Monday, January 20, 2014

ਮਸੀਹ ਨੂੰ ਮੰਜ਼ੂਰ ਨਾ ਕਰਨਾ

                             ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਨੂੰ ਮੰਜ਼ੂਰ ਨਾ ਕਰਨਾ
                                                  ਪੰਜਾਬੀ ਮਸੀਹ ਸੰਦੇਸ਼ 

ਮਰਕੁਸ 12:10
10 ਤੁਸੀਂ ਇਹ ਅਵਸ਼ ਪੋਥੀ ਵਿੱਚ ਪੜ੍ਹਿਆ ਹੋਵੇਗਾ:
ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕਿਤਾ
    ਸੋ ਖੂੰਜੇ ਦਾ ਸਿਰਾ ਹੋ ਗਿਆ
ਮੱਤੀ 8:34
34 ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸ ਨੂੰ ਉਨ੍ਹਾਂ ਦਾ ਇਲਾਕਾ ਛੱਡਣ ਲਈ ਬੇਨਤੀ ਕੀਤੀ

ਮੱਤੀ 21:42
42 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ:
ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ
    ਸੀ ਖੂੰਜੇ ਦਾ ਸਿਰਾ ਹੋ ਗਿਆ।
ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ
    ਅਤੇ ਸਾਡੇ ਲਈ ਇਹ ਅਚੰਭਾ ਹੈ।
ਮਰਕੁਸ 6:3
ਉਹ ਤਾਂ ਕੇਵਲ ਤਰੱਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇੱਥੇ ਸਾਡੇ ਵਿੱਚਕਾਰ ਰਹਿੰਦੀਆਂ ਹਨ।ਇਸੇ ਕਾਰਣ ਲੋਕਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ
ਲੂਕਾ 4:28
28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ

ਲੂਕਾ 4:29
29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ

ਲੂਕਾ 17:25
25 ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ

ਲੂਕਾ 23:18
18 ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।

ਯੂਹੰਨਾ 1:11
11 ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ

ਯੂਹੰਨਾ 5:43
43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ

ਯੂਹੰਨਾ 12:48
48 ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹੜਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਆਂ ਕਰੇਗਾ


ਮਰਕੁਸ 12:10,ਮੱਤੀ 8:34,ਮੱਤੀ 21:42,ਮਰਕੁਸ 6:3,ਲੂਕਾ 4:28,ਲੂਕਾ 4:29,ਲੂਕਾ 17:25,ਲੂਕਾ 23:18,ਯੂਹੰਨਾ 1:11,ਯੂਹੰਨਾ 5:43,ਯੂਹੰਨਾ 12:48,