ਬਾਈਬਲ ਦੇ ਕੁਝ ਵਚਨ ਵਿਸ਼ਾ : ਬਾਗ਼ੀ ਬੱਚੇ ਨਾਲ ਨਜਿੱਠਣਾ
ਪੰਜਾਬੀ ਮਸੀਹੀ ਸੰਦੇਸ਼
ਮੱਤੀ 15:4
4 ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, [a] ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’ [b]
ਮਰਕੁਸ 7:10
10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ [a] ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’ [b]
ਅਫ਼ਸੀਆਂ ਨੂੰ 6:4
4 ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।
ਬਿਵਸਥਾ ਸਾਰ 27:16
16 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’
“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’