Thursday, January 23, 2014

ਲੰਮੀ ਉਮਰ ਕਿੰਵੇਂ ਭੋਗੀਏ

   
                                  ਬਾਈਬਲ ਦੇ ਕੁਝ ਵਚਨ ਵਿਸ਼ਾ : ਲੰਮੀ ਉਮਰ ਕਿੰਵੇਂ ਭੋਗੀਏ
                                                     ਪੰਜਾਬੀ ਮਸੀਹ ਸੰਦੇਸ਼
ਜ਼ਬੂਰ 34:12
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ
    ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ
ਬਿਵਸਥਾ ਸਾਰ 25:15
15 ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ

1 ਰਾਜਿਆਂ 3:14
14 ਜੇਕਰ ਤੂੰ ਮੇਰੇ ਰਾਹਾਂ ਤੇ ਚੱਲੇਂਗਾ ਅਤੇ, ਮੇਰੀਆਂ ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੈਨੂੰ ਇੱਕ ਲੰਬਾ ਜੀਵਨ ਦੇਵਾਂਗਾ।

1 ਪਤਰਸ 3:10
10 ਪੋਥੀਆਂ ਦਾ ਕਥਨ ਹੈ,
ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ
    ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ,
ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ
    ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ
ਬਿਵਸਥਾ ਸਾਰ 4:40
40 ਅਤੇ ਤੁਹਾਨੂੰ ਉਸ ਦੇ ਕਾਨੂੰਨਾ ਅਤੇ ਹੁਕਮਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਫ਼ੇਰ ਤੁਹਾਡਾ ਹਰ ਤਰ੍ਹਾਂ ਨਾਲ ਭਲਾ ਹੋਵੇਗਾ ਅਤੇ ਤੁਹਾਡੇ ਬੱਚੇ ਤੁਹਾਡੇ ਮਗਰੋਂ ਜਿਉਂਦੇ ਰਹਿਣਗੇ। ਅਤੇ ਤੁਸੀਂ ਵੀ ਉਸ ਧਰਤੀ ਉੱਤੇ ਲੰਮੇ ਸਮੇਂ ਤੱਕ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ-ਇਹ ਹਮੇਸ਼ਾ ਤੁਹਾਡੀ ਹੀ ਰਹੇਗੀ!”

ਬਿਵਸਥਾ ਸਾਰ 5:33
33 ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ

ਬਿਵਸਥਾ ਸਾਰ 6:2
ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ
ਬਿਵਸਥਾ ਸਾਰ 11:9
ਫ਼ੇਰ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋਂਗੇ। ਯਹੋਵਾਹ ਨੇ ਉਹ ਧਰਤੀ ਤੁਹਾਡੇ ਪੁਰਖਿਆਂ ਅਤੇ ਉਨ੍ਹਾਂ ਦੇ ਸਾਰੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਹ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹੈ

ਬਿਵਸਥਾ ਸਾਰ 11:21
21 ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ, ਦੋਵੇਂ ਇਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸ ਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਤੁਸੀਂ ਉੱਥੇ ਓਨਾ ਚਿਰ ਰਹੋਂਗੇ ਜਿੰਨਾ ਚਿਰ ਧਰਤੀ ਉੱਤੇ ਅਕਾਸ਼ ਹੈ।

ਬਿਵਸਥਾ ਸਾਰ 32:47
47 ਇਹ ਨਾ ਸੋਚੋ ਕਿ ਇਹ ਸਿੱਖਿਆਵਾ ਜ਼ਰੂਰੀ ਨਹੀਂ ਹਨ! ਇਹ ਤੁਹਾਡੀ ਜ਼ਿੰਦਗੀ ਹਨ! ਇਨ੍ਹਾਂ ਸਿੱਖਿਆਵਾ ਸਦਕਾ ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸ ਨੂੰ ਤੁਸੀਂ ਲੈਣ ਲਈ ਤਿਆਰ ਹੈ।

