Thursday, January 23, 2014

ਇਮਤਿਹਾਨ ਚ ਸਾਬਤ ਕਰਨਾ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਇਮਤਿਹਾਨ ਚ ਸਾਬਤ ਕਰਨਾ   
                                                   ਪੰਜਾਬੀ ਮਸੀਹ ਸੰਦੇਸ਼

ਜ਼ਕਰਯਾਹ 13:8-9

ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।

 

ਜ਼ਬੂਰ 66:10-12

10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ
11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ,
    ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ,
    ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ।
    ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ

 

ਕਹਾਉਤਾਂ 17:3

ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ

 

ਯਸਾਯਾਹ 48:10

10 ਦੇਖੋ, ਮੈਂ ਤੁਹਾਨੂੰ ਸ਼ੁੱਧ ਕਰ ਦਿਆਂਗਾ
    ਲੋਕ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਲਾਟ ਦਾ ਇਸਤੇਮਾਲ ਕਰਦੇ ਨੇ।
    ਪਰ ਮੈਂ ਤੁਹਾਨੂੰ ਮੁਸੀਬਤਾਂ ਦੇਕੇ ਤੁਹਾਨੂੰ ਸ਼ੁੱਧ ਕਰਾਂਗਾ

 

ਯਿਰਮਿਯਾਹ 6:27-30

27 ਯਿਰਮਿਯਾਹ, ਮੈਂ, ਯਹੋਵਾਹ ਨੇ ਤੈਨੂੰ
    ਉਸ ਕਾਰੀਗਰ ਵਾਂਗੂ ਸਾਜਿਆ ਸੀ ਜਿਹੜਾ ਧਾਤਾਂ ਨੂੰ ਪਰੱਖਦਾ ਹੈ।
ਤੂੰ ਮੇਰੇ ਲੋਕਾਂ ਦੀ ਪਰੱਖ ਕਰੇਂਗਾ
    ਅਤੇ ਉਨ੍ਹਾਂ ਦੇ ਜੀਵਨ ਢੰਗ ਦੀ ਨਿਗਰਾਨੀ ਕਰੇਂਗਾ।
28 ਉਹ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਨੇ, ਅਤੇ ਉਹ ਬਹੁਤ ਜ਼ਿੱਦੀ ਹਨ
    ਉਹ ਲੋਕਾਂ ਬਾਰੇ ਮੰਦਾ ਬੋਲਦੇ ਨੇ।
ਉਹ ਉਸ ਤਾਂਬੇ ਅਤੇ ਲੋਹੇ ਵਰਗੇ ਹਨ।
    ਜਿਨ੍ਹਾਂ ਉੱਤੇ ਜੰਗ ਲੱਗਿਆ ਹੁੰਦਾ ਹੈ।
29 ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਕੀਤੀ ਸੀ
ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿੱਖੇਰੀ ਹੋ ਗਈ,
    ਪਰ ਅੱਗ ਵਿੱਚੋਂ ਸਿਰਫ਼ ਸਿੱਕਾ ਹੀ ਨਿਕਲਿਆ!
ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਵਿੱਚ
    ਆਪਣਾ ਵਕਤ ਜ਼ਾਇਆ ਕੀਤਾ।
    ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸੱਕਦੀ।
30 ਮੇਰੇ ਬੰਦਿਆਂ ਨੂੰ ਸੱਦਿਆ ਜਾਵੇਗਾ, ‘ਰੱਦ ਕੀਤੀ ਗਈ ਚਾਂਦੀ
    ਉਨ੍ਹਾਂ ਨੂੰ ਇਹ ਨਾਮ ਦਿੱਤਾ ਜਾਵੇਗਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਪ੍ਰਵਾਨ ਨਹੀਂ ਕੀਤਾ ਸੀ।

 

