Friday, January 24, 2014

ਦੂਤਾਂ ਦੇ ਖੰਭ


                                    ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤਾਂ ਦੇ ਖੰਭ
                                                   ਪੰਜਾਬੀ  
ਮਸੀਹੀ ਸੰਦੇਸ਼
                                                                                                                                                  

ਕੂਚ 25:20
20 ਇਨ੍ਹਾਂ ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਣੇ ਚਾਹੀਦੇ ਹਨ। ਦੂਤਾਂ ਨੇ ਸੰਦੂਕ ਨੂੰ ਆਪਣੀਆਂ ਖੰਭਾਂ ਨਾਲ ਕਜਿਆ ਹੋਣਾ ਚਾਹੀਦਾ ਹੈ। ਦੂਤਾਂ ਦਾ ਚਿਹਰਾ ਇੱਕ ਦੂਸਰੇ ਦੇ ਸਾਹਮਣੇ ਹੋਣਾ ਚਾਹੀਦਾ ਹੈ, ਢੱਕਣ ਵੱਲ ਦੇਖਦਿਆਂ ਹੋਇਆਂ

ਕੂਚ 37:9
ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਏ ਸਨ। ਦੂਤਾਂ ਨੇ ਆਪਣੇ ਖੰਭਾਂ ਨਾਲ ਸੰਦੂਕ ਨੂੰ ਢੱਕਿਆ ਹੋਇਆ ਸੀ। ਦੂਤਾਂ ਦਾ ਮੂੰਹ ਢੱਕਣ ਵੱਲ ਦੇਖਦੇ ਹੋਏ ਇੱਕ ਦੂਸਰੇ ਵੱਲ ਸੀ

1 ਰਾਜਿਆਂ 6:27
27 ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ

2 ਇਤਹਾਸ 3:11-13
11 ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂੰਹਦਾ ਸੀ। 12 ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ। 13 ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ

1 ਰਾਜਿਆਂ 8:6-7
ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇੱਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਥਾਵੇਂ, ਮੰਦਰ ਦੇ ਅੱਤ ਪਵਿੱਤਰ ਸਥਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ। ਕਰੂਬੀ ਫ਼ਰਿਸ਼ਤਿਆਂ ਦੇ ਖੰਭ ਪਵਿੱਤਰ ਸੰਦੂਕ ਦੇ ਉੱਪਰ ਫ਼ੈਲੇ ਹੋਏ ਸਨ। ਤਾਂ ਜੋ ਉਹ ਪਵਿੱਤਰ ਸੰਦੂਕ ਅਤੇ ਇਸ ਨੂੰ ਚੁੱਕਣ ਲਈ ਵਰਤੀਆਂ ਜਾਣ ਵਾਲੀਆਂ ਚੋਬਾਂ ਨੂੰ ਢੱਕ ਲੈਣ

ਯਸਾਯਾਹ 6:2
ਸਰਾਫ਼ੀਮ ਫ਼ਰਿਸ਼ਤੇ ਯਹੋਵਾਹ ਦੇ ਆਲੇ-ਦੁਆਲੇ ਖਲੋਤੇ ਸਨ। ਹਰ ਸਰਾਫ਼ੀਮ ਫ਼ਰਿਸ਼ਤੇ ਦੇ ਛੇ ਖੰਭ ਸਨ। ਉਹ ਆਪਣੇ ਦੋ ਖੰਭਾਂ ਨੂੰ ਚਿਹਰਾ ਕੱਜਣ ਲਈ, ਦੋ ਖੰਭਾਂ ਨੂੰ ਆਪਣੇ ਪੈਰ ਕੱਜਣ ਲਈ ਅਤੇ ਦੋ ਖੰਭਾਂ ਨੂੰ ਉੱਡਣ ਲਈ ਵਰਤਦੇ ਸਨ

ਹਿਜ਼ਕੀਏਲ 1:24
24 ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ੍ਹ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ

