Tuesday, January 21, 2014

ਸਮਝ ਦੀ ਘਾਟ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਸਮਝ ਦੀ ਘਾਟ
                                                 ਪੰਜਾਬੀ ਮਸੀਹ ਸੰਦੇਸ਼
ਬਿਵਸਥਾ ਸਾਰ 1:39
39 ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੋ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ

ਯਸਾਯਾਹ 7:15-16
15 ਇਮਾਨੂਏਲ ਘਿਓ ਅਤੇ ਸ਼ਹਿਦ ਖਾਵੇਗਾ।
    ਉਹ ਇਸ ਤਰ੍ਹਾਂ ਰਹੇਗਾ ਇਹ ਸਿਖਣ ਲਈ ਕਿ ਨੇਕੀ ਕਰਨ ਦੀ ਚੋਣ ਕਰਨੀ ਹੈ ਕਿ ਬਦੀ ਕਰਨ ਤੋਂ ਇਨਕਾਰ ਕਰਨਾ ਹੈ।
16 ਪਰ ਇਸਤੋਂ ਪਹਿਲਾਂ ਕਿ ਬੱਚਾ ਇੰਨਾ ਵੱਡਾ ਹੋ ਜਾਵੇ ਕਿ ਉਹ ਨੇਕੀ ਅਤੇ ਬਦੀ ਬਾਰੇ ਜਾਣ ਸੱਕੇ,
    ਉਨ੍ਹਾਂ ਦੋਹਾਂ ਰਾਜਿਆਂ ਦੀਆਂ ਜ਼ਮੀਨਾਂ ਸੱਖਣੀਆਂ ਹੋ ਜਾਣਗੀਆਂ ਜਿਨ੍ਹਾਂ ਤੋਂ ਹੁਣ ਤੁਸੀਂ ਡਰਦੇ ਹੋ
ਯੂਨਾਹ 4:11
11 ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸੱਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸੱਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 1,20,000 ਤੋਂ ਵੱਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।

ਬਿਵਸਥਾ ਸਾਰ 32:28
28 ਉਹ ਇੱਕ ਮੂਰਖ ਕੌਮ ਹਨ।
    ਉਹ ਸਮਝਦੇ ਨਹੀਂ
ਲੂਕਾ 12:54-56
54 ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉੱਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ। 55 ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ। 56 ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸੱਕਦੇ ਹੋ ਤਾਂ ਤੁਸੀਂ ਉਸ ਨੂੰ ਕਿਉਂ ਨਹੀਂ ਸਮਝ ਸੱਕਦੇ ਜੋ ਹੁਣ ਵਾਪਰ ਰਿਹਾ ਹੈ?

ਯਸਾਯਾਹ 1:3
ਗਾਂ ਆਪਣੇ ਮਾਲਕ ਨੂੰ ਜਾਣਦੀ ਹੈ।
    ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ।
ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।
ਹਿਜ਼ਕੀਏਲ 12:2
ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ। ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ

ਰਸੂਲਾਂ ਦੇ ਕਰਤੱਬ 28:27
27 ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ।
    ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ।
    ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ।
ਇਹ ਇਸ ਲਈ ਵਾਪਰਿਆ ਹੈ ਤਾਂ ਜੋ
    ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ
    ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ।
    ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ
ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।
ਯਸਾਯਾਹ 6:9-10
ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’ 10 ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।

ਕਹਾਉਤਾਂ 6:32
32 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ

ਕਹਾਉਤਾਂ 7:7
ਮੈਂ ਗਭਰੂਆਂ ਵਿੱਚੋਂ ਇੱਕ ਨੌਜਵਾਨ ਨੂੰ ਵੇਖਿਆ ਜਿਸ ਨੂੰ ਕੋਈ ਸਮਝ ਨਹੀਂ ਸੀ

ਕਹਾਉਤਾਂ 12:11
11 ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ

ਜ਼ਬੂਰ 82:5
ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ।
    ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ,
ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ
    ਢਹਿ-ਢੇਰੀ ਹੋ ਰਹੀ ਹੈ।

ਮੀਕਾਹ 4:12
12 ਇਨ੍ਹਾਂ ਲੋਕਾਂ ਨੇ ਮਤੇ ਪਕਾਏ ਹੋਏ ਹਨ,
    ਪਰ ਉਨ੍ਹਾਂ ਨੂੰ ਯਹੋਵਾਹ ਦੀ ਵਿਉਂਤ ਬਾਰੇ ਨਹੀਂ ਪਤਾ।
ਯਹੋਵਾਹ ਨੇ ਉਨ੍ਹਾਂ ਨੂੰ ਖਾਸ ਮਕਸਦ ਲਈ ਇੱਥੇ ਬੁਲਾਇਆ ਹੈ।
    ਉਹ ਪਿੜ ਵਿੱਚਲੇ ਅਨਾਜ ਵਾਂਗ ਪੀਸੇ ਜਾਣਗੇ

ਬਿਵਸਥਾ ਸਾਰ 1:39; ਯਸਾਯਾਹ 7:15-16; ਯੂਨਾਹ 4:11; ਬਿਵਸਥਾ ਸਾਰ 32:28; ਲੂਕਾ 12:54-56; ਯਸਾਯਾਹ 1:3; ਹਿਜ਼ਕੀਏਲ 12:2; ਰਸੂਲਾਂ ਦੇ ਕਰਤੱਬ 28:27; ਯਸਾਯਾਹ 6:9-10; ਕਹਾਉਤਾਂ 6:32; ਕਹਾਉਤਾਂ 7:7; ਕਹਾਉਤਾਂ 12:11; ਜ਼ਬੂਰ 82:5; ਮੀਕਾਹ 4:12