Monday, January 20, 2014

ਕਲੀਸਿਯਾ ਦਾ ਵਿਸਤਾਰ

                                   ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਦਾ ਵਿਸਤਾਰ       
                                                     ਪੰਜਾਬੀ ਮਸੀਹ ਸੰਦੇਸ਼

ਰਸੂਲਾਂ ਦੇ ਕਰਤੱਬ 2:47
47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ

ਰਸੂਲਾਂ ਦੇ ਕਰਤੱਬ 5:14
14 ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ

ਰਸੂਲਾਂ ਦੇ ਕਰਤੱਬ 6:1
 ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ

ਰਸੂਲਾਂ ਦੇ ਕਰਤੱਬ 6:7
ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ

ਰਸੂਲਾਂ ਦੇ ਕਰਤੱਬ 9:31
31 ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ

ਰਸੂਲਾਂ ਦੇ ਕਰਤੱਬ 11:21
21 ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ

ਰਸੂਲਾਂ ਦੇ ਕਰਤੱਬ 11:24
23-24 ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ

ਰਸੂਲਾਂ ਦੇ ਕਰਤੱਬ 16:5
ਇਉਂ ਕਲੀਸਿਯਾ ਨਿਹਚਾ ਵਿੱਚ ਮਜਬੂਤੀ ਨਾਲ ਵੱਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵੱਧ ਰਹੀਆਂ ਸਨ


ਰਸੂਲਾਂ ਦੇ ਕਰਤੱਬ 2:47; ਰਸੂਲਾਂ ਦੇ ਕਰਤੱਬ 5:14; ਰਸੂਲਾਂ ਦੇ ਕਰਤੱਬ 6:1; ਰਸੂਲਾਂ ਦੇ ਕਰਤੱਬ 6:7; ਰਸੂਲਾਂ ਦੇ ਕਰਤੱਬ 9:31; ਰਸੂਲਾਂ ਦੇ ਕਰਤੱਬ 11:21; ਰਸੂਲਾਂ ਦੇ ਕਰਤੱਬ 11:24; ਰਸੂਲਾਂ ਦੇ ਕਰਤੱਬ 16:5