Thursday, January 23, 2014

ਦਲੇਰੀ ਆਉਂਦੀ ਹੈ

                             ਬਾਈਬਲ ਦੇ ਕੁਝ ਵਚਨ ਵਿਸ਼ਾ : ਦਲੇਰੀ ਆਉਂਦੀ ਹੈ
                                              ਪੰਜਾਬੀ ਮਸੀਹ ਸੰਦੇਸ਼

ਕਹਾਉਤਾਂ 28:1

 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ

 

ਅਫ਼ਸੀਆਂ ਨੂੰ 6:18

18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ

 

ਰਸੂਲਾਂ ਦੇ ਕਰਤੱਬ 9:26-29

26 ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ27 ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ

28 ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ 29 ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ

ਅਫ਼ਸੀਆਂ ਨੂੰ 3:11

11 ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ

 

ਫ਼ਿਲਿੱਪੀਆਂ ਨੂੰ 1:20

20 ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ

ਫ਼ਿਲਿੱਪੀਆਂ ਨੂੰ 1:14

14 ਕਿਉਂ ਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵੱਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ

 

ਇਬਰਾਨੀਆਂ ਨੂੰ 4:16

16 ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ

 

1 ਯੂਹੰਨਾ 4:17

17 ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਆਂ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ


ਕਹਾਉਤਾਂ 28:1; ਅਫ਼ਸੀਆਂ ਨੂੰ 6:18; ਰਸੂਲਾਂ ਦੇ ਕਰਤੱਬ 9:26-29; ਅਫ਼ਸੀਆਂ ਨੂੰ 3:11; ਫ਼ਿਲਿੱਪੀਆਂ ਨੂੰ 1:20; ਫ਼ਿਲਿੱਪੀਆਂ ਨੂੰ 1:14; ਇਬਰਾਨੀਆਂ ਨੂੰ 4:16; 1 ਯੂਹੰਨਾ 4:17