Friday, January 24, 2014

ਦੂਤਾਂ ਦੁਆਰਾ ਐਲਾਨ

                              ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤਾਂ ਦੁਆਰਾ ਐਲਾਨ
                                                 ਪੰਜਾਬੀ  
ਮਸੀਹੀ ਸੰਦੇਸ਼
ਲੂਕਾ 1:31
31 ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ

ਲੂਕਾ 2:10-12
10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ। 11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ। 12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।

ਲੂਕਾ 24:23
23 ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸਰੀਰ ਉਸ ਵਿੱਚ ਨਾ ਲੱਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ

ਰਸੂਲਾਂ ਦੇ ਕਰਤੱਬ 1:11
11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।

ਲੂਕਾ 1:13
13 ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ


ਲੂਕਾ 1:31; ਲੂਕਾ 2:10-12; ਲੂਕਾ 24:23; ਰਸੂਲਾਂ ਦੇ ਕਰਤੱਬ 1:11; ਲੂਕਾ 1:13