Monday, January 20, 2014

ਕਲੀਸਿਯਾ ਸ਼ਾਸਨ


                                         ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਸ਼ਾਸਨ                
                                                      ਪੰਜਾਬੀ ਮਸੀਹ ਸੰਦੇਸ਼

ਰਸੂਲਾਂ ਦੇ ਕਰਤੱਬ 6:1-6
 ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ। ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ। ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ। ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।
ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ। ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ
ਰਸੂਲਾਂ ਦੇ ਕਰਤੱਬ 14:23
23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ

ਤੀਤੁਸ ਨੂੰ 1:5
ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ

ਰਸੂਲਾਂ ਦੇ ਕਰਤੱਬ 20:17
17 ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉੱਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸ ਨੂੰ ਆਕੇ ਮਿਲਣ

1 ਪਤਰਸ 5:1-4
ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ। ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ। ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ

1 ਤਿਮੋਥਿਉਸ ਨੂੰ 3:1-13
 ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ। ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ। ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ। ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ। ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ
ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ। ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ
ਕਲੀਸਿਯਾ ਦੇ ਸਹਾਇਕ
ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ। 10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰੱਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸੱਕਦੇ ਹਨ
11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ
12 ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ। 13 ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ
ਤੀਤੁਸ ਨੂੰ 1:6-9
ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ। ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ। ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ

ਰਸੂਲਾਂ ਦੇ ਕਰਤੱਬ 6:1-6; ਰਸੂਲਾਂ ਦੇ ਕਰਤੱਬ 14:23; ਤੀਤੁਸ ਨੂੰ 1:5; ਰਸੂਲਾਂ ਦੇ ਕਰਤੱਬ 20:17; 1 ਪਤਰਸ 5:1-4; 1 ਤਿਮੋਥਿਉਸ ਨੂੰ 3:1-13; ਤੀਤੁਸ ਨੂੰ 1:6-9