰਹਿਣ ਲਈ ਮੈਨੂੰ ਉਸ ਨਗਰ ਤਾਈਂ ਭੱਜ ਜਾਣ ਦਿਓ।
21 ਦੂਤ ਨੇ ਲੂਤ ਨੂੰ ਆਖਿਆ, “ਠੀਕ ਹੈ, ਮੈਂ ਤੈਨੂੰ ਅਜਿਹਾ ਕਰਨ ਦੀ ਇਜਾਜ਼ਤ ਦੇ ਦਿਆਂਗਾ। ਮੈਂ ਉਸ ਕਸਬੇ ਨੂੰ ਤਬਾਹ ਨਹੀਂ ਕਰਾਂਗਾ। 22 ਪਰ ਉੱਥੋਂ ਤੱਕ ਭੱਜ ਕੇ ਚੱਲਾ ਜਾ। ਮੈਂ ਓਨੀ ਦੇਰ ਤੱਕ ਸਦੂਮ ਨੂੰ ਤਬਾਹ ਨਹੀਂ ਕਰ ਸੱਕਦਾ ਜਿੰਨੀ ਦੇਰ ਤੱਕ ਤੂੰ ਉਸ ਕਸਬੇ ਵਿੱਚ ਸੁਰੱਖਿਅਤ ਹੋਕੇ ਪਹੁੰਚ ਨਹੀਂ ਜਾਂਦਾ।” (ਉਸ ਕਸਬੇ ਦਾ ਨਾਮ ਸੋਆਰ ਹੈ, ਕਿਉਂਕਿ ਉਹ ਇੱਕ ਛੋਟਾ ਕਸਬਾ ਹੈ।)
ਉਤਪਤ 28:10-12
ਪਰਮੇਸ਼ੁਰ ਦਾ ਘਰ-ਬੈਤਏਲ
10 ਯਾਕੂਬ ਨੇ ਬਏਰਸਬਾ ਛੱਡ ਦਿੱਤਾ ਅਤੇ ਹਾਰਾਨ ਨੂੰ ਚੱਲਾ ਗਿਆ। 11 ਜਦੋਂ ਹਾਲੇ ਯਾਕੂਬ ਸਫ਼ਰ ਵਿੱਚ ਸੀ, ਕਿ ਸੂਰਜ ਛਿਪ ਗਿਆ। ਇਸ ਲਈ ਯਾਕੂਬ ਰਾਤ ਕੱਟਣ ਲਈ ਕਿਸੇ ਥਾਂ ਚੱਲਾ ਗਿਆ। ਯਾਕੂਬ ਨੇ ਉਸ ਥਾਵੇਂ ਇੱਕ ਚੱਟਾਨ ਦੇਖੀ ਅਤੇ ਉਸ ਉੱਤੇ ਸਿਰ ਰੱਖ ਕੇ ਸੌਂ ਗਿਆ। 12 ਯਾਕੂਬ ਨੂੰ ਇੱਕ ਸੁਪਨਾ ਆਇਆ। ਉਸ ਨੂੰ ਸੁਪਨਾ ਆਇਆ ਕਿ ਇੱਕ ਪੌੜੀ ਸੀ ਜਿਹੜੀ ਧਰਤੀ ਉੱਤੇ ਲਗੀ ਹੋਈ ਸੀ ਅਤੇ ਆਕਾਸ਼ ਤੱਕ ਜਾਂਦੀ ਸੀ। ਯਾਕੂਬ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਇਸ ਪੌੜੀ ਉੱਤੇ ਚਢ਼ਦਿਆਂ ਉੱਤਰਦਿਆਂ ਦੇਖਿਆ
ਕੂਚ 3:1
ਬਲਦੀ ਹੋਈ ਝਾੜੀ
ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ
ਗਿਣਤੀ 22:31-35
Punjabi Bible: Easy-to-Read Version (ERV-PA)
31 ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ
32 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਪੁੱਛਿਆ, “ਤੂੰ ਆਪਣੇ ਖੋਤੇ ਨੂੰ ਤਿੰਨ ਵਾਰੀ ਕਿਉਂ ਮਾਰਿਆ ਹੈ? ਮੈਂ ਹੀ ਹਾਂ ਜਿਹੜਾ ਤੈਨੂੰ ਰੋਕਣ ਲਈ ਆਇਆ ਹਾਂ। ਪਰ ਠੀਕ ਸਮੇਂ ਸਿਰ 33 ਤੇਰੇ ਖੋਤੇ ਨੇ ਮੈਨੂੰ ਦੇਖ ਲਿਆ ਅਤੇ ਮੇਰੇ ਤੋਂ ਦੂਰ ਮੁੜ ਗਿਆ। ਇਹ ਗੱਲ ਤਿੰਨ ਵਾਰੀ ਹੋਈ। ਜੇ ਖੋਤਾ ਮੁੜਿਆ ਨਾ ਹੁੰਦਾ ਤਾਂ ਮੈਂ ਸ਼ਾਇਦ ਤੈਨੂੰ ਮਾਰ ਚੁੱਕਿਆ ਹੁੰਦਾ। ਅਤੇ ਮੈਂ ਤੇਰੇ ਖੋਤੇ ਨੂੰ ਜਿਉਂਦਾ ਛੱਡ ਦਿੰਦਾ।