ਯਿਰਮਿਯਾਹ 9:7

ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ,
ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ।
    ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ।
ਮੇਰੇ ਕੋਲ ਹੋਰ ਕੋਈ ਚੋਣ ਨਹੀਂ।
    ਮੇਰੇ ਲੋਕਾਂ ਨੇ ਪਾਪ ਕੀਤਾ ਹੈ

 

ਕੂਚ 16:4

ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ

 

ਕੂਚ 15:25-26

25 ਮੂਸਾ ਨੇ ਯਹੋਵਾਹ ਨੂੰ ਆਵਾਜ਼ ਦਿੱਤੀ। ਇਸ ਲਈ ਯਹੋਵਾਹ ਨੇ ਉਸ ਨੂੰ ਇੱਕ ਦਰੱਖਤ ਦਿਖਾਇਆ। ਮੂਸਾ ਨੇ ਦਰੱਖਤ ਨੂੰ ਪਾਣੀ ਵਿੱਚ ਸੁੱਟ ਦਿੱਤਾ। ਜਦੋਂ ਉਸ ਨੇ ਅਜਿਹਾ ਕੀਤਾ, ਪਾਣੀ ਪੀਣ ਦੇ ਯੋਗ ਹੋ ਗਿਆ। ਉਸ ਥਾਂ ਤੇ, ਯਹੋਵਾਹ ਨੇ ਲੋਕਾਂ ਦਾ ਨਿਆਂ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਾਨੂਨ ਦਿੱਤਾ

ਯਹੋਵਾਹ ਨੇ ਲੋਕਾਂ ਦਾ ਵਿਸ਼ਵਾਸ ਵੀ ਪਰੱਖਿਆ। 26 ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।

ਬਿਵਸਥਾ ਸਾਰ 8:2-5

ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ! ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ

 

ਨਿਆਂਈਆਂ ਦੀ ਪੋਥੀ 2:22

22 ਮੈਂ ਉਨ੍ਹਾਂ ਕੌਮਾਂ ਦੀ ਵਰਤੋਂ ਇਸਰਾਏਲ ਦੇ ਲੋਕਾਂ ਦੀ ਪਰਖ ਕਰਨ ਲਈ ਕਰਾਂਗਾ। ਮੈਂ ਦੇਖਾਂਗਾ ਕਿ ਕੀ ਇਸਰਾਏਲ ਦੇ ਲੋਕ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਆਦੇਸ਼ਾਂ ਦਾ ਪਾਲਣ ਕਰ ਸੱਕਦੇ ਹਨ।

 

