Tuesday, January 21, 2014

ਜੀਵਨ ਦਾ ਮਕਸਦ

                                ਬਾਈਬਲ ਦੇ ਕੁਝ ਵਚਨ ਵਿਸ਼ਾ : ਜੀਵਨ ਦਾ ਮਕਸਦ
                                                ਪੰਜਾਬੀ ਮਸੀਹ ਸੰਦੇਸ਼
ਯਹੋਸ਼ੁਆ 24:15
15 ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”

ਮੱਤੀ 6:33
33 ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ

ਯੂਹੰਨਾ 4:34
34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ

ਯੂਹੰਨਾ 17:4
ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ

ਰਸੂਲਾਂ ਦੇ ਕਰਤੱਬ 20:24
24 ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ

ਫ਼ਿਲਿੱਪੀਆਂ ਨੂੰ 3:13-14
13 ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ। 14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ

ਰੋਮੀਆਂ ਨੂੰ 8:29
29 ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ


ਯਹੋਸ਼ੁਆ 24:15; ਮੱਤੀ 6:33; ਯੂਹੰਨਾ 4:34; ਯੂਹੰਨਾ 17:4; ਰਸੂਲਾਂ ਦੇ ਕਰਤੱਬ 20:24; ਫ਼ਿਲਿੱਪੀਆਂ ਨੂੰ 3:13-14; ਰੋਮੀਆਂ ਨੂੰ 8:29