Tuesday, January 21, 2014

ਪਰਮੇਸ਼ੁਰ ਵੱਲੋਂ ਰੂਹਾਨੀ ਤੋਹਫ਼ੇ

                           ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਵੱਲੋਂ ਰੂਹਾਨੀ ਤੋਹਫ਼ੇ
                                                 ਪੰਜਾਬੀ ਮਸੀਹ
ਸੰਦੇਸ਼
ਯੂਹੰਨਾ 6:32
32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ

ਰਸੂਲਾਂ ਦੇ ਕਰਤੱਬ 11:18
18 ਜਦੋਂ ਯਹੂਦੀ ਨਿਹਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸੱਕਣ।

ਯੂਹੰਨਾ 3:16
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ

ਯੂਹੰਨਾ 4:10
10 ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।


ਯੂਹੰਨਾ 6:32; ਰਸੂਲਾਂ ਦੇ ਕਰਤੱਬ 11:18; ਯੂਹੰਨਾ 3:16; ਯੂਹੰਨਾ 4:10