Monday, January 20, 2014

ਬਦਲਾ ਅਤੇ ਜਵਾਬੀ ਹਮਲਾ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਬਦਲਾ ਅਤੇ ਜਵਾਬੀ ਹਮਲਾ
                                                        ਪੰਜਾਬੀ ਮਸੀਹ ਸੰਦੇਸ਼ 


ਰੋਮੀਆਂ ਨੂੰ 12:19
19 ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ। [a]

ਉਤਪਤ 4:15
15 ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, “ਮੈਂ ਅਜਿਹਾ ਨਹੀਂ ਹੋਣ ਦੇਵਾਂਗਾ! ਕਇਨ, ਜੇ ਕੋਈ ਤੈਨੂੰ ਮਾਰੇਗਾ, ਤਾਂ ਮੈਂ ਉਸ ਬੰਦੇ ਨੂੰ ਸਖ਼ਤ ਸਜ਼ਾ ਦੇਵਾਂਗਾ।ਤਾਂ ਯਹੋਵਾਹ ਨੇ ਕਇਨ ਉੱਤੇ ਇੱਕ ਨਿਸ਼ਾਨ ਲਾ ਦਿੱਤਾ। ਇਹ ਨਿਸ਼ਾਨ ਦਰਸਾਉਂਦਾ ਸੀ ਕਿ ਕਿਸੇ ਬੰਦੇ ਨੂੰ ਉਸ ਨੂੰ ਨਹੀਂ ਮਾਰਨਾ ਚਾਹੀਦਾ

ਲੇਵੀਆਂ ਦੀ ਪੋਥੀ 19:18
18 ਉਨ੍ਹਾਂ ਮੰਦੀਆਂ ਗੱਲਾਂ ਬਾਰੇ ਖਾਰ ਨਾ ਖਾਵੋ ਜੋ ਲੋਕ ਤੁਹਾਡੇ ਨਾਲ ਕਰਦੇ ਹਨ। ਬਦਲਾ ਲੈਣ ਦੀ ਕੋਸ਼ਿਸ਼ ਨਾ ਕਰੋ। ਆਪਣੇ ਗੁਆਂਢੀ ਨੂੰ ਆਪਣੇ-ਆਪ ਵਾਂਗ ਪਿਆਰ ਕਰੋ। ਮੈਂ ਯਹੋਵਾਹ ਹਾਂ

ਬਿਵਸਥਾ ਸਾਰ 32:35
35 ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਲਈ ਸਜ਼ਾ ਦੇਵੇਗਾ।
    ਪਰ ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ।
    ਜਦੋਂ ਤੱਕ ਕਿ ਉਹ ਫ਼ਿਸਲ ਨਹੀਂ ਜਾਂਦੇ ਅਤੇ ਮੰਦਾ ਨਹੀਂ ਕਰਦੇ।
ਉਨ੍ਹਾਂ ਦੀ ਮੁਸੀਬਤ ਦਾ ਸਮਾ ਨੇੜੇ ਹੈ।
    ਛੇਤੀ ਹੀ ਉਨ੍ਹਾਂ ਨੂੰ ਸਜ਼ਾ ਮਿਲੇਗੀ।

ਕਹਾਉਤਾਂ 20:22
22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ

ਬਿਵਸਥਾ ਸਾਰ 19:5-7
ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁੱਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫ਼ਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫ਼ਲ੍ਹ ਦੂਸਰੇ ਬੰਦੇ ਨੂੰ ਵੱਜ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸਨੇ ਕੁਹਾੜੀ ਉਗਰਾਹੀ ਸੀ ਸੁਰੱਖਿਆ ਲਈ ਉਨ੍ਹਾਂ ਤਿੰਨਾਂ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜਕੇ ਜਾ ਸੱਕਦਾ ਹੈ। ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉੱਥੇ ਤੇਜ਼ੀ ਨਾਲ ਭੱਜਕੇ ਨਹੀ ਜਾ ਸੱਕੇਗਾ। ਹੋ ਸੱਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਦੇ ਪਿੱਛੇ ਭੱਜਕੇ ਉਸ ਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫ਼ੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦਾ ਅਧਿਕਾਰੀ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸ ਨੂੰ ਨਫ਼ਰਤ ਨਹੀਂ ਕਰਦਾ ਸੀ। ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ

