Thursday, January 23, 2014

ਸ਼ੰਕਾ ਕਰਨ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨਾ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੰਕਾ ਕਰਨ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨਾ
                                                   ਪੰਜਾਬੀ ਮਸੀਹ ਸੰਦੇਸ਼
ਇਬਰਾਨੀਆਂ ਨੂੰ 10:23-25
23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ
24 ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ। 25 ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ [a] ਨੇੜੇ ਰਿਹਾ ਹੈ

ਇਬਰਾਨੀਆਂ ਨੂੰ 12:12
12 ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ

ਨਿਆਂਈਆਂ ਦੀ ਪੋਥੀ 20:22
22-23 ਇਸਰਾਏਲ ਦੇ ਲੋਕ ਯਹੋਵਾਹ ਵੱਲ ਗਏ। ਉਹ ਸ਼ਾਮ ਤੱਕ ਰੋਂਦੇ ਰਹੇ। ਉਨ੍ਹਾਂ ਨੇ ਯਹੋਵਾਹ ਨੂੰ ਪੁੱਛਿਆ, “ਕੀ ਸਾਨੂੰ ਬਿਨਯਾਮੀਨ ਦੇ ਲੋਕਾਂ ਨਾਲ ਲੜਨ ਲਈ ਫ਼ੇਰ ਜਾਣਾ ਚਾਹੀਦਾ ਹੈ? ਉਹ ਲੋਕ ਸਾਡੇ ਸੱਕੇ ਸੰਬੰਧੀ ਹਨ।
ਯਹੋਵਾਹ ਨੇ ਜਵਾਬ ਦਿੱਤਾ, “ਜਾਓ ਉਨ੍ਹਾਂ ਨਾਲ ਜਾਕੇ ਜੰਗ ਕਰੋ।ਇਸਰਾਏਲ ਦੇ ਲੋਕਾਂ ਨੇ ਇੱਕ ਦੂਸਰੇ ਨੂੰ ਹੱਲਾ ਸ਼ੇਰੀ ਦਿੱਤੀ। ਫ਼ੇਰ ਉਹ ਪਹਿਲੇ ਦਿਨ ਵਾਂਗ ਦੋਬਾਰਾ ਲੜਨ ਲਈ ਗਏ

ਅੱਯੂਬ 4:3-4
ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ।
    ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
ਤੇਰੇ ਸ਼ਬਦਾਂ ਨੇ ਉਨ੍ਹਾਂ ਲੋਕਾਂ ਦੀ ਸਹਾਇਤਾ ਕੀਤੀ ਜਿਹੜੇ ਡਿੱਗਣ ਹੀ ਵਾਲੇ ਸਨ।
    ਤੂੰ ਬਹੁਤ ਸਾਰੇ ਕਮਜ਼ੋਰ ਹੱਥਾਂ ਨੂੰ ਤਾਕਤ ਦਿੱਤੀ ਹੈ
2 ਇਤਹਾਸ 32:6-8
6-7 ਉਸ ਨੇ ਲੋਕਾਂ ਉੱਪਰ ਸੈਨਾ ਦੇ ਸਰਦਾਰ ਮੁਕੱਰਰ ਕੀਤੇ ਅਤੇ ਇਨ੍ਹਾਂ ਸਰਦਾਰਾਂ ਨੂੰ ਉਹ ਸ਼ਹਿਰ ਦੇ ਫ਼ਾਟਕ ਦੇ ਖੁੱਲ੍ਹੇ ਮੈਦਾਨ ਵਿੱਚ ਮਿਲਿਆ। ਹਿਜ਼ਕੀਯਾਹ ਉਨ੍ਹਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਹੌਂਸਲਾ-ਉਤਸਾਹ ਦਿੱਤਾ ਅਤੇ ਕਿਹਾ, “ਤੁਸੀਂ ਤਕੜੇ ਅਤੇ ਬਹਾਦੁਰ ਬਣੋ! ਅੱਸ਼ੂਰ ਦੇ ਪਾਤਸ਼ਾਹ ਬਾਰੇ ਨਾ ਚਿੰਤਤ ਹੋਵੋ ਤੇ ਨਾ ਹੀ ਉਸ ਕੋਲੋਂ ਡਰੋ, ਨਾ ਹੀ ਉਸਦੀ ਵੱਡੀ ਫ਼ੌਜ ਵੇਖਕੇ ਭੈਅ ਖਾਣਾ। ਅੱਸ਼ੂਰ ਦੇ ਪਾਤਸ਼ਾਹ ਦੀ ਸ਼ਕਤੀ ਤੋਂ ਵੱਡੀ ਤਾਕਤ ਸਾਡੇ ਨਾਲ ਹੈ। ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪੱਕਿਆਂ ਕੀਤਾ
ਯਸਾਯਾਹ 35:3-4
ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ। ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ

ਯਸਾਯਾਹ 40:1
 ਤੁਹਾਡਾ ਪਰਮੇਸ਼ੁਰ ਆਖਦਾ ਹੈ,
    ਹੌਸਲਾ ਦੇਵੋ, ਮੇਰੇ ਲੋਕਾਂ ਨੂੰ!
1 ਥੱਸਲੁਨੀਕੀਆਂ ਨੂੰ 3:2
 ਅਸੀਂ ਤੁਹਾਡੇ ਕੋਲ ਨਹੀਂ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ


ਇਬਰਾਨੀਆਂ ਨੂੰ 10:23-25; ਇਬਰਾਨੀਆਂ ਨੂੰ 12:12; ਨਿਆਂਈਆਂ ਦੀ ਪੋਥੀ 20:22; ਅੱਯੂਬ 4:3-4; 2 ਇਤਹਾਸ 32:6-8; ਯਸਾਯਾਹ 35:3-4; ਯਸਾਯਾਹ 40:1; 1 ਥੱਸਲੁਨੀਕੀਆਂ ਨੂੰ 3:2