ਨਿਆਂਈਆਂ ਦੀ ਪੋਥੀ 3:1-4

ਯਹੋਵਾਹ ਨੇ ਉਨ੍ਹਾਂ ਹੋਰਨਾ ਕੌਮਾਂ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ। ਯਹੋਵਾਹ ਇਸਰਾਏਲ ਦੇ ਲੋਕਾਂ ਦੀ ਪਰੱਖ ਕਰਨਾ ਚਾਹੁੰਦਾ ਸੀ। ਇਸਰਾਏਲ ਵਿੱਚ ਇਸ ਸਮੇਂ ਰਹਿਣ ਵਾਲੇ ਲੋਕਾਂ ਵਿੱਚੋਂ ਕਿਸੇ ਨੇ ਵੀ ਕਨਾਨ ਦੀ ਧਰਤੀ ਉੱਤੇ ਕਬਜ਼ਾ ਕਰਨ ਵਾਲੀ ਲੜਾਈ ਵਿੱਚ ਹਿੱਸਾ ਨਹੀਂ ਸੀ ਲਿਆ। ਇਸ ਲਈ ਯਹੋਵਾਹ ਨੇ ਉਨ੍ਹਾਂ ਹੋਰਨਾਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚ ਰਹਿਣ ਦਿੱਤਾ। (ਯਹੋਵਾਹ ਨੇ ਅਜਿਹਾ ਇਸਰਾਏਲ ਦੇ ਲੋਕਾਂ ਨੂੰ ਇਹ ਸਿੱਖਿਆ ਦੇਣ ਲਈ ਕੀਤਾ ਸੀ ਕਿ ਉਨ੍ਹਾਂ ਨੇ ਉਹ ਲੜਾਈਆਂ ਨਹੀਂ ਲੜੀਆਂ ਸਨ।) ਯਹੋਵਾਹ ਵੱਲੋਂ ਇਸ ਧਰਤੀ ਉੱਤੇ ਰਹਿਣ ਦਿੱਤੀਆਂ ਕੌਮਾਂ ਦੇ ਨਾਮ ਇਹ ਹਨ: ਫ਼ਲਿਸਤੀ ਲੋਕਾਂ ਦੇ ਪੰਜ ਹਾਕਮ, ਸਾਰੇ ਹੀ ਕਨਾਨੀ ਲੋਕ, ਸੀਦੋਨ ਦੇ ਲੋਕ ਅਤੇ ਉਹ ਹਿੱਵੀ ਲੋਕ ਜਿਹੜੇ ਪਰਬਤ ਬਆਲ ਹਰਮੋਨ ਤੋਂ ਲੈ ਕੇ ਹਮਾਥ ਤੱਕ ਲਬਾਨੋਨ ਦੀਆਂ ਪਹਾੜੀਆਂ ਵਿੱਚ ਰਹਿੰਦੇ ਸਨ ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਇਸਰਾਏਲ ਦੇ ਲੋਕਾਂ ਦੀ ਪਰੱਖ ਲਈ ਰਹਿਣ ਦਿੱਤਾ। ਉਹ ਦੇਖਣਾ ਚਾਹੁੰਦਾ ਸੀ ਕਿ ਕੀ ਇਸਰਾਏਲ ਦੇ ਲੋਕ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਗਏ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਦੇ ਹਨ ਜਾਂ ਨਹੀਂ

 

1 ਇਤਹਾਸ 29:17

17 ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ
    ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ
ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ
    ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ

 

ਬਿਵਸਥਾ ਸਾਰ 13:1-3

 ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ। ਅਤੇ ਉਹ ਸੰਕੇਤ ਜਾਂ ਚਮਤਕਾਰ, ਜਿਸ ਬਾਰੇ ਉਸ ਨੇ ਤੁਹਾਨੂੰ ਦੱਸਿਆ, ਉਹ ਸਹੀ ਵੀ ਨਿਕਲ ਸੱਕਦਾ ਹੈ। ਫ਼ੇਰ ਉਹ ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗਣ ਲਈ ਵੀ ਆਖ ਸੱਕਦਾ ਹੈ (ਉਹ ਦੇਵਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਉਹ ਤੁਹਾਨੂੰ ਇਹ ਆਖ ਸੱਕਦਾ ਹੈ, ‘ਆਓ ਇਨ੍ਹਾਂ ਦੇਵਤਿਆਂ ਦੀ ਸੇਵਾ ਕਰੀਏ! ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸ ਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ

 

1 ਪਤਰਸ 1:6-7

ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ

 

ਉਤਪਤ 22:1-18

 ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!”

ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।
ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਜਾਵਾਂਗੇ।
ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ
ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!
ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।
ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”
ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।
ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ। ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ 10 ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ
11 ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!
ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।
12 ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।
13 ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ 14 ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ। [a] ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।
15 ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ 16 ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ 17 ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।

ਅੱਯੂਬ 23:10

10 ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ
    ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ

 

2 ਇਤਹਾਸ 32:31

31 ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪੁੱਛ-ਗਿੱਛ ਕੀਤੀ ਜਿਹੜਾ ਉਨ੍ਹਾਂ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਏ ਤਾਂ ਪਰਮੇਸ਼ੁਰ ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇੱਕਲਿਆਂ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸ ਦੇ ਦਿਲ ਵਿੱਚ ਕੀ ਹੈ?