ਬਿਵਸਥਾ ਸਾਰ 23:7
ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ

ਕਹਾਉਤਾਂ 24:29
29 ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।

ਯਿਰਮਿਯਾਹ 29:7
ਅਤੇ ਇਹ ਵੀ ਕਿ ਉਸ ਸ਼ਹਿਰ ਲਈ ਨੇਕ ਕੰਮ ਕਰੋ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ। ਜਿਸ ਸ਼ਹਿਰ ਵਿੱਚ ਤੁਸੀਂ ਰਹਿ ਰਹੇ ਹੋ ਉਸ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਕਿਉਂ? ਕਿਉਂ ਕਿ ਜੇ ਉਸ ਸ਼ਹਿਰ ਵਿੱਚ ਸ਼ਾਂਤੀ ਹੋਵੇਗਾ ਤਾਂ ਤੁਸੀਂ ਵੀ ਸ਼ਾਂਤੀ ਨਾਲ ਰਹੋਗੇ।

ਕੂਚ 21:23-25
23 ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ। 24 ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ, 25 ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ

ਲੇਵੀਆਂ ਦੀ ਪੋਥੀ 24:17-21
17 ਅਤੇ ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ। 18 ਜਿਹੜਾ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਜਿਹੜਾ ਕਿਸੇ ਹੋਰ ਬੰਦੇ ਦਾ ਹੈ ਤਾਂ ਉਸ ਨੂੰ ਉਸਦੀ ਥਾਵੇਂ ਹੋਰ ਜਾਨਵਰ ਦੇਣਾ ਚਾਹੀਦਾ ਹੈ
19 ਅਤੇ ਜੇ ਕੋਈ ਬੰਦਾ ਆਪਣੇ ਗੁਆਂਢੀ ਨੂੰ ਜ਼ਖਮ ਦਿੰਦਾ ਹੈ ਤਾਂ ਉਸੇ ਤਰ੍ਹਾਂ ਦਾ ਜ਼ਖਮ ਉਸ ਬੰਦੇ ਨੂੰ ਦੇਣਾ ਚਾਹੀਦਾ ਹੈ। 20 ਟੁੱਟੀ ਹੱਡੀ ਬਦਲੇ ਟੁੱਟੀ ਹੱਡੀ, ਅੱਖ ਬਦਲੇ ਅੱਖ ਦੰਦ ਬਦਲੇ ਦੰਦ। ਜਿਸ ਕਿਸਮ ਦਾ ਜ਼ਖਮ ਕੋਈ ਬੰਦਾ ਕਿਸੇ ਦੂਸਰੇ ਨੂੰ ਦਿੰਦਾ ਹੈ ਉਸ ਬੰਦੇ ਨੂੰ ਵੀ ਉਸੇ ਤਰ੍ਹਾਂ ਦਾ ਜ਼ਖਮ ਦੇਣਾ ਚਾਹੀਦਾ ਹੈ। 21 ਇਸ ਲਈ ਜੇ ਕੋਈ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਤਾਂ ਉਸ ਬੰਦੇ ਨੂੰ ਜਾਨਵਰ ਦੀ ਕੀਮਤ ਦੇਣੀ ਚਾਹੀਦੀ ਹੈ। ਪਰ ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ
ਬਿਵਸਥਾ ਸਾਰ 19:18-21
18 ਨਿਆਂਕਾਰਾਂ ਨੂੰ ਧਿਆਨ ਨਾਲ ਸਵਾਲ ਪੁੱਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ, 19 ਤਾਂ ਤੁਹਾਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਸ ਬੰਦੇ ਨਾਲ ਉਹੀ ਸਲੂਕ ਕਰਨਾ ਚਾਹੀਦਾ ਹੈ ਜਿਹੋ ਜਿਹਾ ਉਹ ਕਿਸੇ ਹੋਰ ਦੇ ਖਿਲਾਫ਼ ਕਰਨਾ ਚਾਹੁੰਦਾ ਸੀ। ਇਸ ਤਰ੍ਹਾਂ ਨਾਲ ਤੁਸੀਂ ਆਪਣੇ ਸਮੂਹ ਵਿੱਚੋਂ ਬਦੀ ਨੂੰ ਖਤਮ ਕਰ ਦਿਉਂਗੇ। 20 ਹੋਰ ਲੋਕੀ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ
21 ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ
ਮੱਤੀ 5:38-45
38 ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। [a] 39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ। 40 ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ। 42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ
43 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ [b] ਅਤੇ ਆਪਣੇ ਵੈਰੀ ਨਾਲ ਵੈਰ ਰੱਖੋ। 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ
ਲੂਕਾ 6:27-36
27 ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ। 28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ। 29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ। 30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ। 31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ
32 ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ। 33 ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ। 34 ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ
35 ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ। 36 ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ
ਰੋਮੀਆਂ ਨੂੰ 12:17
17 ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ

1 ਥੱਸਲੁਨੀਕੀਆਂ ਨੂੰ 5:15
15 ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ

1 ਪਤਰਸ 3:9
ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ

1 ਕੁਰਿੰਥੀਆਂ ਨੂੰ 13:4-5
ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ। ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ

