Monday, January 20, 2014

ਵਿਸ਼ਵਾਸੀਆਂ ਦਾ ਪੁਨਰ ਉੱਥਾਨ

                                     ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸੀਆਂ ਦਾ ਪੁਨਰ ਉੱਥਾਨ
                                                       ਪੰਜਾਬੀ ਮਸੀਹ ਸੰਦੇਸ਼ 

ਯੂਹੰਨਾ 11:25-26
25 ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ। 26 ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”

ਦਾਨੀਏਲ 12:3
ਸਿਆਣੇ ਲੋਕ ਅਕਾਸ਼ ਵਾਂਗ ਚਮਕਣਗੇ। ਉਹ ਸਿਆਣੇ ਲੋਕ ਜਿਨ੍ਹਾਂ ਨੇ ਹੋਰਨਾਂ ਨੂੰ ਸਹੀ ਜੀਵਨ ਢੰਗ ਸਿੱਖਾਇਆ ਸੀ ਸਦਾ ਲਈ ਤਾਰਿਆਂ ਵਾਂਗ ਚਮਕਦੇ ਰਹਿਣਗੇ

ਲੂਕਾ 20:35-36
35 ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ। 36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ

ਯੂਹੰਨਾ 5:24-25
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ

ਰੋਮੀਆਂ ਨੂੰ 6:5
ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ

ਯੂਹੰਨਾ 6:39
39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ

ਯੂਹੰਨਾ 6:39
39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ

1 ਕੁਰਿੰਥੀਆਂ ਨੂੰ 6:14
14 ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਜਿਵਾਲੇਗਾ

1 ਕੁਰਿੰਥੀਆਂ ਨੂੰ 15:20-23
20 ਪਰ ਇਹ ਸੱਚ ਹੈ ਕਿ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਜਿਵਾਲਿਆ ਗਿਆ, ਜਿਹੜੇ ਮਰ ਚੁੱਕੇ ਹਨ। 21 ਉਵੇਂ ਹੀ ਜਿਵੇਂ ਲੋਕੀਂ ਇੱਕ ਆਦਮੀ ਦੇ ਪਾਪਾਂ ਕਾਰਣ ਮਰਦੇ ਹਨ, ਮੁਰਦੇ ਵੀ ਜ਼ਿੰਦਗੀ ਵੱਲ ਸਿਰਫ਼ ਇੱਕ ਆਦਮੀ ਦੇ ਕਾਰਣ ਜੀ ਉੱਠਦੇ ਹਨ। 22 ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ। 23 ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ

ਕੁਲੁੱਸੀਆਂ ਨੂੰ 3:4
ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ

1 ਥੱਸਲੁਨੀਕੀਆਂ ਨੂੰ 4:16
16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ

2 ਤਿਮੋਥਿਉਸ ਨੂੰ 2:11
11 ਇਹ ਉਪਦੇਸ਼ ਸੱਚ ਹੈ:
ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ
ਜ਼ਬੂਰ 17:15
15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ।
ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ।
    ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ
ਮੱਤੀ 22:24-30
24 ਕਿਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸ ਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ। [a] 25 ਸਾਡੇ ਵਿੱਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੋ ਉਸਦੀ ਕੋਈ ਉਲਾਦ ਨਹੀਂ ਸੀ, ਉਸ ਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ। 26 ਦੂਜੇ ਅਤੇ ਤੀਜੇ ਭਰਾ ਤੋਂ ਲੈ ਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ। 27 ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ। 28 ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”
29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ। 30 ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ
ਮਰਕੁਸ 12:18-25
18 ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁੜ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ, 19 ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰੱਖ ਬੇ-ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸੱਕਣ। [a] 20 ਇੱਕ ਵਾਰੀ ਸੱਤ ਭਰਾ ਸਨ। ਪਹਿਲੇ ਦਾ ਵਿਆਹ ਹੋਇਆ ਅਤੇ ਉਹ ਮਰ ਗਿਆ, ਉਸ ਦੇ ਕੋਈ ਔਲਾਦ ਨਹੀਂ ਸੀ, 21 ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ। 22 ਇੰਝ ਵਾਰੀ-ਵਾਰੀ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ ਪਰ ਸਭ ਹੀ ਬੇ-ਔਲਾਦੇ ਵਾਰੀ-ਵਾਰੀ ਮਰ ਗਏ। ਕਿਸੇ ਭਰਾ ਨੂੰ ਉਸ ਔਰਤ ਨਾਲ ਸੰਤਾਨ ਨਾ ਮਿਲੀ। ਆਖਿਰਕਾਰ, ਉਹ ਔਰਤ ਵੀ ਮਰ ਗਈ। 23 ਕਿਉਂ ਜੋ ਸਾਰੇ ਸੱਤਾਂ ਭਰਾਵਾਂ ਨੇ ਉਸ ਨੂੰ ਆਪਣੀ ਪਤਨੀ ਬਣਾਇਆ, ਪੁਨਰ ਉੱਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”
24 ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ? ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ! 25 ਜਦ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ
1 ਕੁਰਿੰਥੀਆਂ ਨੂੰ 15:51-53
51 ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ। 52 ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ। 53 ਕਿਉਂਕਿ ਇਸ ਨਾਸ਼ਵਾਨ ਸਰੀਰ ਨੂੰ ਅਵਿਨਾਸ਼ੀ ਸਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸਰੀਰ ਨੂੰ ਜੋ ਮਰ ਜਾਂਦਾ ਹੈ ਉਹ ਸਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ

1 ਯੂਹੰਨਾ 3:2
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ

1 ਕੁਰਿੰਥੀਆਂ ਨੂੰ 15:19
19 ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵੱਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ

1 ਥੱਸਲੁਨੀਕੀਆਂ ਨੂੰ 4:13-14
13 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ। 14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ
ਅੱਯੂਬ 19:23-27
23 ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ
    ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।
24 ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ
    ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।
25 ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ।
    ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ।
    ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
26 ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ
    ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
27 ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ।
    ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ।
    ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ

ਜ਼ਬੂਰ 49:15
15 ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ।
    ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ
ਜ਼ਬੂਰ 71:20
20 ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ,
    ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ।
    ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ

ਯਸਾਯਾਹ 26:19
19 ਪਰ ਪਰਮੇਸ਼ੁਰ ਆਖਦਾ ਹੈ,
ਤੁਸੀਂ ਲੋਕ ਮਰ ਚੁੱਕੇ ਹੋ,
    ਪਰ ਉਹ ਦੋਬਾਰਾ ਜਿਉਣਗੇ।
ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ।
    ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ!
ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ
    ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ।
ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਰਿਹਾ ਹੈ
    ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।



ਯੂਹੰਨਾ 11:25-26; ਦਾਨੀਏਲ 12:3; ਲੂਕਾ 20:35-36; ਯੂਹੰਨਾ 5:24-25; ਰੋਮੀਆਂ ਨੂੰ 6:5; ਯੂਹੰਨਾ 6:39; 1 ਕੁਰਿੰਥੀਆਂ ਨੂੰ 6:14; 1 ਕੁਰਿੰਥੀਆਂ ਨੂੰ 15:20-23; ਕੁਲੁੱਸੀਆਂ ਨੂੰ 3:4; 1 ਥੱਸਲੁਨੀਕੀਆਂ ਨੂੰ 4:16; 2 ਤਿਮੋਥਿਉਸ ਨੂੰ 2:11; 1 ਕੁਰਿੰਥੀਆਂ ਨੂੰ 15:49; ਜ਼ਬੂਰ 17:15; ਮੱਤੀ 22:24-30; ਮਰਕੁਸ 12:18-25; 1 ਕੁਰਿੰਥੀਆਂ ਨੂੰ 15:51-53; ਫ਼ਿਲਿੱਪੀਆਂ ਨੂੰ 3:21; 1 ਯੂਹੰਨਾ 3:2; 1 ਕੁਰਿੰਥੀਆਂ ਨੂੰ 15:19; 1 ਥੱਸਲੁਨੀਕੀਆਂ ਨੂੰ 4:13-14; ਅੱਯੂਬ 19:23-27; ਜ਼ਬੂਰ 49:15; ਜ਼ਬੂਰ 71:20; ਯਸਾਯਾਹ 26:19