34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਨਹੀਂ ਦੇਖ ਸੱਕਿਆ ਕਿ ਤੁਸੀਂ ਰਸਤੇ ਵਿੱਚ ਖਲੋਤੇ ਹੋਏ ਸੀ। ਜੇ ਮੈਂ ਕੋਈ ਗਲਤੀ ਕਰ ਰਿਹਾ ਹਾਂ ਤਾਂ ਮੈਂ ਘਰ ਵਾਪਸ ਚੱਲਾ ਜਾਂਦਾ ਹਾਂ।
35 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ, “ਨਹੀਂ! ਤੂੰ ਇਨ੍ਹਾਂ ਆਦਮੀਆਂ ਨਾਲ ਜਾ ਸੱਕਦਾ ਹੈ। ਪਰ ਹੁਸ਼ਿਆਰ ਰਹੀਂ। ਸਿਰਫ਼ ਉਹੀ ਸ਼ਬਦ ਬੋਲੀਂ ਜਿਹੜੇ ਮੈਂ ਤੈਨੂੰ ਬੋਲਣ ਲਈ ਆਖਾਂ।ਇਸ ਲਈ ਬਿਲਆਮ ਉਨ੍ਹਾਂ ਆਗੂਆਂ ਨਾਲ ਚੱਲਾ ਗਿਆ ਜਿਨ੍ਹਾਂ ਨੂੰ ਬਾਲਾਕ ਨੇ ਭੇਜਿਆ ਸੀ
ਯਹੋਸ਼ੁਆ 5:13-15
ਯਹੋਵਾਹ ਦੀ ਫ਼ੌਜ ਦਾ ਕਮਾਂਡਰ
13 ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸ ਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਹਮਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁੱਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”
14 ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।
ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”
15 ਯਹੋਵਾਹ ਦੀ ਫ਼ੌਜ ਦੇ ਕਮਾਂਡਰ ਨੇ ਜਵਾਬ ਦਿੱਤਾ, “ਆਪਣੀਆਂ ਜੁੱਤੀਆਂ ਉਤਾਰ ਲਵੋ। ਜਿਸ ਥਾਂ ਉੱਤੇ ਤੁਸੀਂ ਹੁਣ ਖਲੋਤੇ ਹੋਏ ਹੋ, ਉਹ ਪਵਿੱਤਰ ਹੈ।ਇਸ ਲਈ ਯਹੋਸ਼ੁਆ ਨੇ ਉਸਦਾ ਹੁਕਮ ਮੰਨਿਆ
ਨਿਆਂਈਆਂ ਦੀ ਪੋਥੀ 2:1-4
ਬੋਕੀਮ ਵਿਖੇ ਯਹੋਵਾਹ ਦਾ ਦੂਤ
ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ।ਪਰ ਇਸਦੇ ਬਦਲੇ, ਤੁਹਾਨੂੰ ਇਸ ਧਰਤੀ ਉੱਤੇ ਰਹਿੰਦੇ ਲੋਕਾਂ ਨਾਲ ਕੋਈ ਇਕਰਾਰਨਾਮਾ ਨਹੀਂ ਬਨਾਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਮੈਂ ਤੁਹਾਨੂੰ ਇਹ ਕਰਨ ਲਈ ਆਖਿਆ ਸੀ, ਪਰ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ!
