Monday, January 27, 2014

ਨਵਾਂ ਸਵਰਗ ਅਤੇ ਨਵੀਂ ਧਰਤੀ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਨਵਾਂ ਸਵਰਗ ਅਤੇ ਨਵੀਂ ਧਰਤੀ
                                                   ਪੰਜਾਬੀ ਮਸੀਹੀ ਸੰਦੇਸ਼    

ਯਸਾਯਾਹ 65:17
ਇੱਕ ਨਵਾਂ ਸਮਾਂ ਰਿਹਾ ਹੈ
17 ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ।
ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ।
    ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ
ਇਬਰਾਨੀਆਂ ਨੂੰ 12:26-27
26 ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।[a] 27 ਇਹ ਬਚਨ ਕਿਇੱਕ ਵਾਰੀ ਫ਼ੇਰਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ

2 ਪਤਰਸ 3:12-13
12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ। 13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ

ਪਰਕਾਸ਼ ਦੀ ਪੋਥੀ 21:1
ਨਵਾਂ ਯਰੂਸ਼ਲਮ
21 ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ

ਯਸਾਯਾਹ 66:22
ਨਵਾਂ ਸਵਰਗ ਅਤੇ ਨਵੀਂ ਧਰਤੀ
22 ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ

ਇਬਰਾਨੀਆਂ ਨੂੰ 12:28
28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ

ਪਰਕਾਸ਼ ਦੀ ਪੋਥੀ 21:3
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ

ਪਰਕਾਸ਼ ਦੀ ਪੋਥੀ 21:4
ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।

ਯਸਾਯਾਹ 65:20
20 ਉਸ ਸ਼ਹਿਰ ਵਿੱਚ ਅਜਿਹਾ ਕੋਈ ਵੀ ਬੱਚਾ ਨਹੀਂ ਹੋਵੇਗਾ,
    ਜਿਹੜਾ ਜੰਮਦਾ ਅਤੇ ਸਿਰਫ਼ ਕੁਝ ਦਿਨਾਂ ਲਈ ਰਹਿੰਦਾ।
ਉਸ ਸ਼ਹਿਰ ਦਾ ਕੋਈ ਵੀ ਬੰਦਾ ਛੋਟੀ ਉਮਰ ਵਿੱਚ ਨਹੀਂ ਮਰੇਗਾ।
    ਹਰ ਬੱਚਾ ਲੰਮੀ ਉਮਰ ਤੱਕ ਜੀਵੇਗਾ, ਅਤੇ ਹਰ ਬੁਢ੍ਢਾ ਲੰਮੇ ਸਮੇਂ ਤੱਕ ਜੀਵੇਗਾ।
ਉਹ ਬੰਦਾ ਜਿਹੜਾ 100 ਵਰ੍ਹਿਆਂ ਤੱਕ ਜਿਉਂਦਾ, ਜਵਾਨ ਸੱਦਿਆ ਜਾਵੇਗਾ।
    ਅਤੇ ਲੋਕ ਸੋਚਣਗੇ ਕਿ ਜਿਹੜਾ ਬੰਦਾ 100 ਵਰ੍ਹਿਆਂ ਤੀਕ ਨਹੀਂ ਜਿਉਂਦਾ, ਉਹ ਸਰਾਪਿਆ ਹੋਇਆ ਹੈ


ਯਸਾਯਾਹ 65:17; ਇਬਰਾਨੀਆਂ ਨੂੰ 12:26-27; 2 ਪਤਰਸ 3:12-13; ਪਰਕਾਸ਼ ਦੀ ਪੋਥੀ 21:1; ਯਸਾਯਾਹ 66:22; ਇਬਰਾਨੀਆਂ ਨੂੰ 12:28; ਪਰਕਾਸ਼ ਦੀ ਪੋਥੀ 21:3; ਪਰਕਾਸ਼ ਦੀ ਪੋਥੀ 21:4; ਯਸਾਯਾਹ 65:20