Friday, January 24, 2014

ਦੂਤਾਂ ਦੀ ਗੈਰ ਵਿਸ਼ਵਾਸੀਆਂ ਲਈ ਸੇਵਕਾਈ


                         ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤਾਂ ਦੀ ਗੈਰ ਵਿਸ਼ਵਾਸੀਆਂ ਲਈ ਸੇਵਕਾਈ
                                                     ਪੰਜਾਬੀ  
ਮਸੀਹੀ ਸੰਦੇਸ਼

ਉਤਪਤ 19:1
ਲੂਤ ਦੇ ਮਹਿਮਾਨ
19 ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ

ਨਿਆਂਈਆਂ ਦੀ ਪੋਥੀ 5:23
23 ਯਹੋਵਾਹ ਦੇ ਦੂਤ ਨੇ ਆਖਿਆ, ‘ਮੇਰੋਜ਼ ਦੇ ਸ਼ਹਿਰ ਨੂੰ ਸਰਾਪ ਦੇਵੋ।
    ਉੱਥੋਂ ਦੇ ਲੋਕਾਂ ਨੂੰ ਸਰਾਪ ਦੇਵੋ!
ਉਹ ਤਾਕਤਵਰਾਂ ਦੇ ਖਿਲਾਫ਼ ਯਹੋਵਾਹ ਦੀ
    ਮਦਦ ਕਰਨ ਲਈ ਨਹੀਂ ਆਏ।

2 ਸਮੂਏਲ 24:15-17
15 ਤਾਂ ਫ਼ਿਰ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਹਾਮਾਰੀ ਭੇਜੀ ਜੋ ਉਸ ਸਵੇਰ ਤੋਂ ਲੈ ਕੇ ਠਹਿਰਾਏ ਹੋਏ ਵਕਤ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੋਕਾਂ ਵਿੱਚੋਂ 70,000 ਮਨੁੱਖ ਮਰ ਗਏ। 16 ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ [a] ਕੋਲ ਖੜੋਤਾ ਸੀ
ਦਾਊਦ ਦਾ ਅਰਵਨਾਹ ਦਾ ਪਿੜ ਖਰੀਦ ਲੈਣਾ
17 ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, “ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।
ਰਸੂਲਾਂ ਦੇ ਕਰਤੱਬ 12:23
23 ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ

ਜ਼ਬੂਰ 35:5
ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ।
    ਜਿਹੜੀ ਹਵਾ ਦੁਆਰਾ ਉੱਡ ਜਾਂਦੀ ਹੈ।
    ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ

ਉਤਪਤ 19:1; ਨਿਆਂਈਆਂ ਦੀ ਪੋਥੀ 5:23; 2 ਸਮੂਏਲ 24:15-17; ਰਸੂਲਾਂ ਦੇ ਕਰਤੱਬ 12:23; ਜ਼ਬੂਰ 35:5