ਹੁਣ ਮੈਂ ਤੁਹਾਨੂੰ ਇਹ ਆਖਦਾ ਹਾਂ, ‘ਮੈਂ ਹੋਰਨਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਹੋਰ ਮਜ਼ਬੂਰ ਨਹੀਂ ਕਰਾਂਗਾ। ਇਹ ਲੋਕ ਤੁਹਾਡੇ ਲਈ ਸਮੱਸਿਆ ਬਣ ਜਾਣਗੇ। ਇਹ ਤੁਹਾਡੇ ਲਈ ਇੱਕ ਤਰ੍ਹਾਂ ਦੀ ਫ਼ਾਹੀ ਹੋਣਗੇ। ਉਨ੍ਹਾਂ ਦੇ ਝੂਠੇ ਦੇਵਤੇ ਤੁਹਾਨੂੰ ਫ਼ਾਹੁਣ ਲਈ ਇੱਕ ਤਰ੍ਹਾਂ ਦਾ ਜਾਲ ਹੋਣਗੇ।’”
ਜਦੋਂ ਦੂਤ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਇਹ ਸੰਦੇਸ਼ ਦੇ ਹਟਿਆ ਤਾਂ ਲੋਕ ਉੱਚੀ-ਉੱਚੀ ਰੋਣ ਲੱਗੇ
ਨਿਆਂਈਆਂ ਦੀ ਪੋਥੀ 6:11-24
ਯਹੋਵਾਹ ਦੇ ਦੂਤ ਦਾ ਗਿਦਾਊਨ ਕੋਲ ਫ਼ੇਰਾ
11 ਉਸ ਸਮੇਂ, ਗਿਦਾਊਨ ਨਾਮ ਦੇ ਇੱਕ ਬੰਦੇ ਕੋਲ ਯਹੋਵਾਹ ਦਾ ਦੂਤ ਆਇਆ। ਯਹੋਵਾਹ ਦਾ ਦੂਤ ਆਕੇ ਆਫ਼ਰਾਹ ਵਿੱਚ ਬੋਹੜ ਦੇ ਰੁੱਖ ਹੇਠਾਂ ਬੈਠ ਗਿਆ। ਇਹ ਰੁੱਖ ਅਬੀਅਜਰੀ ਘਰਾਣੇ ਤੋਂ ਯੋਆਸ਼ ਨਾਮ ਦੇ ਇੱਕ ਆਦਮੀ ਦਾ ਸੀ। ਯੋਆਸ਼ ਗਿਦਾਊਨ ਦਾ ਪਿਤਾ ਸੀ। ਗਿਦਾਊਨ ਮਿਦਯਾਨੀਆਂ ਤੋਂ ਲਕੋਣ ਲਈ ਵਾਈਨ ਪ੍ਰੈਸ ਵਿੱਚ ਕਣਕ ਪੀਹ ਰਿਹਾ ਸੀ। 12 ਯਹੋਵਾਹ ਦਾ ਦੂਤ ਗਿਦਾਊਨ ਦੇ ਸਾਹਮਣੇ ਪ੍ਰਗਟ ਹੋ ਗਿਆ ਅਤੇ ਉਸ ਨੂੰ ਆਖਿਆ, “ਮਹਾਨ ਸਿਪਾਹੀ, ਯਹੋਵਾਹ ਤੇਰੇ ਅੰਗ-ਸੰਗ ਹੋਵੇ!”
13 ਫ਼ੇਰ ਗਿਦਾਊਨ ਨੇ ਆਖਿਆ, “ਸ਼੍ਰੀ ਮਾਨ ਜੀ, ਮੈਂ ਸੌਂਹ [a] ਖਾਂਦਾ ਹਾਂ ਕਿ ਜੇ ਯਹੋਵਾਹ ਸਾਡੇ ਨਾਲ ਹੈ, ਤਾਂ ਅਸੀਂ ਇੰਨੀਆਂ ਮੁਸੀਬਤਾਂ ਵਿੱਚ ਕਿਉਂ ਪਏ ਹੋਏ ਹਾਂ? ਅਸੀਂ ਸੁਣਿਆ ਕਿ ਉਸ ਨੇ ਸਾਡੇ ਪੁਰਖਿਆਂ ਵਾਸਤੇ ਅਦਭੁਤ ਕਰਿਸ਼ਮੇ ਕੀਤੇ ਸਨ। ਸਾਡੇ ਪੁਰਖਿਆਂ ਨੇ ਸਾਨੂੰ ਦੱਸਿਆ ਕਿ ਯਹੋਵਾਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ ਸੀ। ਪਰ ਯਹੋਵਾਹ ਸਾਨੂੰ ਛੱਡ ਗਿਆ। ਉਸ ਨੇ ਮਿਦਯਾਨੀਆਂ ਨੂੰ ਸਾਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
14 ਯਹੋਵਾਹ ਗਿਦਾਊਨ ਵੱਲ ਮੁੜਿਆ ਅਤੇ ਆਖਿਆ, “ਆਪਣੀ ਤਾਕਤ ਦੀ ਵਰਤੋਂ ਕਰੋ। ਜਾਓ ਇਸਰਾਏਲ ਦੇ ਲੋਕਾਂ ਨੂੰ ਮਿਦਯਾਨ ਦੇ ਲੋਕਾਂ ਤੋਂ ਬਚਾਓ। ਮੈਂ ਤੁਹਾਨੂੰ ਉਨ੍ਹਾਂ ਨੂੰ ਬਚਾਉਣ ਲਈ ਭੇਜ ਰਿਹਾ ਹਾਂ!”