 

ਯੂਹੰਨਾ 6:5-6

ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ, “ਅਸੀਂ ਕਿੱਥੋਂ ਉਚਿਤ ਰੋਟੀ ਖਰੀਦ ਸੱਕਦੇ ਹਾਂ ਤਾਂ ਜੋ ਉਹ ਸਾਰੇ ਖਾ ਸੱਕਦੇ ਹਨ। ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ

 

ਯਾਕੂਬ 1:2-3

ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ

 

ਜ਼ਬੂਰ 78:18-22

18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ
    ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ।
19 ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ,
    ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?
20 ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਗਿਆ
    ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਮਾਸ ਦੇ ਸੱਕਦਾ ਹੈ।
21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ
    ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ।
ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ।
22     ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ
ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ

 

ਕੂਚ 17:1-7

 ਇਸਰਾਏਲ ਦੇ ਸਾਰੇ ਲੋਕ ਸੀਨ ਮਾਰੂਥਲ ਤੋਂ ਇਕੱਠੇ ਸਫ਼ਰ ਤੇ ਚਲੇ। ਉਹ ਯਹੋਵਾਹ ਦੇ ਹੁਕਮ ਅਨੁਸਾਰ ਇੱਕ ਥਾਂ ਤੋਂ ਦੂਸਰੀ ਥਾਂ ਸਫ਼ਰ ਕਰਦੇ ਰਹੇ। ਲੋਕਾਂ ਨੇ ਰਫ਼ੀਦੀਮ ਤੱਕ ਸਫ਼ਰ ਕੀਤਾ ਅਤੇ ਓੱਥੇ ਡੇਰਾ ਲਾ ਲਿਆ। ਓੱਥੇ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ। ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।

ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”
ਪਰ ਲੋਕ ਪਾਣੀ ਦੇ ਬਹੁਤ ਪਿਆਸੇ ਸਨ। ਇਸ ਲਈ ਉਨ੍ਹਾਂ ਨੇ ਮੂਸਾ ਨੂੰ ਸ਼ਿਕਾਇਤਾਂ ਕਰਨੀਆਂ ਜਾਰੀ ਰੱਖੀਆਂ। ਲੋਕਾਂ ਨੇ ਆਖਿਆ, “ਤੁਸੀਂ ਸਾਨੂੰ ਮਿਸਰ ਤੋਂ ਬਾਹਰ ਕਿਉਂ ਲਿਆਏ? ਕੀ ਤੁਸੀਂ ਸਾਨੂੰ ਇੱਥੇ ਇਸ ਲਈ ਲਿਆਏ ਸੀ ਕਿ ਅਸੀਂ ਅਤੇ ਸਾਡੇ ਬੱਚੇ ਅਤੇ ਸਾਡੇ ਪਸ਼ੂ ਸਾਰੇ ਹੀ ਪਾਣੀ ਤੋਂ ਬਿਨਾ ਮਰ ਜਾਣ?
ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪੁਕਾਰ ਕੀਤੀ, “ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰ ਸੱਕਦਾ ਹਾਂ? ਇਹ ਮੈਨੂੰ ਪੱਥਰ ਮਾਰਨ ਲਈ ਤਿਆਰ ਹਨ।
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਦੇ ਸਾਹਮਣੇ ਜਾ। ਆਪਣੇ ਨਾਲ ਲੋਕਾਂ ਦੇ ਕੁਝ ਬਜ਼ੁਰਗਾਂ ਨੂੰ ਲੈ ਜਾਵੀਂ। ਆਪਣੇ ਨਾਲ ਆਪਣੀ ਸੋਟੀ ਲੈ। ਇਹੀ ਸੋਟੀ ਹੈ ਜਿਹੜੀ ਤੂੰ ਨੀਲ ਨਦੀ ਉੱਤੇ ਮਾਰਨ ਲਈ ਵਰਤੀ ਸੀ ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।
ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ। ਮੂਸਾ ਨੇ ਉਸ ਥਾਂ ਦਾ ਨਾਮ ਮਰੀਬਾਹ ਅਤੇ ਮੱਸਾਹ ਰੱਖਿਆ, ਕਿਉਂਕਿ ਇਹੀ ਥਾਂ ਸੀ ਜਿੱਥੇ ਇਸਰਾਏਲ ਦੇ ਲੋਕ ਉਸ ਦੇ ਵਿਰੁੱਧ ਹੋ ਗਏ ਸਨ ਅਤੇ ਯਹੋਵਾਹ ਦੀ ਪਰੱਖ ਕੀਤੀ ਸੀ। ਲੋਕ ਜਾਨਣਾ ਚਾਹੁੰਦੇ ਸਨ ਕਿ ਯਹੋਵਾਹ ਉਨ੍ਹਾਂ ਦੇ ਨਾਲ ਸੀ ਜਾਂ ਨਹੀਂ

