Monday, January 20, 2014

ਕਲੀਸਿਯਾ ਵਿੱਚ ਮਹਿਲਾਵਾਂ ਦੀ ਭੂਮਿਕਾ

                             ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਵਿੱਚ ਮਹਿਲਾਵਾਂ ਦੀ ਭੂਮਿਕਾ
                                                      ਪੰਜਾਬੀ ਮਸੀਹ ਸੰਦੇਸ਼
ਉਤਪਤ 2:18
18 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ, “ਆਦਮ ਲਈ ਇੱਕਲਿਆਂ ਹੋਣਾ ਚੰਗੀ ਗੱਲ ਨਹੀਂ। ਮੈਂ ਉਸ ਲਈ ਇੱਕ ਸਹਾਇਕ ਸਾਜਾਂਗਾ ਜੋ ਉਸ ਵਰਗਾ ਹੋਵੇਗਾ।

1 ਕੁਰਿੰਥੀਆਂ ਨੂੰ 11:3-12
ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ
ਜੇਕਰ ਕੋਈ ਵੀ ਆਦਮੀ ਜਿਹੜਾ ਸਿਰ ਢੱਕਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ। ਪਰ ਹਰ ਔਰਤ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢੱਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ ਫ਼ੇਰ ਉਸ ਵਿੱਚ ਅਤੇ ਸਿਰ ਮੁੱਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ। ਜੇ ਇੱਕ ਔਰਤ ਆਪਣਾ ਸਿਰ ਨਹੀਂ ਢੱਕਦੀ, ਇਹ ਉਸ ਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ
ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢੱਕਣਾ ਚਾਹੀਦਾ। ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ। ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ। ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।10 ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢੱਕਣਾ ਚਾਹੀਦਾ ਹੈ। ਅਤੇ ਉਸ ਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ
11 ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ। 12 ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ

ਅਫ਼ਸੀਆਂ ਨੂੰ 5:22-23
22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। 23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ

1 ਤਿਮੋਥਿਉਸ ਨੂੰ 2:9-15
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ। 10 ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ
11 ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ। 12 ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ। 13 ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹੱਵਾਹ ਬਣਾਈ ਗਈ ਸੀ। 14 ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ। 15 ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ

1 ਤਿਮੋਥਿਉਸ ਨੂੰ 3:11
11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ

1 ਤਿਮੋਥਿਉਸ ਨੂੰ 5:9-14
ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ। 10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ
11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ। 12 ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ। 13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ। 14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ

ਤੀਤੁਸ ਨੂੰ 2:3-5
ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ। ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ। ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ

1 ਪਤਰਸ 3:1-6
 ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ। ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ। ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ
ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ। ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸ ਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ


ਉਤਪਤ 2:18; 1 ਕੁਰਿੰਥੀਆਂ ਨੂੰ 11:3-12; ਅਫ਼ਸੀਆਂ ਨੂੰ 5:22-23; 1 ਤਿਮੋਥਿਉਸ ਨੂੰ 2:9-15; 1 ਤਿਮੋਥਿਉਸ ਨੂੰ 3:11; 1 ਤਿਮੋਥਿਉਸ ਨੂੰ 5:9-14; ਤੀਤੁਸ ਨੂੰ 2:3-5; 1 ਪਤਰਸ 3:1-6