ਨਿਆਂਈਆਂ ਦੀ ਪੋਥੀ 15:1-8
 ਕਣਕ ਦੀ ਵਾਢੀ ਵੇਲੇ ਸਮਸੂਨ ਆਪਣੀ ਪਤਨੀ ਨੂੰ ਮਿਲਣ ਲਈ ਗਿਆ। ਉਸ ਨੇ ਇੱਕ ਜਵਾਨ ਬੱਕਰਾ ਸੁਗਾਤ ਵਜੋਂ ਨਾਲ ਲੈ ਲਿਆ। ਉਸ ਨੇ ਆਖਿਆ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।
ਪਰ ਉਸਦਾ ਪਿਤਾ ਸਮਸੂਨ ਨੂੰ ਅੰਦਰ ਨਾ ਆਉਣ ਦੇਵੇ। ਉਸ ਦੇ ਪਿਤਾ ਨੇ ਸਮਸੂਨ ਨੂੰ ਆਖਿਆ, “ਮੈਂ ਤਾਂ ਸੋਚਿਆ ਸੀ ਕਿ ਤੂੰ ਉਸ ਨੂੰ ਨਫ਼ਰਤ ਕਰਦਾ ਹੈਂ। ਇਸ ਲਈ ਮੈਂ ਉਸਦੀ ਸ਼ਾਦੀ ਤੇਰੇ ਸਭ ਤੋਂ ਚੰਗੇ ਆਦਮੀ ਨਾਲ ਹੀ ਕਰਨ ਦਿੱਤੀ ਹੈ। ਉਸਦੀ ਛੋਟੀ ਭੈਣ ਉਸ ਨਾਲੋਂ ਵੀ ਵੱਧੇਰੇ ਸੋਹਣੀ ਹੈ, ਤੂੰ ਉਸ ਨਾਲ ਵਿਆਹ ਕਰ ਸੱਕਦਾ ਹੈਂ।
ਪਰ ਸਮਸੂਨ ਨੇ ਉਸ ਨੂੰ ਆਖਿਆ, “ਹੂਣ ਮੇਰੇ ਕੋਲ ਤੁਹਾਨੂੰ ਫ਼ਲਿਸਤੀ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦਾ ਚੰਗਾ ਕਾਰਣ ਹੈ। ਹੁਣ ਕੋਈ ਵੀ ਮੈਨੂੰ ਕਸੂਰਵਾਰ ਨਹੀਂ ਠਹਿਰਾਵੇਗਾ।
ਇਸ ਲਈ ਸਮਸੂਨ ਬਾਹਰ ਗਿਆ ਅਤੇ 300 ਲੂੰਮੜੀਆਂ ਫ਼ੜ ਲਿਆਇਆ? ਉਸ ਨੇ ਦੋ-ਦੋ ਲੂੰਮੜੀਆਂ ਲਈਆਂ ਅਤੇ ਉਨ੍ਹਾਂ ਦੀਆਂ ਪੂਛਾਂ ਬੰਨ੍ਹਕੇ ਜੋੜੇ ਬਣਾ ਦਿੱਤੇ। ਫ਼ੇਰ ਉਸ ਨੇ ਲੂੰਮੜੀਆਂ ਦੇ ਹਰ ਜੋੜੇ ਦੀਆਂ ਪੂਛਾਂ ਦੇ ਵਿਚਕਾਰ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ। ਸਮਸੂਨ ਨੇ ਉਹ ਮਸ਼ਾਲਾਂ ਬਾਲ ਦਿੱਤੀਆਂ ਜਿਹੜੀਆਂ ਉਸ ਨੇ ਲੂੰਮੜੀਆਂ ਦੀਆਂ ਪੂਛਾਂ ਵਿੱਚਕਾਰ ਬੰਨ੍ਹੀਆਂ ਸਨ। ਫ਼ੇਰ ਉਸ ਨੇ ਲੂੰਮੜੀਆਂ ਨੂੰ ਫ਼ਲਿਸਤੀਆਂ ਦੇ ਕਣਕ ਦੇ ਖੇਤਾਂ ਵਿੱਚ ਭੱਜਣ ਲਈ ਛੱਡ ਦਿੱਤਾ। ਇੰਝ ਉਸ ਨੇ ਉਨ੍ਹਾਂ ਦੇ ਖੇਤਾਂ ਵਿੱਚ ਉੱਗੇ ਬੂਟਿਆਂ, ਅਤੇ ਕੱਟੇ ਹੋਏ ਅਨਾਜ ਦੀਆਂ ਢੇਰੀਆਂ, ਉਨ੍ਹਾਂ ਦੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਗੀਚਿਆਂ ਨੂੰ ਨਾਸ਼ ਕਰ ਦਿੱਤਾ
ਫ਼ਲਿਸਤੀ ਲੋਕਾਂ ਨੇ ਪੁੱਛਿਆ, “ਇਹ ਕਿਸਨੇ ਕੀਤਾ ਹੈ?”
ਕਿਸਨੇ ਉਨ੍ਹਾਂ ਨੂੰ ਦੱਸਿਆ, “ਤਿਮਨਾਥ ਦੇ ਬੰਦੇ ਜਵਾਈ ਸਮਸੂਨ ਨੇ ਅਜਿਹਾ ਕੀਤਾ ਹੈ। ਉਸ ਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਉਸ ਦੇ ਸੌਹਰੇ ਨੇ ਸਮਸੂਨ ਦੀ ਪਤਨੀ ਵਿਆਹ ਵੇਲੇ ਦੇ ਸਰਬਾਲ੍ਹੇ ਨੂੰ ਦੇ ਦਿੱਤੀ।ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਲਾਕੇ ਸਾੜ ਦਿੱਤਾ
ਫ਼ੇਰ ਸਮਸੂਨ ਨੇ ਫ਼ਲਿਸਤੀ ਲੋਕਾਂ ਨੂੰ ਆਖਿਆ, “ਤੁਸੀਂ ਮੇਰੇ ਨਾਲ ਇਹ ਬੁਰਾ ਸਲੂਕ ਕੀਤਾ ਹੈ। ਇਸ ਲਈ ਹੁਣ ਮੈਂ ਵੀ ਤੁਹਾਡੇ ਨਾਲ ਬੁਰਾ ਸਲੂਕ ਕਰਾਂਗਾ। ਤਾਂ ਮੇਰਾ ਤੁਹਾਡੇ ਨਾਲ ਹਿਸਾਬ ਬਰਾਬਰ ਹੋਵੇਗਾ।
ਤਾਂ ਸਮਸੂਨ ਨੇ ਫ਼ਲਿਸਤੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸ ਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਬੰਦੇ ਮਾਰ ਦਿੱਤੇ। ਫ਼ੇਰ ਉਹ ਚੱਲਿਆ ਗਿਆ ਅਤੇ ਇੱਕ ਗੁਫ਼ਾ ਵਿੱਚ ਰਹਿਣ ਲੱਗਾ। ਉਹ ਗੁਫ਼ਾ ਏਟਾਮ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਸੀ
ਰੋਮੀਆਂ ਨੂੰ 12:18
18 ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ

