Thursday, January 23, 2014

ਮਸੀਹ ਵਿੱਚ ਮਜ਼ਬੂਤ ਵਿਸ਼ਵਾਸ


                                        ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਵਿੱਚ ਮਜ਼ਬੂਤ ਵਿਸ਼ਵਾਸ
                                                   ਪੰਜਾਬੀ ਮਸੀਹ ਸੰਦੇਸ਼
ਰੋਮੀਆਂ ਨੂੰ 1:8
ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ

ਅਫ਼ਸੀਆਂ ਨੂੰ 1:15
15-16 ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ

ਕੁਲੁੱਸੀਆਂ ਨੂੰ 1:4
ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ

2 ਪਤਰਸ 1:1
 ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ

1 ਪਤਰਸ 1:7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ

ਕੁਲੁੱਸੀਆਂ ਨੂੰ 2:5
ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ

2 ਤਿਮੋਥਿਉਸ ਨੂੰ 1:5
ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ

ਲੂਕਾ 22:32
32 ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।


ਰੋਮੀਆਂ ਨੂੰ 1:8; ਅਫ਼ਸੀਆਂ ਨੂੰ 1:15; ਕੁਲੁੱਸੀਆਂ ਨੂੰ 1:4; 2 ਪਤਰਸ 1:1; 1 ਪਤਰਸ 1:7; ਕੁਲੁੱਸੀਆਂ ਨੂੰ 2:5; 2 ਤਿਮੋਥਿਉਸ ਨੂੰ 1:5; ਲੂਕਾ 22:32