Tuesday, January 21, 2014

ਵਿਸ਼ਵਾਸ ਦੁਆਰਾ ਜੀਵਨ

                           ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਦੁਆਰਾ ਜੀਵਨ
                                                  ਪੰਜਾਬੀ ਮਸੀਹ ਸੰਦੇਸ਼
ਹਬਕੱੂਕ 2:4
ਇਹ ਸੰਦੇਸ਼ ਉਨ੍ਹਾਂ ਲਈ ਕੁਝ ਨਹੀਂ ਕਰ ਸੱਕਦਾ ਜਿਹੜੇ ਇਸ ਨੂੰ ਸੁਣਨ ਤੋਂ ਇਨਕਾਰੀ ਹਨ, ਪਰ ਭਲੇ ਲੋਕ ਇਸ ਨਾਲ ਸਹਿਮਤ ਹੋਣਗੇ। ਅਤੇ ਜਿਉਣਗੇ ਕਿਉਂ ਕਿ ਸੰਦੇਸ਼ ਭਰੋਸੇਮਂਦ ਹੈ।

ਰੋਮੀਆਂ ਨੂੰ 1:17
17 ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ। [a]

ਗਲਾਤੀਆਂ ਨੂੰ 3:11
11 ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ। [a]

ਇਬਰਾਨੀਆਂ ਨੂੰ 10:38
38 ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ,
    ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ।
ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ
    ਨਾਲ ਪ੍ਰਸੰਨ ਨਹੀਂ ਹੋਵਾਂਗਾ।
ਯੂਹੰਨਾ 3:15
15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।

ਯੂਹੰਨਾ 3:16
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ

ਯੂਹੰਨਾ 3:36
36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।

ਯੂਹੰਨਾ 6:40
40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।

ਯੂਹੰਨਾ 6:47
47 ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ

1 ਤਿਮੋਥਿਉਸ ਨੂੰ 1:16
16 ਪਰ ਮੈਨੂੰ ਕਿਰਪਾ ਦਿਤੀ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸੱਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦੀਪਕ ਜੀਵਨ ਪ੍ਰਾਪਤ ਕਰਦੇ ਹਨ

ਯੂਹੰਨਾ 5:24
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ

1 ਯੂਹੰਨਾ 5:13
13 ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸੱਕੇ ਕਿ ਸਦੀਪਕ ਜੀਵਨ ਤੁਹਾਡਾ ਹੈ

ਯੂਹੰਨਾ 20:31
31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ

ਯੂਹੰਨਾ 11:26
26 ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”

ਗਿਣਤੀ 21:8-9
ਯਹੋਵਾਹ ਨੇ ਮੂਸਾ ਨੂੰ ਆਖਿਆ, “ਇੱਕ ਕਾਂਸੇ ਦਾ ਸੱਪ ਬਣਾ ਅਤੇ ਇਸ ਨੂੰ ਸੋਟੀ ਉੱਤੇ ਟੰਗ ਦੇ। ਜੇ ਕਿਸੇ ਬੰਦੇ ਨੂੰ ਸੱਪ ਡਸ ਲਵੇ, ਤਾਂ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਸੋਟੇ ਉੱਤੇ ਟਂਗੇ ਸੱਪ ਵੱਲ ਦੇਖੇ। ਤਾਂ ਉਹ ਬੰਦਾ ਨਹੀਂ ਮਰੇਗਾ। ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਕਾਂਸੇ ਦਾ ਇੱਕ ਸੱਪ ਬਣਾਇਆ ਅਤੇ ਇਸ ਨੂੰ ਸੋਟੀ ਉੱਤੇ ਟੰਗ ਦਿੱਤਾ। ਫ਼ੇਰ ਜਦੋਂ ਵੀ ਕਿਸੇ ਬੰਦੇ ਨੂੰ ਸੱਪ ਲੜਿਆ, ਉਸ ਵਿਅਕਤੀ ਨੇ ਸੋਟੀ ਉੱਤੇ ਟੰਗੇ ਸੱਪ ਵੱਲ ਦੇਖਿਆ ਅਤੇ ਜਿਉਂਦਾ ਰਿਹਾ

ਹਬਕੱੂਕ 2:4; ਰੋਮੀਆਂ ਨੂੰ 1:17; ਗਲਾਤੀਆਂ ਨੂੰ 3:11; ਇਬਰਾਨੀਆਂ ਨੂੰ 10:38; ਯੂਹੰਨਾ 3:15; ਯੂਹੰਨਾ 3:16; ਯੂਹੰਨਾ 3:36; ਯੂਹੰਨਾ 6:40; ਯੂਹੰਨਾ 6:47; 1 ਤਿਮੋਥਿਉਸ ਨੂੰ 1:16; ਯੂਹੰਨਾ 5:24; 1 ਯੂਹੰਨਾ 5:13; ਯੂਹੰਨਾ 20:31; ਯੂਹੰਨਾ 11:26; ਗਿਣਤੀ 21:8-9