Tuesday, January 21, 2014

ਪਰਮੇਸ਼ੁਰ ਸਾਡੇ ਅੰਦਰ ਵੱਸਦਾ

                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਾਡੇ ਅੰਦਰ ਵੱਸਦਾ
                                             ਪੰਜਾਬੀ ਮਸੀਹ ਸੰਦੇਸ਼
2 ਤਿਮੋਥਿਉਸ ਨੂੰ 1:14
14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ

ਅਫ਼ਸੀਆਂ ਨੂੰ 2:22
22 ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ

ਅਫ਼ਸੀਆਂ ਨੂੰ 3:17
17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ

ਕੁਲੁੱਸੀਆਂ ਨੂੰ 1:27
27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ

ਇਬਰਾਨੀਆਂ ਨੂੰ 3:6
ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ

ਯੂਹੰਨਾ 14:23
23 ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ

1 ਕੁਰਿੰਥੀਆਂ ਨੂੰ 3:16
16 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ


2 ਤਿਮੋਥਿਉਸ ਨੂੰ 1:14; ਅਫ਼ਸੀਆਂ ਨੂੰ 2:22; ਅਫ਼ਸੀਆਂ ਨੂੰ 3:17; ਕੁਲੁੱਸੀਆਂ ਨੂੰ 1:27; ਇਬਰਾਨੀਆਂ ਨੂੰ 3:6; ਯੂਹੰਨਾ 14:23; 1 ਕੁਰਿੰਥੀਆਂ ਨੂੰ 3:16