Monday, January 20, 2014

ਪਰਮੇਸ਼ੁਰ ਅਤੇ ਮਨੁੱਖ ਵਿਚਕਾਰ, ਮਿਲਾਪ

                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਅਤੇ ਮਨੁੱਖ ਵਿਚਕਾਰ, ਮਿਲਾਪ
                                                  ਪੰਜਾਬੀ ਮਸੀਹ ਸੰਦੇਸ਼ 
2 ਕੁਰਿੰਥੀਆਂ ਨੂੰ 5:18-19
18 ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿੱਚਕਾਰ ਸ਼ਾਂਤੀ ਦਾ ਸੰਬੰਧ ਜੋੜਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿੱਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ। 19 ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ

ਅਫ਼ਸੀਆਂ ਨੂੰ 2:14-16
14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ। 15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ। 16 ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ

ਰੋਮੀਆਂ ਨੂੰ 5:1
 ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ

ਰੋਮੀਆਂ ਨੂੰ 5:10
10 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ

ਕੁਲੁੱਸੀਆਂ ਨੂੰ 1:20
20     ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ,
    ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ।
ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ
ਅਫ਼ਸੀਆਂ ਨੂੰ 2:18
18 ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ

2 ਕੁਰਿੰਥੀਆਂ ਨੂੰ 5:18-19; ਅਫ਼ਸੀਆਂ ਨੂੰ 2:14-16; ਰੋਮੀਆਂ ਨੂੰ 5:1; ਰੋਮੀਆਂ ਨੂੰ 5:10; ਕੁਲੁੱਸੀਆਂ ਨੂੰ 1:20; ਅਫ਼ਸੀਆਂ ਨੂੰ 2:18