1 ਪਤਰਸ 4:8
ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ

ਮੱਤੀ 10:23
23 ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ

ਲੂਕਾ 4:29-30
29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ। 30 ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚੱਲਿਆ ਗਿਆ

1 ਕੁਰਿੰਥੀਆਂ ਨੂੰ 6:7
ਇੱਕ ਦੂਜੇ ਦੇ ਖਿਲਾਫ਼ ਜਿਹੜੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿੱਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ

ਇਬਰਾਨੀਆਂ ਨੂੰ 10:32-34
32 ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।33 ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ। 34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ


ਰੋਮੀਆਂ ਨੂੰ 12:19; ਉਤਪਤ 4:15; ਲੇਵੀਆਂ ਦੀ ਪੋਥੀ 19:18; ਬਿਵਸਥਾ ਸਾਰ 32:35; ਕਹਾਉਤਾਂ 20:22; ਬਿਵਸਥਾ ਸਾਰ 19:5-7; ਬਿਵਸਥਾ ਸਾਰ 23:7; ਕਹਾਉਤਾਂ 24:29; ਯਿਰਮਿਯਾਹ 29:7; ਕੂਚ 21:23-25; ਲੇਵੀਆਂ ਦੀ ਪੋਥੀ 24:17-21; ਬਿਵਸਥਾ ਸਾਰ 19:18-21; ਮੱਤੀ 5:38-45; ਲੂਕਾ 6:27-36; ਰੋਮੀਆਂ ਨੂੰ 12:17; 1 ਥੱਸਲੁਨੀਕੀਆਂ ਨੂੰ 5:15; 1 ਪਤਰਸ 3:9; 1 ਕੁਰਿੰਥੀਆਂ ਨੂੰ 13:4-5; ਨਿਆਂਈਆਂ ਦੀ ਪੋਥੀ 15:1-8; ਰੋਮੀਆਂ ਨੂੰ 12:18; 1 ਪਤਰਸ 4:8; ਮੱਤੀ 10:23; ਲੂਕਾ 4:29-30; 1 ਕੁਰਿੰਥੀਆਂ ਨੂੰ 6:7; ਇਬਰਾਨੀਆਂ ਨੂੰ 10:32-34