Tuesday, January 21, 2014

ਚੰਗਾ ਕਰਨ ਲਈ ਉੱਪਰ ਹੱਥ ਰੱਖਣਾ

                             ਬਾਈਬਲ ਦੇ ਕੁਝ ਵਚਨ ਵਿਸ਼ਾ : ਚੰਗਾ ਕਰਨ ਲਈ ਉੱਪਰ ਹੱਥ ਰੱਖਣਾ
                                                ਪੰਜਾਬੀ ਮਸੀਹ
ਸੰਦੇਸ਼
2 ਰਾਜਿਆਂ 4:34
34 ਤਦ ਉਹ ਮੰਜੇ ਉੱਪਰ ਚੜ੍ਹ ਕੇ ਬਾਲਕ ਉੱਪਰ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਬਾਲਕ ਦੇ ਮੂੰਹ ਉੱਪਰ, ਆਪਣੀਆਂ ਅੱਖੀਆਂ ਉਸ ਦੀਆਂ ਅੱਖੀਆਂ ਉੱਪਰ ਅਤੇ ਆਪਣੇ ਹੱਥ ਉਸ ਦੇ ਹੱਥਾਂ ਉੱਪਰ ਰੱਖੇ ਤੇ ਉਸ ਬੱਚੇ ਦੇ ਸ਼ਰੀਰ ਉੱਪਰ ਪੱਸਰ ਕੇ ਉਸ ਦੇ ਸ਼ਰੀਰ ਨੂੰ ਨਿੱਘ ਦਿੱਤਾ ਤਾਂ ਬੱਚੇ ਦਾ ਸ਼ਰੀਰ ਨਿੱਘਾ ਹੋ ਗਿਆ

ਜ਼ਬੂਰ 139:5
ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ।
    ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ
ਪਰਕਾਸ਼ ਦੀ ਪੋਥੀ 1:17
17 ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ

ਮਰਕੁਸ 8:23
23 ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸ ਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅੱਖਾਂ ਤੇ ਥੁੱਕਿਆ ਅਤੇ ਆਪਣੇ ਹੱਥ ਉਸ ਉੱਤੇ ਰੱਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸੱਕਦਾ ਹੈ?”

ਮਰਕੁਸ 8:25
25 ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ

ਲੂਕਾ 13:13
13 ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ

ਮਰਕੁਸ 6:5
ਯਿਸੂ ਉੱਥੇ ਕੋਈ ਕਰਿਸ਼ਮਾ ਨਾ ਕਰ ਸੱਕਿਆ ਉਸ ਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ

ਲੂਕਾ 4:40
40 ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ
ਮੱਤੀ 19:13
13 ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ

ਮੱਤੀ 19:15
15 ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ

ਮਰਕੁਸ 10:13
13 ਲੋਕੀ ਆਪਣੇ ਛੋਟੇ ਬੱਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸ ਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬੱਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ

ਰਸੂਲਾਂ ਦੇ ਕਰਤੱਬ 9:12
12 ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।

ਰਸੂਲਾਂ ਦੇ ਕਰਤੱਬ 9:17
17 ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।

ਮਰਕੁਸ 7:32
32 ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ

ਮੱਤੀ 9:18
18 ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸ ਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।

ਮਰਕੁਸ 5:23
23 ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।

ਮਰਕੁਸ 16:18
18 ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।

ਰਸੂਲਾਂ ਦੇ ਕਰਤੱਬ 28:8
ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ

ਉਤਪਤ 46:4
ਮੈਂ ਤੇਰੇ ਨਾਲ ਮਿਸਰ ਜਾਵਾਂਗਾ। ਅਤੇ ਮੈਂ ਤੈਨੂੰ ਮਿਸਰ ਵਿੱਚੋਂ ਇੱਕ ਵਾਰ ਫ਼ੇਰ ਬਾਹਰ ਕੱਢ ਲਿਆਵਾਂਗਾ। ਤੇਰੀ ਮੌਤ ਮਿਸਰ ਵਿੱਚ ਹੋਵੇਗੀ, ਪਰ ਯੂਸੁਫ਼ ਤੇਰੇ ਨਾਲ ਹੋਵੇਗਾ ਜਦੋਂ ਤੂੰ ਮਰੇਂਗਾ ਉਹ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।

ਉਤਪਤ 48:14
14 ਪਰ ਇਸਰਾਏਲ ਨੇ ਆਪਣੇ ਹੱਥ ਵੱਧਾ ਕੇ ਆਪਣਾ ਸੱਜਾ ਹੱਥ ਛੋਟੇ ਮੁੰਡੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ। ਫ਼ੇਰ ਇਸਰਾਏਲ ਨੇ ਆਪਣਾ ਖੱਬਾ ਹੱਥ ਵੱਡੇ ਮੁੰਡੇ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਆਪਣਾ ਹੱਥ ਮਨੱਸ਼ਹ ਉੱਤੇ ਰੱਖਿਆ ਭਾਵੇਂ ਮਨੱਸ਼ਹ ਪਹਿਲੋਠਾ ਸੀ

ਉਤਪਤ 48:18
18 ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਤੁਸੀਂ ਆਪਣਾ ਸੱਜਾ ਹੱਥ ਗਲਤ ਮੁੰਡੇ ਦੇ ਸਿਰ ਉੱਤੇ ਰੱਖਿਆ ਹੈ। ਮਨੱਸ਼ਹ ਪਹਿਲੋਠਾ ਹੈ। ਆਪਣਾ ਸੱਜਾ ਹੱਥ ਉਸ ਉੱਤੇ ਰੱਖੋ।

2 ਰਾਜਿਆਂ 4:34; ਜ਼ਬੂਰ 139:5; ਪਰਕਾਸ਼ ਦੀ ਪੋਥੀ 1:17; ਮਰਕੁਸ 8:23; ਮਰਕੁਸ 8:25; ਲੂਕਾ 13:13; ਮਰਕੁਸ 6:5; ਲੂਕਾ 4:40; ਮੱਤੀ 19:13; ਮੱਤੀ 19:15; ਮਰਕੁਸ 10:13; ਰਸੂਲਾਂ ਦੇ ਕਰਤੱਬ 9:12; ਰਸੂਲਾਂ ਦੇ ਕਰਤੱਬ 9:17; ਮਰਕੁਸ 7:32; ਮੱਤੀ 9:18; ਮਰਕੁਸ 5:23; ਮਰਕੁਸ 16:18; ਰਸੂਲਾਂ ਦੇ ਕਰਤੱਬ 28:8; ਉਤਪਤ 46:4; ਉਤਪਤ 48:14; ਉਤਪਤ 48:18