Friday, January 24, 2014

ਦੂਤ ਪਰਮੇਸ਼ੁਰ ਦੇ ਵਿਰੋਧ ਚ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤ ਪਰਮੇਸ਼ੁਰ ਦੇ ਵਿਰੋਧ ਚ
                                                     ਪੰਜਾਬੀ  
ਮਸੀਹੀ ਸੰਦੇਸ਼

2 ਕੁਰਿੰਥੀਆਂ ਨੂੰ 11:14
14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ

ਯੂਹੰਨਾ 12:31
31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ

ਅਫ਼ਸੀਆਂ ਨੂੰ 6:12
12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ

ਪਰਕਾਸ਼ ਦੀ ਪੋਥੀ 9:11
11 ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੁਲੂਉਨ (ਵਿਨਾਸ਼ਕ) ਹੈ

ਅੱਯੂਬ 4:18
18 ਦੇਖੋ, ਪਰਮੇਸ਼ੁਰ ਆਪਣੇ ਅਕਾਸ਼ ਦੇ ਸੇਵਕਾਂ ਉੱਤੇ ਵੀ ਭਰੋਸਾ ਨਹੀਂ ਕਰ ਸੱਕਦਾ।
    ਉਹ ਆਪਣੇ ਦੂਤਾਂ ਅੰਦਰ ਵੀ ਸਮੱਸਿਆਵਾਂ ਵੇਖ ਸੱਕਦਾ ਹੈ

ਮੱਤੀ 25:41
41 ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ

ਪਰਕਾਸ਼ ਦੀ ਪੋਥੀ 20:10
10 ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ

ਕੁਲੁੱਸੀਆਂ ਨੂੰ 2:15
15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ

ਉਤਪਤ 3:15
15 ਮੈਂ ਤੈਨੂੰ ਅਤੇ ਔਰਤ ਨੂੰ ਇੱਕ
    ਦੂਜੇ ਦੇ ਦੁਸ਼ਮਣ ਬਣਾ ਦਿਆਂਗਾ।
ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ
    ਦੂਜੇ ਦੇ ਦੁਸ਼ਮਣ ਹੋਣਗੇ।
ਉਸਦਾ ਪੁੱਤਰ ਤੇਰਾ ਸਿਰ ਕੁਚਲੇਗਾ,
    ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।

ਅਫ਼ਸੀਆਂ ਨੂੰ 1:19-21
19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ। 20 ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ। 21 ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿੱਖ ਦੀ ਦੁਨੀਆਂ ਵਿੱਚ ਤਾਕਤ ਰੱਖਦਾ ਹੈ

ਪਰਕਾਸ਼ ਦੀ ਪੋਥੀ 12:7-9
ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ। ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ। ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

ਦਾਨੀਏਲ 10:13
13 ਪਰ ਫ਼ਾਰਸ ਦਾ ਸ਼ਹਿਜ਼ਾਦਾ ਮੇਰੇ ਨਾਲ ਲੜਦਾ ਰਿਹਾ ਹੈ ਅਤੇ 21 ਦਿਨਾਂ ਤੋਂ ਮੈਨੂੰ ਪਰੇਸ਼ਾਨ ਕਰ ਰਿਹਾ ਹੈ। ਫ਼ੇਰ ਸਭ ਤੋਂ ਮਹੱਤਵਪੂਰਣ ਸ਼ਹਿਜਾਦਿਆਂ ਵਿੱਚੋਂ ਇੱਕ, ਮੀਕਾਏਲ, ਮੇਰੀ ਸਹਾਇਤਾ ਕਰਨ ਲਈ ਆਇਆ ਇਸ ਲਈ ਮੈਂ ਉਸ ਨੂੰ ਓੱਥੇ ਫਾਰਸ ਦੇ ਰਾਜੇ ਕੋਲ ਛੱਡ ਦਿੱਤਾ

ਲੂਕਾ 10:18-19
18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ। 19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ

ਰੋਮੀਆਂ ਨੂੰ 8:38-39
38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ

ਅਫ਼ਸੀਆਂ ਨੂੰ 6:10-13
ਪਰਮੇਸ਼ੁਰ ਦੀ ਢਾਲ ਪਹਿਨ ਲਵੋ
10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ। 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ। 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ
ਯਾਕੂਬ 4:7
ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ

2 ਕੁਰਿੰਥੀਆਂ ਨੂੰ 11:14; ਯੂਹੰਨਾ 12:31; ਅਫ਼ਸੀਆਂ ਨੂੰ 6:12; ਪਰਕਾਸ਼ ਦੀ ਪੋਥੀ 9:11; ਅੱਯੂਬ 4:18; ਮੱਤੀ 25:41; ਪਰਕਾਸ਼ ਦੀ ਪੋਥੀ 20:10; ਕੁਲੁੱਸੀਆਂ ਨੂੰ 2:15; ਉਤਪਤ 3:15; ਅਫ਼ਸੀਆਂ ਨੂੰ 1:19-21; ਪਰਕਾਸ਼ ਦੀ ਪੋਥੀ 12:7-9; ਦਾਨੀਏਲ 10:13; ਲੂਕਾ 10:18-19; ਰੋਮੀਆਂ ਨੂੰ 8:38-39; ਅਫ਼ਸੀਆਂ ਨੂੰ 6:10-13; ਯਾਕੂਬ 4:7