Monday, January 20, 2014

ਮੁਰਦਿਆਂ ਦਾ ਪੁਨਰ ਉੱਥਾਨ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਮੁਰਦਿਆਂ ਦਾ ਪੁਨਰ ਉੱਥਾਨ      
                                                        ਪੰਜਾਬੀ ਮਸੀਹ ਸੰਦੇਸ਼ 
ਦਾਨੀਏਲ 12:2
ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ
ਯੂਹੰਨਾ 5:28-29
28 ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਰਿਹਾ ਹੈ ਜਦੋਂ ਕਬਰਾਂ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ। 29 ਉਹ ਆਪਣੀਆਂ ਕਬਰਾਂ ਚੋਂ ਬਾਹਰ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ

ਪਰਕਾਸ਼ ਦੀ ਪੋਥੀ 20:12-13
12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ
13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ
ਰਸੂਲਾਂ ਦੇ ਕਰਤੱਬ 17:31
31 ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।

1 ਕੁਰਿੰਥੀਆਂ ਨੂੰ 15:52
52 ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ

1 ਥੱਸਲੁਨੀਕੀਆਂ ਨੂੰ 4:16
16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ
ਰਸੂਲਾਂ ਦੇ ਕਰਤੱਬ 24:15
15 ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰੱਖਦਾ ਹਾਂ ਜਿਸਦੀ ਇਹ ਖੁਦ ਰੱਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉੱਠਣਾ ਹੋਵੇਗਾ

ਮੱਤੀ 25:31-32
31 ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ। 32 ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ

1 ਕੁਰਿੰਥੀਆਂ ਨੂੰ 15:12
12 ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉੱਠਾਇਆ ਗਿਆ ਸੀ, ਤਦ ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੁਰਦਿਆਂ ਵਿੱਚੋਂ ਨਹੀਂ ਜੀ ਉੱਠਦੇ?

ਮੱਤੀ 22:23
23 ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,

ਮਰਕੁਸ 12:18
18 ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁੜ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,

ਲੂਕਾ 20:27
27 ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ

ਰਸੂਲਾਂ ਦੇ ਕਰਤੱਬ 23:8
(ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।)

2 ਤਿਮੋਥਿਉਸ ਨੂੰ 2:18
18 ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ

ਰਸੂਲਾਂ ਦੇ ਕਰਤੱਬ 17:18
18 ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ
ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।

ਰਸੂਲਾਂ ਦੇ ਕਰਤੱਬ 26:8
ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?

ਮੱਤੀ 22:29-32
29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ। 30 ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ। 31 ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ। 32 ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ  [a] ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।

ਮਰਕੁਸ 12:24-27
24 ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ? ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ! 25 ਜਦ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ। 26 ਪਰ ਮੁਰਦਿਆਂ ਦੇ ਜੀ ਉੱਠਣ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ਮੱਚਦੀ ਹੋਈ ਝਾੜੀਬਾਰੇ ਨਹੀਂ ਪੜ੍ਹਿਆ। ਉੱਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ। [a] 27 ਜੇਕਰ ਪਰਮੇਸ਼ੁਰ ਆਖਦਾ ਹੈ ਕਿ ਉਹ ਇਨ੍ਹਾਂ ਦਾ ਪਰਮੇਸ਼ੁਰ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸ ਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।

ਲੂਕਾ 20:34-38
34 ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ। 35 ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ। 36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ। 37 ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਜੀਅ ਉੱਠਣਗੇ। ਉਸ ਨੇ ਅਜਿਹਾ ਮਚਦੀ ਹੋਈ ਝਾੜੀ [a] ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸ ਨੇ ਪ੍ਰਭੂ ਨੂੰਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰਬੁਲਾਇਆ ਸੀ। 38 ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।

1 ਕੁਰਿੰਥੀਆਂ ਨੂੰ 15:35-44
35 ਪਰ ਕੋਈ ਵਿਅਕਤੀ ਪੁੱਛ ਸੱਕਦਾ ਹੈ, “ਮੁਰਦੇ ਜੀਵਨ ਵੱਲ ਕਿਵੇਂ ਜੀ ਉੱਠਦੇ ਹਨ? ਉਨ੍ਹਾਂ ਦਾ ਸਰੀਰ ਕਿਸ ਤਰ੍ਹਾਂ ਦਾ ਹੋਵੇਗਾ?” 36 ਇਹ ਪ੍ਰਸ਼ਨ ਮੂਰੱਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸ ਨੂੰ ਜਿਉਣ ਅਤੇ ਉੱਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ। 37 ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸਰੀਰ ਨਹੀਂ ਹੁੰਦਾ ਜਿਹੜਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ। 38 ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ। 39 ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮੱਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ। 40 ਇਸਤੋਂ ਇਲਾਵਾ ਸਵਰਗੀ ਸਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸਰੀਰ ਵੀ। ਪਰੰਤੂ ਸਵਰਗੀ ਸਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ। 41 ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ
42 ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਸੱਕਦਾ। 43 ਜਦੋਂ ਸਰੀਰਬੀਜਿਆਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰਬੀਜਿਆਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ। 44 ਜਿਹੜਾ ਸਰੀਰਬੀਜਿਆਗਿਆ ਹੈ ਭੌਤਿਕ ਸਰੀਰ ਹੁੰਦਾ ਹੈ। ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਇਹ ਇੱਕ ਆਤਮਕ ਸਰੀਰ ਹੁੰਦਾ ਹੈ
ਉਵੇਂ ਹੀ ਜਿਵੇਂ ਭੌਤਿਕ ਸਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸਰੀਰ ਵੀ ਹੁੰਦਾ ਹੈ

ਦਾਨੀਏਲ 12:2; ਯੂਹੰਨਾ 5:28-29; ਪਰਕਾਸ਼ ਦੀ ਪੋਥੀ 20:12-13; ਰਸੂਲਾਂ ਦੇ ਕਰਤੱਬ 17:31; 1 ਕੁਰਿੰਥੀਆਂ ਨੂੰ 15:52; 1 ਥੱਸਲੁਨੀਕੀਆਂ ਨੂੰ 4:16; ਰਸੂਲਾਂ ਦੇ ਕਰਤੱਬ 24:15; ਮੱਤੀ 25:31-32; 1 ਕੁਰਿੰਥੀਆਂ ਨੂੰ 15:12; ਮੱਤੀ 22:23; ਮਰਕੁਸ 12:18; ਲੂਕਾ 20:27; ਰਸੂਲਾਂ ਦੇ ਕਰਤੱਬ 23:8; 2 ਤਿਮੋਥਿਉਸ ਨੂੰ 2:18; ਰਸੂਲਾਂ ਦੇ ਕਰਤੱਬ 17:18; ਰਸੂਲਾਂ ਦੇ ਕਰਤੱਬ 26:8; ਮੱਤੀ 22:29-32; ਮਰਕੁਸ 12:24-27; ਲੂਕਾ 20:34-38; 1 ਕੁਰਿੰਥੀਆਂ ਨੂੰ 15:35-44