15 ਪਰ ਗਿਦਾਊਨ ਨੇ ਜਵਾਬ ਦਿੱਤਾ ਅਤੇ ਆਖਿਆ, “ਮੈਨੂੰ ਮਾਫ਼ ਕਰਨਾ ਸ਼੍ਰੀ ਮਾਨ ਜੀ, ਮੈਂ ਇਸਰਾਏਲ ਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰਾ ਪਰਿਵਾਰ ਤਾਂ ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਭ ਤੋਂ ਕਮਜ਼ੋਰ ਹੈ। ਅਤੇ ਮੈਂ ਆਪਣੇ ਪਰਿਵਾਰ ਵਿੱਚੋਂ ਸਭ ਤੋਂ ਛੋਟਾ ਹਾਂ।
16 ਯਹੋਵਾਹ ਨੇ ਗਿਦਾਊਨ ਨੂੰ ਜਵਾਬ ਦਿੱਤਾ ਅਤੇ ਆਖਿਆ, “ਮੈਂ ਤੇਰੇ ਨਾਲ ਹਾਂ! ਇਸ ਲਈ ਤੂੰ ਮਿਦਯਾਨ ਦੇ ਲੋਕਾਂ ਨੂੰ ਹਰਾ ਸੱਕਦਾ ਹੈਂ। ਇਉਂ ਲੱਗੇਗਾ ਜਿਵੇਂ ਤੂੰ ਸਿਰਫ਼ ਇੱਕ ਬੰਦੇ ਨਾਲ ਲੜ ਰਿਹਾ ਹੋਵੇਂ।
17 ਤਾਂ ਗਿਦਾਊਨ ਨੇ ਯਹੋਵਾਹ ਨੂੰ ਆਖਿਆ, “ਜੇ ਤੂੰ ਮੇਰੇ ਉੱਤੇ ਪ੍ਰਸੰਨ ਹੈਂ, ਤਾਂ ਇਹ ਸਾਬਤ ਕਰਨ ਲਈ ਕਿ ਮੇਰੇ ਨਾਲ ਗੱਲ ਕਰਨ ਵਾਲਾ ਇਹ ਤੂੰ ਹੀ ਹੈ ਮੈਨੂੰ ਕੋਈ ਸਬੂਤ ਦੇ। 18 ਕਿਰਪਾ ਕਰਕੇ ਇੱਥੇ ਇੰਤਜ਼ਾਰ ਕਰਨਾ। ਓਨਾ ਚਿਰ ਜਾਣਾ ਨਹੀਂ ਜਦੋਂ ਤੱਕ ਕਿ ਮੈਂ ਤੇਰੇ ਕੋਲ ਮੁੜਕੇ ਨਾ ਜਾਵਾ। ਮੈਨੂੰ ਆਪਣੀ ਭੇਟ ਲਿਆਉਣ ਦੇ ਅਤੇ ਤੇਰੇ ਅੱਗੇ ਭੇਟਾ ਕਰਨ ਦੇ।
ਅਤੇ ਯਹੋਵਾਹ ਨੇ ਆਖਿਆ, “ਮੈਂ ਤੇਰੇ ਆਉਣ ਤੱਕ ਇੰਤਜ਼ਾਰ ਕਰਾਂਗਾ।