ਕਹਾਉਤਾਂ 10:27
27 ਯਾਹੋਵਾਹ ਲਈ ਇੱਜ਼ਤ ਜੀਵਨ ਵੱਧਾਉਂਦੀ ਹੈ, ਪਰ ਦੁਸ਼ਟ ਵਿਅਕਤੀ ਦੇ ਜੀਵਨ ਦੇ ਵਰ੍ਹੇ ਘਟਾ ਦਿੱਤੇ ਜਾਂਦੇ ਹਨ

ਕੂਚ 20:12
12 ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ

ਬਿਵਸਥਾ ਸਾਰ 5:16
16 ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ

ਅਫ਼ਸੀਆਂ ਨੂੰ 6:3
ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ। [a]

ਯਿਰਮਿਯਾਹ 35:7
ਅਤੇ ਇਹ ਵੀ ਕਿ ਤੁਹਾਨੂੰ ਕਦੇ ਵੀ ਮਕਾਨ ਨਹੀਂ ਉਸਾਰਨੇ ਚਾਹੀਦੇ, ਬੀਜ ਨਹੀਂ ਬੀਜਣੇ ਚਾਹੀਦੇ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਲਗਾਉਣੇ ਚਾਹੀਦੇ। ਤੁਹਾਨੂੰ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ। ਤੁਹਾਨੂੰ ਸਿਰਫ਼ ਤੰਬੂਆਂ ਵਿੱਚ ਰਹਿਣਾ ਚਾਹੀਦਾ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਲੰਮੇ ਸਮੇਂ ਤੀਕ ਉਸ ਧਰਤੀ ਉੱਤੇ ਰਹੋਁਗੇ ਜਿੱਥੇ ਤੁਸੀਂ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਦੇ ਹੋ।

ਬਿਵਸਥਾ ਸਾਰ 22:7
ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸੱਕਦੇ ਹੋ ਪਰ ਤੁਹਾਨੂੰ ਉਸ ਮਾਦਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰੋਂਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ

ਕਹਾਉਤਾਂ 4:10
10 ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ

ਕਹਾਉਤਾਂ 3:2
ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ

ਕਹਾਉਤਾਂ 3:16
16 ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ

ਕਹਾਉਤਾਂ 9:11
11 ਮੇਰੇ ਕਾਰਣ, “ਸਿਆਣਪ ਆਖਦੀ ਹੈ”, ਤੁਹਾਡੀ ਜ਼ਿੰਦਗੀ ਦੇ ਦਿਨ ਅਤੇ ਸਾਲ ਵੱਧ ਜਾਣਗੇ

ਕਹਾਉਤਾਂ 28:1616 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ


ਜ਼ਬੂਰ 34:12; ਬਿਵਸਥਾ ਸਾਰ 25:15; 1 ਰਾਜਿਆਂ 3:14; 1 ਪਤਰਸ 3:10; ਬਿਵਸਥਾ ਸਾਰ 4:40; ਬਿਵਸਥਾ ਸਾਰ 5:33; ਬਿਵਸਥਾ ਸਾਰ 6:2; ਬਿਵਸਥਾ ਸਾਰ 11:9; ਬਿਵਸਥਾ ਸਾਰ 11:21; ਬਿਵਸਥਾ ਸਾਰ 32:47; ਕਹਾਉਤਾਂ 10:27; ਕੂਚ 20:12; ਬਿਵਸਥਾ ਸਾਰ 5:16; ਅਫ਼ਸੀਆਂ ਨੂੰ 6:3; ਯਿਰਮਿਯਾਹ 35:7; ਬਿਵਸਥਾ ਸਾਰ 22:7; ਕਹਾਉਤਾਂ 4:10; ਕਹਾਉਤਾਂ 3:2; ਕਹਾਉਤਾਂ 3:16; ਕਹਾਉਤਾਂ 9:11; ਕਹਾਉਤਾਂ 28:16