Monday, January 20, 2014

ਕਲੀਸਿਯਾ ਦਾ ਖਿੰਡਣਾ

                                   ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਦਾ ਖਿੰਡਣਾ
                                                       ਪੰਜਾਬੀ ਮਸੀਹ ਸੰਦੇਸ਼

ਰਸੂਲਾਂ ਦੇ ਕਰਤੱਬ 8:1-3
 ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ
ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ

ਰਸੂਲਾਂ ਦੇ ਕਰਤੱਬ 8:1

ਯੂਹੰਨਾ 16:32
32 ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇੱਕਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇੱਕਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ

ਰਸੂਲਾਂ ਦੇ ਕਰਤੱਬ 8:4
ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ

ਰਸੂਲਾਂ ਦੇ ਕਰਤੱਬ 11:19
19 ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ

ਯਾਕੂਬ 1:1
 ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ

1 ਪਤਰਸ 1:1
 ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹੜੇ ਆਪਣੇ ਘਰਾਂ ਤੋਂ ਦੂਰ ਹਨ। ਜਿਹੜੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ

ਯੂਹੰਨਾ 11:52
52 ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਲਿਆ ਸੱਕੇ

ਰਸੂਲਾਂ ਦੇ ਕਰਤੱਬ 8:1-3; ਰਸੂਲਾਂ ਦੇ ਕਰਤੱਬ 8:1; ਯੂਹੰਨਾ 16:32; ਰਸੂਲਾਂ ਦੇ ਕਰਤੱਬ 8:4; ਰਸੂਲਾਂ ਦੇ ਕਰਤੱਬ 11:19; ਯਾਕੂਬ 1:1; 1 ਪਤਰਸ 1:1; ਯੂਹੰਨਾ 11:52