19 ਇਸ ਲਈ ਗਿਦਾਊਨ ਅੰਦਰ ਗਿਆ ਅਤੇ ਉੱਬਲਦੇ ਪਾਣੀ ਵਿੱਚ ਇੱਕ ਬੱਕਰੀ ਤਿਆਰ ਕੀਤੀ। ਉਸ ਨੇ ਤਕਰੀਬਨ 20 ਪਾਉਂਡ ਆਟਾ ਵੀ ਲਿਆ ਅਤੇ ਇੱਕ ਬੇਖਮੀਰੀ ਰੋਟੀ ਬਣਾਈ। ਫ਼ੇਰ ਉਸ ਨੇ ਮਾਸ ਨੂੰ ਇੱਕ ਟੋਕਰੀ ਵਿੱਚ ਰੱਖਿਆ ਅਤੇ ਉੱਬਲੇ ਹੋਏ ਮਾਸ ਦੇ ਪਾਣੀ ਨੂੰ ਇੱਕ ਭਾਂਡੇ ਵਿੱਚ ਪਾਇਆ। ਉਹ ਮਾਸ, ਪਾਣੀ ਅਤੇ ਬੇਖਮੀਰੀ ਰੋਟੀ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਓਕ ਦੇ ਰੁੱਖ ਥੱਲੇ ਯਹੋਵਾਹ ਨੂੰ ਭੇਟ ਕਰ ਦਿੱਤਾ
20 ਪਰਮੇਸ਼ੁਰ ਦੇ ਦੂਤ ਨੇ ਗਿਦਾਊਨ ਨੂੰ ਆਖਿਆ, “ਮਾਸ ਨੂੰ ਅਤੇ ਪਤੀਰੀ ਰੋਟੀ ਨੂੰ ਉਸ ਚੱਟਾਨ ਉੱਤੇ ਰੱਖ ਦੇ। ਫ਼ੇਰ ਤਰੀ ਡੋਲ੍ਹ।ਗਿਦਾਊਨ ਨੇ ਇਵੇਂ ਹੀ ਕੀਤਾ
21 ਯਹੋਵਾਹ ਦੇ ਦੂਤ ਕੋਲ ਹੱਥ ਵਿੱਚ ਤੁਰਨ ਵਾਲੀ ਇੱਕ ਸੋਟੀ ਸੀ। ਯਹੋਵਾਹ ਦੇ ਦੂਤ ਨੇ ਮਾਸ ਨੂੰ ਅਤੇ ਰੋਟੀ ਨੂੰ ਸੋਟੀ ਦੀ ਨੋਕ ਨਾਲ ਛੂਹਿਆ। ਤਾਂ ਚੱਟਾਨ ਵਿੱਚ ਅੱਗ ਦਾ ਭਬੂਕਾ ਨਿਕਲਿਆ! ਮਾਸ ਅਤੇ ਰੋਟੀ ਪੂਰੀ ਤਰ੍ਹਾਂ ਸੜ ਗਏ! ਫ਼ੇਰ ਯਹੋਵਾਹ ਦਾ ਦੂਤ ਗਾਇਬ ਹੋ ਗਿਆ
22 ਤਾਂ ਗਿਦਾਊਨ ਸਮਝ ਗਿਆ ਕਿ ਉਹ ਯਹੋਵਾਹ ਦੇ ਦੂਤ ਨਾਲ ਹੀ ਗੱਲਾਂ ਕਰ ਰਿਹਾ ਸੀ। ਇਸ ਲਈ ਉਸ ਨੇ ਪੁਕਾਰ ਕੇ ਆਖਿਆ, “ਮੇਰੇ ਉੱਤੇ ਹਾਏ, ਯਹੋਵਾਹ ਸਰਬ-ਸ਼ਕਤੀਮਾਨ! ਮੈਂ ਯਹੋਵਾਹ ਦੇ ਦੂਤ ਨੂੰ ਆਮ੍ਹਣੇ-ਸਾਹਮਣੇ ਵੇਖਿਆ ਹੈ।
23 ਪਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਸ਼ਾਂਤ ਹੋ ਜਾ! ਭੈਭੀਤ ਨਾ ਹੋ! ਤੂੰ ਮਰੇਂਗਾ ਨਹੀਂ!”