ਹਿਜ਼ਕੀਏਲ 1:25
25 ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ

ਹਿਜ਼ਕੀਏਲ 1:6
ਪਰ ਹਰੇਕ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ

ਹਿਜ਼ਕੀਏਲ 10:21
21 ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ

ਹਿਜ਼ਕੀਏਲ 1:9
ਉਹ ਉਸ ਦਿਸ਼ਾ ਵੱਲ ਤੁਰੇ ਜਿੱਧਰ ਉਹ ਤੱਕ ਰਹੇ ਸਨ

ਹਿਜ਼ਕੀਏਲ 1:23
23 ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ

ਹਿਜ਼ਕੀਏਲ 1:11
11 ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹੰਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢੱਕਦਾ ਸੀ

ਹਿਜ਼ਕੀਏਲ 3:13
13 ਫ਼ੇਰ ਜਾਨਵਰਾਂ ਦੇ ਖੰਭ ਹਿੱਲਣ ਲੱਗ ਪਏ। ਖੰਭਾਂ ਨੇ ਬਹੁਤ ਉੱਚੀ ਆਵਾਜ਼ ਕੀਤੀ ਜਦੋਂ ਉਹ ਇੱਕ ਦੂਜੇ ਨਾਲ ਵੱਜੇ। ਅਤੇ ਉਨ੍ਹਾਂ ਦੇ ਸਾਹਮਣੇ ਦੇ ਪਹੀਆਂ ਨੇ ਉੱਚਾ ਸ਼ੋਰ ਕਰਨਾ ਆਰੰਭ ਕਰ ਦਿੱਤਾ-ਇਹ ਗੜਗੜਾਹਟ ਜਿੰਨਾ ਉੱਚਾ ਸੀ

ਹਿਜ਼ਕੀਏਲ 10:8
ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ

ਹਿਜ਼ਕੀਏਲ 10:19
19 ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ

ਹਿਜ਼ਕੀਏਲ 11:22
22 ਅਤੇ ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖਿਲਾਰੇ ਅਤੇ ਹਵਾ ਵਿੱਚ ਉੱਡ ਗਏ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਸੀ

ਹਿਜ਼ਕੀਏਲ 10:16
16 ਅਤੇ ਉਨ੍ਹਾਂ ਦੇ ਨਾਲ ਹੀ ਪਹੀਏ ਵੀ ਉੱਠ ਗਏ। ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਚੁੱਕੇ ਅਤੇ ਹਵਾ ਵਿੱਚ ਉੱਡ ਗਏ, ਕੋਈ ਪਹੀਏ ਵੀ ਮੁੜੇ ਨਹੀਂ

ਹਿਜ਼ਕੀਏਲ 10:5
ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸੱਕਦਾ ਸੀ। ਆਵਾਜ਼ ਬਹੁਤ ਉੱਚੀ ਸੀ-ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ

ਕੂਚ 25:20; ਕੂਚ 37:9; 1 ਰਾਜਿਆਂ 6:27; 2 ਇਤਹਾਸ 3:11-13; 1 ਰਾਜਿਆਂ 8:6-7; ਯਸਾਯਾਹ 6:2; ਹਿਜ਼ਕੀਏਲ 1:24; ਹਿਜ਼ਕੀਏਲ 1:25; ਹਿਜ਼ਕੀਏਲ 1:6; ਹਿਜ਼ਕੀਏਲ 10:21; ਹਿਜ਼ਕੀਏਲ 1:9; ਹਿਜ਼ਕੀਏਲ 1:23; ਹਿਜ਼ਕੀਏਲ 1:11; ਹਿਜ਼ਕੀਏਲ 3:13; ਹਿਜ਼ਕੀਏਲ 10:8; ਹਿਜ਼ਕੀਏਲ 10:19; ਹਿਜ਼ਕੀਏਲ 11:22; ਹਿਜ਼ਕੀਏਲ 10:16; ਹਿਜ਼ਕੀਏਲ 10:5