ਗਿਣਤੀ 14:22-23

22 ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ 23 ਉਹ ਉਸ ਧਰਤੀ ਨੂੰ ਨਹੀਂ ਵੇਖਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ, ਜਿਹੜੇ ਮੇਰੇ ਵਿਰੁੱਧ ਹੋ ਗਏ ਸਨ, ਕਦੇ ਵੀ ਉਸ ਧਰਤੀ ਵਿੱਚ ਦਾਖਲ ਹੋਣ ਦੇ ਕਾਬਲ ਨਹੀਂ ਹੋਵੇਗਾ

 

ਬਿਵਸਥਾ ਸਾਰ 6:16

16 ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੋ ਜਿਵੇਂ ਤੁਸੀਂ ਮੱਸਾਹ ਵਿਖੇ ਕੀਤਾ ਸੀ

 

ਜ਼ਬੂਰ 78:40-44

40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ
    ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।
41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ
    ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।
42 ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ
    ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।
43 ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ
    ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।
44 ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ
    ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ

 

ਜ਼ਬੂਰ 106:13-15

13 ਪਰ ਸਾਡੇ ਪੁਰਖਿਆਂ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ
    ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ।
14 ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ
    ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।
15 ਪਰ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਹ ਚੀਜ਼ਾਂ ਦਿੱਤੀਆਂ ਜੋ ਉਨ੍ਹਾਂ ਨੇ ਮੰਗੀਆਂ ਸਨ
    ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਇੱਕ ਭਿਆਨਕ ਬਿਮਾਰੀ ਵੀ ਦਿੱਤੀ


ਜ਼ਕਰਯਾਹ 13:8-9; ਜ਼ਬੂਰ 66:10-12; ਕਹਾਉਤਾਂ 17:3; ਯਸਾਯਾਹ 48:10; ਯਿਰਮਿਯਾਹ 6:27-30; ਯਿਰਮਿਯਾਹ 9:7; ਕੂਚ 16:4; ਕੂਚ 15:25-26; ਬਿਵਸਥਾ ਸਾਰ 8:2-5; ਨਿਆਂਈਆਂ ਦੀ ਪੋਥੀ 2:22; ਨਿਆਂਈਆਂ ਦੀ ਪੋਥੀ 3:1-4; 1 ਇਤਹਾਸ 29:17; ਬਿਵਸਥਾ ਸਾਰ 13:1-3; 1 ਪਤਰਸ 1:6-7; ਉਤਪਤ 22:1-18; ਅੱਯੂਬ 23:10; 2 ਇਤਹਾਸ 32:31; ਯੂਹੰਨਾ 6:5-6; ਯਾਕੂਬ 1:2-3; ਜ਼ਬੂਰ 78:18-22; ਕੂਚ 17:1-7; ਗਿਣਤੀ 14:22-23; ਬਿਵਸਥਾ ਸਾਰ 6:16; ਜ਼ਬੂਰ 78:40-44; ਜ਼ਬੂਰ 106:13-15