24 ਇਸ ਲਈ ਗਿਦਾਊਨ ਨੇ ਉਸ ਥਾਂ ਉੱਤੇ ਯਹੋਵਾਹ ਦੀ ਉਪਾਸਨਾ ਕਰਨ ਲਈ ਇੱਕ ਜਗਵੇਦੀ ਉਸਾਰੀ। ਗਿਦਾਊਨ ਨੇ ਉਸ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਸ਼ਾਂਤੀ ਹੈ।ਉਹ ਜਗਵੇਦੀ ਹਾਲੇ ਵੀ ਆਫ਼ਰਾਹ ਸ਼ਹਿਰ ਵਿਖੇ ਹੈ। ਆਫ਼ਰਾਹ ਉੱਥੇ ਹੈ ਜਿੱਥੇ ਅਜ਼ਰ ਦਾ ਪਰਿਵਾਰ ਰਹਿੰਦਾ ਹੈ
ਨਿਆਂਈਆਂ ਦੀ ਪੋਥੀ 13:6-21
ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ। ਪਰ ਉਸ ਨੇ ਮੈਨੂੰ ਆਖਿਆ, ‘ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”
ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।
ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।10 ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਗਿਆ ਹੈ! ਉਹੀ ਬੰਦਾ ਜਿਹੜਾ ਪਿੱਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”
11 ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?”
ਦੂਤ ਨੇ ਆਖਿਆ, “ਮੈਂ ਹੀ ਹਾਂ।
12 ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”
13 ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ। 14 ਉਸ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸ ਨੂੰ ਮੈਅ ਜਾਂ ਕੋਈ ਹੋਰ ਨਸ਼ੇ ਵਾਲੀ ਚੀਜ਼ ਨਹੀਂ ਪੀਣੀ ਚਾਹੀਦੀ। ਉਸ ਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸ ਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।
15 ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।
16 ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)
17 ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸੱਕੀਏ!”
18 ਯਹੋਵਾਹ ਦੇ ਦੂਤ ਨੇ ਆਖਿਆ, “ਤੁਸੀਂ ਮੇਰਾ ਨਾਮ ਕਿਉਂ ਪੁੱਛਦੇ ਹੋਂ? ਇਹ ਗੁਪਤ ਹੈ ਅਤੇ ਇਹ ਸਮਝ ਤੋਂ ਪਾਰ ਹੈ।
19 ਤਾਂ ਮਾਨੋਆਹ ਨੇ ਇੱਕ ਚੱਟਾਨ ਉੱਤੇ ਬੱਕਰੀ ਦੀ ਬਲੀ ਦਿੱਤੀ। ਉਸ ਨੇ ਯਹੋਵਾਹ ਨੂੰ ਬੱਕਰੀ ਅਤੇ ਅਨਾਜ ਦੀ ਭੇਟ ਚੜ੍ਹਾਈ ਫ਼ੇਰ ਯਹੋਵਾਹ ਨੇ ਕੁਝ ਅਦਭੁਤ ਕੀਤਾ, ਜਦੋਂ ਮਾਨੋਆਹ ਅਤੇ ਉਸਦੀ ਪਤਨੀ ਵੇਖ ਰਹੇ ਸਨ। 20 ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉੱਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚੱਲਿਆ ਗਿਆ!
ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ। 21 ਆਖਰਕਾਰ ਮਾਨੋਆਹ ਨੂੰ ਸਮਝ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਹਮਣੇ ਪ੍ਰਗਟ ਨਹੀਂ ਹੋਇਆ
2 ਸਮੂਏਲ 24:16
16 ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ [a] ਕੋਲ ਖੜੋਤਾ ਸੀ

ਦਾਨੀਏਲ 6:21
21 ਦਾਨੀਏਲ ਨੇ ਜਵਾਬ ਦਿੱਤਾ, “ਰਾਜਨ, ਸਦਾ ਸਲਾਮਤ ਰਹੋ!

ਜ਼ਕਰਯਾਹ 2:3
ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ



ਉਤਪਤ 18:2-15; ਉਤਪਤ 16:7-14; ਉਤਪਤ 19:1-22; ਉਤਪਤ 28:10-12; ਕੂਚ 3:1; ਗਿਣਤੀ 22:31-35; ਯਹੋਸ਼ੁਆ 5:13-15; ਨਿਆਂਈਆਂ ਦੀ ਪੋਥੀ 2:1-4; ਨਿਆਂਈਆਂ ਦੀ ਪੋਥੀ 6:11-24; ਨਿਆਂਈਆਂ ਦੀ ਪੋਥੀ 13:6-21; 2 ਸਮੂਏਲ 24:16; ਦਾਨੀਏਲ 6:21; ਜ਼ਕਰਯਾਹ 2:3