Friday, January 24, 2014

ਦੂਤਾਂ ਦੀ ਮਸੀਹ ਲਈ ਸੇਵਕਾਈ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤਾਂ ਦੀ ਮਸੀਹ ਲਈ ਸੇਵਕਾਈ
                                                     ਪੰਜਾਬੀ  
ਮਸੀਹੀ ਸੰਦੇਸ਼

1 ਤਿਮੋਥਿਉਸ ਨੂੰ 3:16
16 ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ:
ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ;
ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ;
ਉਸ ਨੂੰ ਦੂਤਾਂ ਨੇ ਦੇਖਿਆ।
ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ;
ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ
ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ
ਰਸੂਲਾਂ ਦੇ ਕਰਤੱਬ 1:9-11
ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ। 10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ। 11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।

ਜ਼ਬੂਰ 91:11-12
11 ਪਰਮੇਸ਼ੁਰ ਤੁਹਾਡੇ ਲਈ ਆਪਣੇ ਦੂਤਾਂ ਨੂੰ ਆਦੇਸ਼ ਕਰੇਗਾ ਅਤੇ ਤੁਸੀਂ ਜਿੱਥੇ ਵੀ ਜਾਵੋਂਗੇ ਉਹ ਤੁਹਾਡੀ ਹਰ ਥਾਂ ਰੱਖਿਆ ਕਰਨਗੇ।
12 ਉਨ੍ਹਾਂ ਦੇ ਹੱਥ ਤੁਹਾਨੂੰ ਫ਼ੜ ਲੈਣਗੇ,
    ਤਾਂ ਜੋ ਤੁਹਾਡਾ ਪੈਰ ਪੱਥਰਾਂ ਉੱਤੇ ਨਾ ਵਜੇ

ਲੂਕਾ 22:43
43 ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸ ਨੂੰ ਸ਼ਕਤੀ ਦਿੱਤੀ

ਮੱਤੀ 26:53
53 ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸੱਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵੱਧ ਭੇਜ ਦੇਵੇਗਾ

ਮੱਤੀ 24:31
31 ਮਨੁੱਖ ਦਾ ਪੁੱਤਰ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸ ਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠਿਆਂ ਕਰਨਗੇ

2 ਥੱਸਲੁਨੀਕੀਆਂ ਨੂੰ 1:7
ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ

1 ਤਿਮੋਥਿਉਸ ਨੂੰ 3:16; ਰਸੂਲਾਂ ਦੇ ਕਰਤੱਬ 1:9-11; ਜ਼ਬੂਰ 91:11-12; ਲੂਕਾ 22:43; ਮੱਤੀ 26:53; ਮੱਤੀ 24:31; 2 ਥੱਸਲੁਨੀਕੀਆਂ ਨੂੰ 1:7